Wednesday, September 17, 2025

Chandigarh

ਪਰਲ ਗਰੁੱਪ ਦੇ ਮਾਲਕ ਦੀ ਹੋਈ ਮੌਤ

August 26, 2024 02:16 PM
SehajTimes

ਪਰਲ ਗਰੁੱਪ ਦੇ ਮਾਲਕ ਅਤੇ 45 ਹਜ਼ਾਰ ਕਰੋੜ ਰੁਪਏ ਦੇ ਘਪਲੇ ਦੇ ਮਾਸਟਰਮਾਈਂਡ ਪੰਜਾਬ ਦੇ ਰਹਿਣ ਵਾਲੇ ਨਿਰਮਲ ਸਿੰਘ ਭੰਗੂ ਦੀ ਐਤਵਾਰ ਰਾਤ ਦਿੱਲੀ ਵਿੱਚ ਮੌਤ ਹੋ ਗਈ। ਉਸ ਨੂੰ ਜਨਵਰੀ 2016 ਵਿੱਚ ਕੇਂਦਰੀ ਜਾਂਚ ਬਿਊਰੇ (ਸੀ.ਬੀ.ਆਈ) ਨੇ ਗ੍ਰਿਫਤਾਰ ਕੀਤਾ ਸੀ। ਜਿਸ ਤੋਂ ਬਾਅਦ ਉਹ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਸੀ। ਐਤਵਾਰ ਰਾਤ ਜਦੋਂ ਉਨ੍ਹਾਂ ਦੀ ਸਿਹਤ ਵਿਗਰ ਗਈ ਤਾਂ ਉਨ੍ਹਾਂ ਨੂੰ ਦਿੱਲੀ ਦੇ ਡੀਡੀਊ ਹਸਪਤਾਲ ਲਿਆਂਦਾ ਗਿਆ। ਸ਼ਾਮ 7.50 ਵਜੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਨਿਰਮਲ ਸਿੰਘ ਭੰਗੂ ਤੇ ਪੋਜ਼ੀ ਸਕੀਮਾਂ ਰਾਹੀਂ ਕਰੋੜਾਂ ਰੁਪਏ ਦਾ ਸਾਮਰਾਜ ਇਕੱਠਾ ਕਰਨ ਦਾ ਦੋਸ਼ ਸੀ। ਭੰਗੂ ਨੇ ਅਜਿਹੀਆਂ ਸਕਾਮਾਂ ਵਿੱਚ 5 ਕਰੋੜ ਤੋਂ ਵੱਧ ਲੋਕਾਂ ਨੂੰ ਫਸਾਇਆ ਅਤੇ ਹਜ਼ਾਰਾਂ ਕਰੋੜ ਰੁਪਏ ਇਕੱਠੇ ਕਰਕੇ ਵਿਦੇਸ਼ਾਂ ਵਿੱਚ ਨਿਵੇਸ਼ ਕੀਤਾ। ਜਦੋਂ ਜਾਂਚ ਸ਼ੁਰੂ ਹੋਈ ਤਾਂ ਜਨਵਰੀ 2016 ਵਿੱਚ ਸੀਬੀਆਈ ਨੇ ਨਿਰਮਲ ਸਿੰਘ ਨੂੰ ਪਰ ਲਿਆ। ਇਸ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟਰ (ਈ.ਡੀ) ਨੇ ਵੀ ਜਾਂਚ ਕੀਤੀ।

ਪਰਲਜ ਗਰੁੱਪ ਦਾ ਮਾਲਕ ਨਿਰਮਲ ਸਿੰਘ ਭੰਗੂ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦਾ ਵਸਨੀਕ ਸੀ। ਦੱਸਿਆ ਜਾਂਦਾ ਹੈ ਕਿ ਜਵਾਨੀ ਦੌਰਾਨ ਉਹ ਆਪਣੇ ਭਰਾ ਨਾਲ ਸਾਈਕਲ ਤੇ ਦੁੱਧ ਵੇਚਦਾ ਸੀ। ਇਸ ਦੌਰਾਨ ਉਨ੍ਹਾਂ ਨੇ ਰਾਜਨੀਤੀ ਸ਼ਾਸਤਰ ਵਿੱਚ ਪੋਸਟ ਗ੍ਰੈਜ਼ੂਏਸ਼ਨ ਵੀ ਕੀਤੀ। 70 ਦੇ ਦਹਾਕੇ ਵਿੱਚ ਭੰਗੂ ਨੌਕਰੀ ਦੀ ਭਾਲ ਵਿੱਚ ਕੋਲਕਾਤਾ ਗਿਆ ਸੀ। ਜਿੱਥੇ ਉਸਨੇ ਇੱਕ ਮਸ਼ਹੂਰ ਨਿਵੇਸ਼ ਕੰਪਨੀ ਪੀਅਰਲੈਸ ਵਿੱਚ ਕੁਝ ਸਾਲ ਕੰਮ ਕੀਤਾ। ਇਸ ਤੋਂ ਬਾਅਦ ਉਹ ਹਰਿਆਣਾ ਦੀ ਇੱਕ ਕੰਪਨੀ ਗੋਲਡਨ ਫੋਰੈਸਟ ਇੰਡੀਆ ਲਿਮਟਿਡ ਵਿੱਚ ਕੰਮ ਕਰਨ ਲੱਗਾ ਜਿਸ ਨੇ ਨਿਵੇਸ਼ਕਾਂ ਨਾਲ ਕਰੋੜਾਂ ਰੁਪਏ ਦਾ ਧੋਖਾ ਕੀਤਾ। ਇਸ ਕੰਪਨੀ ਦੇ ਬੰਦ ਹੋਣ ਤੋਂ ਬਾਅਦ ਉਹ ਬੇਰੁਜ਼ਗਾਰ ਹੋ ਗਿਆ।

ਇਸ ਕੰਪਨੀ ਲਈ ਕੰਮ ਕਰਨ ਦੇ ਵਿਚਾਰ ਤਹਿਤ ਉਸ ਨੇ 1980 ਵਿੱਚ ਪਰਲਜ਼ ਗੋਲਡਨ ਫੋਰੈਸਟ (ਪੀ.ਜੀ.ਐੱਫ) ਨਾਂ ਦੀ ਕੰਪਨੀ ਬਣਾਈ। ਗੋਲਡਨ ਫੋਰੈਸਟ ਇੰਡੀਆ ਲਿਮਟਿਡ ਦੀ ਤਰਜ ਤੇ ਇਸ ਕੰਪਨੀ ਨੇ ਵੀ ਲੋਕਾਂ ਨੂੰ ਸਾਗੋਨ ਵਰਗੇ ਰੁੱਖ ਲਗਾਉਣ ਲਈ ਨਿਵੇਸ਼ ਕਰਨ ਅਤੇ ਕੁਝ ਸਮੇਂ ਬਾਅਦ ਚੰਗਾ ਮੁਨਾਫਾ ਵਾਪਸ ਕਰਨ ਦਾ ਵਾਅਦਾ ਕੀਤਾ ਸੀ। 1996 ਤੱਕ ਕੰਪਨੀ ਨੇ ਕਰੋੜਾਂ ਰੁਪਏ ਇਕੱਠ ਕੀਤੇ ਸਨ। ਇਨਕਮ ਟੈਕਸ ਅਤੇ ਹੋਰ ਜਾਚਾਂ ਕਾਰਨ ਕੰਪਨੀ ਨੂੰ ਬੰਦ ਕਰ ਦਿੱਤਾ ਗਿਆ ਸੀ।

ਇਸ ਤੋਂ ਬਾਅਦ ਉਸਨੇ ਬਰਨਾਲਾ, ਪੰਜਾਬ ਤੋਂ ਇੱਕ ਨਵੀਂ ਕੰਪਨੀ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ ਸ਼ੁਰੂ ਕੀਤੀ। ਇਹ ਇੱਕ ਚੇਨ ਸਿਸਟਮ ਸਕੀਮਾਂ ਸੀ। ਕੰਪਨੀ ਦੁਆਰਾ ਦਿੱਤੇ ਗਏ ਵੱਡੇ ਮੁਨਾਫੇ ਦੇ ਦਾਅਵਿਆਂ ਅਤੇ ਵਾਅਦਿਆਂ ਦੇ ਲਾਲਚ ਵਿੱਚ, ਪੰਜ ਕਰੋੜ ਤੋਂ ਪੱਧ ਲੋਕਾਂ ਨੇ ਇਸ ਵਿੱਚ ਪੈਸਾ ਲਗਾਇਆ। ਭੰਗੂ ਨੇ ਕਈ ਤਰ੍ਹਾਂ ਦੇ ਕਾਰੋਬਾਰਾਂ ਵਿੱਚ ਕਰੋੜਾਂ ਰੁਪਏ ਦਾ ਨਿਵੇਸ਼ ਕੀਤਾ। ਜਦੋਂ ਨਿਵੇਸ਼ਕਾਂ ਨੂੰ ਵਾਅਦੇ ਮੁਤਾਬਕ ਉਨ੍ਹਾਂ ਦੇ ਨਿਵੇਸ਼ ਕੀਤੇ ਪੈਸੇ ਵਾਪਸ ਨਹੀਂ ਕੀਤੇ ਗਏ ਤਾਂ ਲੋਕਾਂ ਨੇ ਕੰਪਨੀ ਖਿਲਾਫ ਸ਼ਿਕਾਇਤਾਂ ਦਰਜ ਕਰਵਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਤੋਂ ਬਾਅਦ ਮਾਮਲਾ ਸੀ.ਬੀ.ਆਈ ਕੋਲ ਪਹੁੰਚਿਆ।

ਸੀਬੀਆਈ ਦੀ ਜਾਂਚ ਦੇ ਅਨੁਸਾਰ, ਲੋਕਾਂ ਨਾਲ ਧੋਖਾਧੜੀ ਕਰਨ ਵਾਲੀਆਂ ਕੰਪਨੀਆਂ ਦੀ ਪਛਾਣ ਪਰਲਜ਼ ਇਨਫਰਾਸਟ੍ਰਕਚਰ ਪ੍ਰੋਜੈਕਟਸ ਲਿਮਟਿਡ, ਏਆਰਐਸਐਸ ਇਨਫਰਾਸਟ੍ਰਕਚਰ ਪ੍ਰੋਜੈਕਟਸ ਲਿਮਟਿਡ ਅਤੇ ਜੈਨ ਇਨਫਰਾ ਪ੍ਰੋਜੈਕਟਸ ਲਿਮਟਿਡ ਵਜੋਂ ਹੋਈ ਹੈ। ਇਹ ਸਕੀਮਾਂ ਨਿਰਮਲ ਭੰਗੂ ਦੀਆਂ ਕੰਪਨੀਆਂ ਦੁਆਰਾ ਲੋਕਾਂ ਨੂੰ ਉੱਚ ਰਿਟਰਨ ਦੇ ਝੂਠੇ ਵਾਅਦਿਆਂ ਤੇ ਨਿਵੇਸ਼ ਕਰਨ ਲਈ ਮਨਾਉਣ ਲਈ ਸ਼ੁਰੂ ਕੀਤੀਆਂ ਗਈਆਂ ਸਨ। ਵੱਖ-ਵੱਖ ਰਾਜਾਂ ਦੇ 5.50 ਕਰੋੜ ਨਿਵੇਸ਼ਕਾਂ ਤੋਂ ਇਕੱਠੇ ਕੀਤੇ ਫੰਡਾਂ ਦੀ ਦੁਰਵਰਤੋਂ ਕੀਤੀ ਗਈ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਤੇ ਮੁਲਜ਼ਮਾਂ ਨੇ ਬਾਅਦ ਵਿੱਚ ਇਕ ਸਕੀਮ ਬੰਦ ਕਰ ਦਿੱਤੀ, ਪਰ ਪਹਿਲਾਂ ਨਿਵੇਸ਼ਕਾਂ ਨੂੰ ਭੁਗਤਾਨ ਕਰਨ ਲਈ ਵਰਤੇ ਗਏ ਫੰਡ ਇਕੱਠਾ ਕਰਨ ਲਈ ਇੱਕ ਵੱਖਰੀ ਕੰਪਨੀ ਦੇ ਨਾਮ ਤੇ ਦੂਜੀ ਸਕੀਮ ਸ਼ੁਰੂ ਕਰ ਦਿੱਤੀ। ਇੱਕ ਮਹੱਤਵਪੂਰਨ ਹਿੱਸਾ ਸ਼ੈੱਲ ਸੰਸਥਾਵਾਂ ਦੀ ਵਰਤੋਂ ਕਰਕੇ ਵੀ ਮੋੜਿਆ ਗਿਆ ਸੀ ਅਤੇ ਆਸਟ੍ਰੇਲੀਅਨ ਕੰਪਨੀਆਂ ਵਿੱਚ ਲਗਭਗ 132.999 ਮਿਲੀਅਨ ਦਾ ਨਿਵੇਸ਼ ਕੀਤਾ ਗਿਆ ਸੀ।

ਮਈ 2023 ਵਿੱਚ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਲ ਗਰੁੱਪ ਦੀ ਜਾਇਦਾਦ ਜ਼ਬਤ ਕਰਨ ਅਤੇ ਨਿਵੇਸ਼ਕਾਂ ਨੂੰ ਪੈਸੇ ਵਾਪਸ ਕਰਨ ਦਾ ਵਾਅਦਾ ਕੀਤਾ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਵੀ ਜਾਇਦਾਦ ਜ਼ਬਤ ਕਰਨ ਲਈ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ।  

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ