Thursday, September 18, 2025

Malwa

ਸੁਰਜੀਤ ਹਾਕੀ ਅਕੈਡਮੀ ਨੇ ਪੀਆਈਐਸ ਮੋਹਾਲੀ ਨੂੰ 2-0 ਨਾਲ ਹਰਾਇਆ

August 25, 2024 07:35 PM
SehajTimes
ਮੋਹਾਲੀ : ਸੁਰਜੀਤ ਹਾਕੀ ਅਕੈਡਮੀ ਜਲੰਧਰ ਨੇ ਪੀਆਈਐਸ ਮੋਹਾਲੀ ਨੂੰ 2-0 ਨਾਲ ਹਰਾ ਕੇ ਪੰਜਾਬ ਹਾਕੀ ਲੀਗ (ਪੀ ਐਚ ਐਲ) 2024 ਵਿੱਚ ਛੇਵੀਂ ਜਿੱਤ ਹਾਸਲ ਕਰਦੇ ਹੋਏ ਆਪਣੇ ਖਾਤੇ ਵਿੱਚ 17 ਅੰਕ ਹਾਸਲ ਕਰ ਲਏ ਹਨ ਅਤੇ ਪੰਜਾਬ ਹਾਕੀ ਲੀਗ ਵਿੱਚ ਦੂਜੇ ਨੰਬਰ ਤੇ ਚਲ ਰਹੀ ਹੈ। ਮੋਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਵਿਖੇ ਕਰਵਾਏ ਗਏ ਮੈਚ ਵਿੱਚ ਸੁਰਜੀਤ ਹਾਕੀ ਅਕੈਡਮੀ ਦੇ ਸਹਿਜਪ੍ਰੀਤ ਸਿੰਘ ਨੂੰ ਮੈਚ ਦਾ ਬੇਹਤਰੀਨ ਖਿਡਾਰੀ ਐਲਾਨਿਆ ਗਿਆ।
 
ਸੁਰਜੀਤ ਹਾਕੀ ਅਕੈਡਮੀ ਨੇ ਮੈਚ ਦੇ ਸ਼ੁਰੂ ਤੋਂ ਹੀ ਬੇਹਤਰੀਨ ਖੇਡ ਦਾ ਪ੍ਰਦਰਸ਼ਨ ਕੀਤਾ। ਖੇਡ ਦੇ 11ਵੇਂ ਮਿੰਟ ਵਿੱਚ ਸੁਰਜੀਤ ਅਕੈਡਮੀ ਦੇ ਕੁਸ਼ਲ ਸ਼ਰਮਾ ਨੇ ਪੈਨਲਟੀ ਕਾਰਨਰ ਰਾਹੀਂ ਗੋਲ ਕਰਕੇ ਸਕੋਰ 1-0 ਕੀਤਾ। ਅੱਧੇ ਸਮੇਂ ਤੱਕ ਸੁਰਜੀਤ ਅਕੈਡਮੀ 1-0 ਨਾਲ ਅੱਗੇ ਸੀ।ਮੋਹਾਲੀ ਨੇ ਲਗਾਤਾਰ ਦੋ ਪੈਨਲਟੀ ਕਾਰਨਰ ਰਾਹੀਂ ਗੋਲ ਕਰਨ ਦੇ ਮੌਕੇ ਗਵਾਏ। ਖੇਡ ਦੇ 48ਵੇਂ ਮਿੰਟ ਵਿੱਚ ਸੁਰਜੀਤ ਅਕੈਡਮੀ ਦੇ ਅਜੇਪਾਲ ਸਿੰਘ ਨੇ ਬੇਹਤਰੀਨ ਗੋਲ ਕਰਕੇ ਸਕੋਰ 2-0 ਕਰਕੇ ਮੈਚ ਜਿੱਤ ਲਿਆ।
 
 ਅੱਜ ਦੇ ਮੈਚਾਂ ਦਾ ਮੁੱਖ ਮਹਿਮਾਨ ਨਵਦੀਪ ਗਿੱਲ (ਖੇਡ ਲੇਖਕ) ਪੀਆਰਓ ਪੰਜਾਬ ਸਰਕਾਰ ਨੇ ਟੀਮਾਂ ਨਾਲ ਜਾਣ ਪਛਾਣ ਕੀਤੀ।ਇਸ ਮੌਕੇ ਤੇ ਉਲੰਪੀਅਨ ਰਜਿੰਦਰ ਸਿੰਘ, ਅਸ਼ਫਾਕ ਉਲਾ ਖਾਨ, ਕੁਲਬੀਰ ਸਿੰਘ ਮੈਂਬਰ ਹਾਕੀ ਪੰਜਾਬ, ਮਲਕੀਤ ਸਿੰਘ, ਗੁਰਪ੍ਰੀਤ ਸਿੰਘ, ਕਰਨਦੀਪ ਸੰਧੂ, ਅਵਤਾਰ ਸਿੰਘ ਅਤੇ ਹੋਰ ਹਾਕੀ ਪ੍ਰੇਮੀ ਹਾਜ਼ਰ ਸਨ।

Have something to say? Post your comment

 

More in Malwa

ਆਂਗਣਵਾੜੀ ਵਰਕਰਾਂ ਹੈਲਪਰਾਂ ਮਾਣ ਭੱਤਾ ਕੇਂਦਰ ਸਰਕਾਰ ਨੇ 6 ਮਹੀਨਿਆਂ ਤੋਂ ਲਟਕਾਇਆ : ਸਿੰਦਰ ਕੌਰ ਬੜੀ

ਪੰਜਾਬ ਤੇ ਕਿਸਾਨੀ ਦੀਆਂ ਮੰਗਾਂ ਨੂੰ ਲੈ ਕੇ ਬੀਕੇਯੂ ਲੱਖੋਵਾਲ ਦੇ ਵਫਦ ਨੇ ਕੇਂਦਰੀ ਮੰਤਰੀ ਐਸ.ਪੀ.ਸਿੰਘ ਬਗੇਲ ਨਾਲ ਕੀਤੀ ਮੁਲਾਕਾਤ : ਦੌਲਤਪੁਰਾ

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ