Monday, November 03, 2025

Chandigarh

ਸੌੜੀ ਸਿਆਸਤ ਨੂੰ ਛੱਡ ਕੇ, ਪੰਜਾਬ ਵਿੱਚ ਆਕਸੀਜਨ ਪਲਾਂਟ ਸਥਾਪਤ ਕਰਨ ਲਈ ਆਪਣੀ ਕੇਂਦਰ ਸਰਕਾਰ 'ਤੇ ਦਬਾਅ ਪਾਓ: ਬਲਬੀਰ ਸਿੱਧੂ ਵੱਲੋਂ ਐਮ.ਪੀ. ਸ਼ਵੇਤ ਮਲਿਕ ਨੂੰ ਸਲਾਹ

May 12, 2021 09:12 PM
SehajTimes
ਚੰਡੀਗੜ੍ਹ: ਸੂਬੇ ਵਿਚ ਆਕਸੀਜਨ ਪਲਾਂਟ ਲਗਾਉਣ ਵਿਚ ਬੇਲੋੜੀ ਦੇਰ ਸਬੰਧੀ ਸੰਸਦ ਮੈਂਬਰ ਸ਼ਵੇਤ ਮਲਿਕ ਦੇ ਬਿਆਨ ਨੂੰ ਸ਼ਰਮਨਾਕ ਕਰਾਰ ਦਿੰਦੇ ਹੋਏ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਉਨ੍ਹਾਂ ਨੂੰ ਦੋਸ਼ ਲਗਾਉਣ ਦੀ ਬਜਾਏ ਪੰਜਾਬ ਵਿਚ ਜਲਦ ਤੋਂ ਜਲਦ ਆਕਸੀਜਨ ਪਲਾਂਟ ਲਗਾਉਣ ਲਈ ਭਾਰਤ ਸਰਕਾਰ ‘ਤੇ ਦਬਾਅ ਪਾਉਣ ਲਈ ਕਿਹਾ ਹੈ।
ਸ. ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਕੋਵਿਡ ਕੇਸਾਂ ਅਤੇ ਇਸ ਦੀ ਮੌਤ ਦਰ ਵਿੱਚ ਤੇਜ਼ੀ ਨਾਲ ਵਾਧਾ ਹੋਣ ਨਾਲ ਮੈਡੀਕਲ ਐਮਰਜੈਂਸੀ ਵਾਲਾ ਮਹੌਲ ਬਣਿਆ ਹੋਇਆ ਹੈ ਅਤੇ ਆਕਸੀਜਨ ਕੋਟੇ ਨੂੰ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ ਵਾਰ ਵਾਰ ਅਪੀਲ ਕਰਨ ਦੇ ਬਾਵਜੂਦ ਵੀ ਭਾਰਤ ਸਰਕਾਰ ਵੱਲੋਂ ਸੂਬੇ ਦੀ ਜ਼ਰੂਰਤ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਫ਼ਰੀਦਕੋਟ ਵਿਖੇ ਸਿਰਫ 1 ਪਲਾਂਟ ਪੀਐਸਏ (1000 ਐਲ ਪੀ ਐੱਮ) ਸਥਾਪਤ ਕੀਤਾ ਗਿਆ ਹੈ ਜਿਸ ਨੂੰ ਮਾਰਚ 2021 ਵਿਚ ਚਾਲੂ ਕੀਤਾ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਵਾਰ-ਵਾਰ ਯਾਦ ਕਰਾਉਣ ਅਤੇ ਬੇਨਤੀਆਂ ਦੇ ਬਾਵਜੂਦ, ਭਾਰਤ ਸਰਕਾਰ ਵੱਲੋਂ ਅਜੇ ਵੀ ਜੀ.ਐਮ.ਸੀ.ਐਚ. ਅੰਮ੍ਰਿਤਸਰ ਅਤੇ ਪਟਿਆਲਾ ਵਿਖੇ ਦੋ ਪਲਾਂਟ ਸਥਾਪਤ ਨਹੀਂ ਕੀਤੇ ਗਏ।ਸ. ਸਿੱਧੂ ਨੇ ਕਿਹਾ ਕਿ 12 ਅਕਤੂਬਰ 2020 ਨੂੰ ਭਾਰਤ ਸਰਕਾਰ ਵੱਲੋਂ ਕਹੇ ਅਨੁਸਾਰ 3 ਮੈਡੀਕਲ ਕਾਲਜਾਂ (ਅੰਮ੍ਰਿਤਸਰ, ਪਟਿਆਲਾ ਅਤੇ ਫਰੀਦਕੋਟ) ਵਿੱਚ ਪੀਐਸਏ ਪਲਾਂਟਾਂ ਸਥਾਪਤ ਕਰਨ ਦੀ ਮੰਗ ਨਿਰਧਾਰਤ ਫਾਰਮੈਟ ’ਤੇ ਭੇਜੀ ਗਈ ਜਿਸ ਤਹਿਤ ਪਹਿਲੇ ਪੜਾਅ ਦੌਰਾਨ ਪਲਾਂਟ 15 ਅਕਤੂਬਰ, 2020 ਤੱਕ ਭਾਰਤ ਸਰਕਾਰ ਵੱਲੋਂ ਸੈਂਟਰਲ ਮੈਡੀਕਲ ਸਰਵਿਸਿਜ਼ ਸੁਸਾਇਟੀ ਰਾਹੀਂ ਸਥਾਪਤ ਕੀਤੇ ਜਾਣੇ ਸਨ। ਉਨ੍ਹਾਂ ਕਿਹਾ ਕਿ 2 ਨਵੰਬਰ, 2020 ਨੂੰ ਕੇਂਦਰ ਸਰਕਾਰ ਨੇ ਦੇਸ਼ ਵਿਚ ਲਗਾਏ ਜਾਣ ਵਾਲੇ 162 ਪੀਐਸਏ ਪਲਾਂਟਾਂ ਦੇ ਸੂਚੀ ਜਾਰੀ ਕੀਤੀ ਜਿਸ ਵਿਚ ਪੰਜਾਬ ‘ਚ ਸਥਾਪਤ ਕੀਤੇ ਜਾਣ ਵਾਲੇ ਇਹ 3 ਪਲਾਂਟ ਸ਼ਾਮਲ ਸਨ।
ਉਹਨਾਂ ਕਿਹਾ ਕਿ ਸੂਬਾ ਸਰਕਾਰ ਨੇ 31 ਦਸੰਬਰ, 2020 ਨੂੰ ਸਾਈਟ ਤਿਆਰ ਕਰਨ ਦੇ ਸਰਟੀਫਿਕੇਟ ਜਿਵੇਂ ਕਿ ਸ਼ੈੱਡ, ਪਲੇਟਫਾਰਮ ਅਤੇ ਜੈਨਸੈੱਟ ਆਦਿ ਭਾਰਤ ਸਰਕਾਰ ਨੂੰ ਭੇਜ ਕੇ ਸਾਰੇ ਲੋੜੀਂਦੇ ਕੰਮਾਂ ਨੂੰ ਨੇਪਰੇ ਚਾੜ੍ਹਿਆ। ਉਨ੍ਹਾਂ ਅੱਗੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਪੰਜਾਬ ਵਿੱਚ ਸਿਰਫ਼ ਫਰੀਦਕੋਟ ਵਿਖੇ ਹੁਣ ਤੱਕ ਸਿਰਫ ਇੱਕ ਪਲਾਂਟ ਲਗਾਇਆ ਗਿਆ ਹੈ।
ਸ. ਸਿੱਧੂ ਨੇ ਕਿਹਾ ਕਿ ਪਤਾ ਲੱਗਾ ਹੈ ਕਿ ਅੰਮ੍ਰਿਤਸਰ ਅਤੇ ਪਟਿਆਲਾ ਵਿਖੇ ਪਲਾਂਟ ਸਥਾਪਤ ਕਰਨ ਸਬੰਧੀ ਭਾਰਤ ਸਰਕਾਰ ਨੇ ਠੇਕੇਦਾਰ (ਉੱਤਮ ਏਅਰ) ਨੂੰ ਕੰਮ ਦਿੱਤਾ ਸੀ ਪਰ ਉਸ ਨੇ ਇਹ ਕੰਮ ਸ਼ੁਰੂ ਕਰਨ ਤੋਂ ਮਨ੍ਹਾ ਕਰ ਦਿੱਤਾ ਸੀ ਅਤੇ ਇਹ ਠੇਕਾ 17 ਅਪ੍ਰੈਲ 2021 ਨੂੰ ਇੱਕ ਨਵੇਂ ਵਿਕਰੇਤਾ ਏਅਰ ਆਕਸ ਨੂੰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਸਾਰੇ 50 ਬੈੱਡਾਂ ਵਾਲੇ ਸਰਕਾਰੀ ਹਸਪਤਾਲਾਂ ਨੂੰ ਪੀਐਸਏ ਪਲਾਂਟ ਨਾਲ ਜੋੜਨ ਸਬੰਧੀ ਕਾਰਜ ਜੰਗੀ ਪੱਧਰ 'ਤੇ ਹੈ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ