Wednesday, March 25, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਦੇ ਪਿੰਡਾਂ 'ਚ ਪੁੱਜ ਕੇ ਸੁਣੀਆਂ ਜਾ ਰਹੀਆਂ ਨੇ ਲੋਕਾਂ ਦੀਆਂ ਸਮੱਸਿਆਵਾਂ, ਮੌਕੇ 'ਤੇ ਅਧਿਕਾਰੀਆਂ ਨੂੰ ਦਿੱਤੇ ਜਾ ਰਹੇ ਨੇ ਨਿਰਦੇਸ਼

August 25, 2024 06:13 PM
SehajTimes

ਭਗਵੰਤ ਸਿੰਘ ਮਾਨ ਸਰਕਾਰ ਅਗਲੀਆਂ ਪੀੜ੍ਹੀਆਂ ਦੇ ਚੰਗੇ ਭਵਿੱਖ ਲਈ ਕਰ ਰਹੀ ਹੈ ਕੰਮ : ਡਾ. ਬਲਬੀਰ ਸਿੰਘ
-ਕਿਹਾ, ਪਿੰਡ ਵਾਸੀਆਂ ਵੱਲੋਂ ਦੱਸੇ ਕੰਮ ਸਮਾਂਬੱਧ ਤਰੀਕੇ ਨਾਲ ਕੀਤੇ ਜਾਣਗੇ ਮੁਕੰਮਲ
-ਪਿੰਡ ਰੋਹਟੀ ਬਸਤਾ ਵਿਖੇ ਸਾਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ ਪਿੰਡ ਵਾਸੀਆਂ ਨੂੰ ਕੀਤਾ ਸਮਰਪਿਤ
-'ਤੁਹਾਡਾ ਐਮ.ਐਲ.ਏ. ਤੁਹਾਡੇ ਵਿੱਚਕਾਰ' ਪ੍ਰੋਗਰਾਮ 'ਚ ਲੋਕਾਂ ਵੱਲੋਂ ਕੀਤੀ ਜਾ ਰਹੀ ਹੈ ਭਰਵੀਂ ਸ਼ਮੂਲੀਅਤ

ਪਟਿਆਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ 'ਤੇ ਸ਼ੁਰੂ ਕੀਤੇ 'ਤੁਹਾਡਾ ਐਮ.ਐਲ.ਏ. ਤੁਹਾਡੇ ਵਿੱਚਕਾਰ' ਪ੍ਰੋਗਰਾਮ ਤਹਿਤ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਹਲਕੇ ਦੇ ਪਿੰਡਾਂ 'ਚ ਲੋਕਾਂ ਨਾਲ ਕੀਤੀਆਂ ਜਾ ਰਹੀਆਂ ਮੁਲਾਕਾਤਾਂ ਵਿੱਚ ਵੱਡੀ ਗਿਣਤੀ ਪਿੰਡ ਵਾਸੀਆਂ ਵੱਲੋਂ ਸ਼ਮੂਲੀਅਤ ਕਰਕੇ ਪਿੰਡਾਂ ਦੇ ਸਾਂਝੇ ਮਸਲੇ ਆਪਣੇ ਐਮ.ਐਲ.ਏ ਸਾਹਮਣੇ ਰੱਖੇ ਜਾ ਰਹੇ ਹਨ। ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਨ ਲਈ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨਾਲ ਏ.ਡੀ.ਸੀ. (ਦਿਹਾਤੀ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਐਸ.ਡੀ.ਐਮ. ਰਿਚਾ ਗੋਇਲ, ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਰਹੇ।

 

 


ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਚੰਗੇ ਭਵਿੱਖ ਲਈ ਕੰਮ ਕਰ ਰਹੀ ਹੈ ਇਸੇ ਲਈ ਸਰਕਾਰ ਬਣਨ ਦੇ ਪਹਿਲੇ ਦਿਨ ਤੋਂ ਹੀ ਵਿਕਾਸ ਕਾਰਜ ਅਰੰਭੇ ਗਏ ਹਨ ਜੋ ਲਗਾਤਾਰ ਜਾਰੀ ਹਨ। ਉਨ੍ਹਾਂ ਅੱਜ ਪਿੰਡ ਰੋਹਟਾ, ਰੋਹਟੀ ਮੋੜਾਂ, ਰੋਹਟੀ ਬਸਤਾ, ਇੱਛੇਵਾਲ, ਲਲੋਡਾ, ਰੋਹਟੀ ਛੰਨਾ, ਰੋਹਟੀ ਖਾਸ, ਹਿਆਣਾ ਖੁਰਦ ਅਤੇ ਹਿਆਣਾ ਕਲਾਂ ਪਿੰਡਾਂ ਦਾ ਦੌਰਾ ਕੀਤਾ।
ਲੋਕਾਂ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਘਰਾਂ ਨੇੜੇ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਦੇ ਨਾਲ-ਨਾਲ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਵੀ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਪਿੰਡਾਂ ਵਿੱਚ ਡਿਸਪੈਂਸਰੀਆਂ ਨਹੀਂ ਹਨ, ਉਥੇ ਹਰੇਕ ਹਫ਼ਤੇ ਅਤਿਆਧੁਨਿਕ ਐਂਬੂਲੈਂਸ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ ਜਿਥੇ ਪਿੰਡ ਵਾਸੀ ਆਪਣੇ ਟੈਸਟ ਅਤੇ ਦਵਾਈ ਵੀ ਲੈ ਸਕਦੇ ਹਨ।
ਡਾ. ਬਲਬੀਰ ਸਿੰਘ ਨੇ ਦੱਸਿਆ ਪਿੰਡਾਂ ਦੇ ਲੋਕਾਂ ਵੱਲੋਂ ਕੀਤੀ ਗਈ ਮੰਗ ਦੇ ਮੁਤਾਬਕ ਉਹ ਆਪਣੇ ਹਲਕੇ ਦੇ ਇਨ੍ਹਾਂ ਪਿੰਡਾਂ ਵਿੱਚ ਹਰੇਕ ਵਿਕਾਸ ਕੰਮ ਕਰਵਾਉਣ ਲਈ ਵਚਨਬੱਧ ਹਨ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਫੰਡਾਂ ਦੀ ਕੋਈ ਕਮੀ ਨਹੀਂ ਹੈ। ਇਸ ਮੌਕੇ ਉਨ੍ਹਾਂ ਪਿੰਡ ਰੋਹਟੀ ਬਸਤਾ ਵਿਖੇ ਪੰਚਾਇਤੀ ਰਾਜ ਵਿਭਾਗ ਵੱਲੋਂ ਰਾਊਂਡਗਲਾਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਬਣਾਏ ਗਏ ਸਾਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ ਪਿੰਡ ਵਾਸੀਆਂ ਨੂੰ ਸਮਰਪਿਤ ਕੀਤਾ।

 

 


ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਪਿੰਡਾਂ ਵਿੱਚ ਵੱਧ ਤੋਂ ਵੱਧ ਬੂਟੇ ਲਾਉਣ, ਸਮਸ਼ਾਨਘਾਟ ਇੱਕ ਬਣਾਉਣ ਅਤੇ ਪਿੰਡਾਂ ਵਿੱਚ ਸਾਫ਼-ਸਫ਼ਾਈ ਰੱਖਣ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਠੋਸ ਤੇ ਤਰਲ ਕੂੜੇ ਦੇ ਪ੍ਰਬੰਧਨ ਤੇ ਸਕੂਲਾਂ ਦੀ ਬਿਹਤਰੀ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਣਗੇ।
ਇਸ ਮੌਕੇ ਕਰਨਲ ਜੇ.ਵੀ. ਸਿੰਘ, ਐਡਵੋਕੇਟ ਰਾਹੁਣ ਸੈਣੀ, ਸੁਰੇਸ਼ ਰਾਏ, ਬੀ.ਡੀ.ਪੀ.ਓ. ਬਲਜੀਤ ਸਿੰਘ ਸੋਹੀ, ਜੈ ਸ਼ੰਕਰ ਸ਼ਰਮਾ, ਡੀ.ਡੀ.ਪੀ.ਓ ਵਨੀਤ ਜੋਸ਼ੀ, ਤਹਿਸੀਲਦਾਰ ਸ਼ੀਸ਼ਪਾਲ ਸਿੰਗਲਾ, ਡਾ. ਅਰਸ਼ਦੀਪ ਸਿੰਘ, ਭਰਪੂਰ ਸਿੰਘ, ਤਹਿਸੀਲ ਭਲਾਈ ਅਫ਼ਸਰ ਜਸਵੀਰ ਕੌਰ, ਸੀਮਾ ਸੋਹਲ, ਜਗਦੀਪ ਸਿੰਘ ਧੰਗੇੜਾ, ਹਰਜੀਤ ਸਿੰਘ ਕੈਦੂਪੁਰ, ਮਨਦੀਪ ਹਿਆਣਾ, ਲਖਵਿੰਦਰ ਰੋਹਟਾ, ਹੇਮਰਾਜ ਅਜਨੌਦਾ, ਗੁਰਪ੍ਰੀਤ ਰੋਹਟੀ ਮੋੜਾ, ਮਨਜਿੰਦਰ ਸਿੰਘ, ਅਮਨ ਭੁੱਲਰ, ਸਤਨਾਮ ਸਿੰਘ ਅਤੇ ਪਤਵੰਤੇ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀਆਂ ਸਮੇਤ ਪਿੰਡਾਂ ਦੇ ਵਸਨੀਕ ਮੌਜੂਦ ਸਨ।
ਫੋਟੋ ਕੈਪਸ਼ਨ-ਸਿਹਤ ਮੰਤਰੀ ਡਾ. ਬਲਬੀਰ ਸਿੰਘ ਪਟਿਆਲਾ ਦਿਹਾਤੀ ਹਲਕੇ ਦੇ ਪਿੰਡਾਂ ਦਾ ਦੌਰਾ ਕਰਦੇ ਹੋਏ। ਉਨ੍ਹਾਂ ਦੇ ਨਾਲ ਏ.ਡੀ.ਸੀ. ਡਾ. ਹਰਜਿੰਦਰ ਸਿੰਘ ਬੇਦੀ ਤੇ ਐਸ.ਡੀ.ਐਮ. ਰਿਚਾ ਗੋਇਲ ਵੀ ਨਜ਼ਰ ਆ ਰਹੇ ਹਨ।

Have something to say? Post your comment

 

More in Malwa

ਚਾਰ ਧਾਮ ਯਾਤਰਾ ਸਫ਼ਲਤਾ ਪੂਰਵਕ ਸੰਪੰਨ 

ਯੁਵਕ ਸੇਵਾਵਾਂ ਵਿਭਾਗ ਪਟਿਆਲਾ ਵੱਲੋਂ ਲਗਾਏ ਜ਼ਿਲ੍ਹਾ ਪੱਧਰੀ ਖੂਨਦਾਨ ਕੈਂਪ ਦੋਰਾਨ ਲੜਕੀਆਂ ਵੱਲੋਂ ਵੱਡੀ ਗਿਣਤੀ ਵਿੱਚ ਖ਼ੂਨਦਾਨ ਕਰਨਾ ਸ਼ਲਾਘਾਯੋਗ: ਗੁਰਦੇਵ ਸਿੰਘ

“ਨਸ਼ਿਆਂ ਖ਼ਿਲਾਫ਼ ਜੰਗ ਜਿੱਤਣ ਲਈ ਜਨਤਾ ਦਾ ਸਹਿਯੋਗ ਬਹੁਤ ਜ਼ਰੂਰੀ”- ਮਨੀਸ਼ ਸਿਸੋਦੀਆ

ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆ ਵੱਲੋਂ ਪੰਜਾਬ ਰੈਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹਾ ਪੁਨਰਵਾਸ ਕੇਂਦਰ ਪਟਿਆਲਾ ਦੀ ਟੀਮ ਨੂੰ ਕੀਤਾ ਸਨਮਾਨਿਤ

ਦੇਸ਼ ਦਾ ਅੰਨਦਾਤਾ ਕਰਜ਼ੇ ਦੇ ਬੋਝ ਹੇਠਾਂ ਆਉਣ ਕਾਰਨ ਰੇਲਵੇ ਟਰੈਕਾਂ ਤੇ ਆਪਣੀਆਂ ਜਾਨਾਂ ਦੇਣ ਨੂੰ ਮਜਬੂਰ ਹੋ ਰਿਹਾ : ਪ੍ਰੋ. ਬਡੂੰਗਰ

ਨਹਿਰੂ ਪਾਰਕ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਦਿੱਤੀ ਸ਼ਰਧਾਂਜਲੀ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਬਹੁਪੱਖੀ ਵਿਕਾਸ ਦੀ ਲਹਿਰ ਖੜੀ ਕਰੀਏ: ਮੇਅਰ ਕੁੰਦਨ ਗੋਗੀਆ, ਚੇਅਰਮੈਨ ਬਲਜਿੰਦਰ ਢਿੱਲੋਂ

ਟ੍ਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ

ਮਹਾਂਵੀਰ ਜੈਯੰਤੀ ਮੌਕੇ 31 ਮਾਰਚ ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ : ਜ਼ਿਲ੍ਹਾ ਮੈਜਿਸਟਰੇਟ

ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਨਸ਼ਿਆਂ ਤੋਂ ਦੂਰ ਰਹਿਣ ਨੌਜਵਾਨ: ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ

ਸਿਹਤ ਵਿਭਾਗ ਫਰੀਦਕੋਟ ਵੱਲੋਂ ਵਿਸ਼ਵ ਟੀ.ਬੀ ਦਿਵਸ ਨੂੰ ਸਮਰਪਿਤ ਜਾਗਰੂਕਤਾ ਰੈਲੀ ਕੱਢੀ