Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਦਾਮਨ ਬਾਜਵਾ ਨੇ ਕੰਬੋਜ਼ ਭਾਈਚਾਰੇ ਨਾਲ ਕੀਤੀ ਵਿਚਾਰ ਚਰਚਾ 

August 26, 2024 03:34 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਭਾਜਪਾ ਦੀ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ ਨੇ ਸ਼ਹੀਦ  ਊਧਮ ਸਿੰਘ ਮੈਮੋਰੀਅਲ ਸੁਨਾਮ ਵਿਖੇ ਕੰਬੋਜ਼ ਬਰਾਦਰੀ ਦੀਆਂ ਵੱਖ ਵੱਖ ਜਥੇਬੰਦੀਆਂ ਨਾਲ ਮੀਟਿੰਗ ਕੀਤੀ । ਮੀਟਿੰਗ ਦੌਰਾਨ ਜਲਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦਾ ਫਰੰਗੀਆਂ ਤੋਂ ਬਦਲਾ ਲੈਣ ਵਾਲੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਦੀ ਢੁਕਵੀਂ ਯਾਦਗਾਰ ਬਣਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਮੈਡਮ ਦਾਮਨ ਬਾਜਵਾ ਨੇ ਦੱਸਿਆ ਕਿ ਸਾਡੀ ਸ਼ੁਰੂ ਤੋਂ ਹੀ ਇਹੀ ਕੋਸ਼ਿਸ਼ ਰਹੀ ਹੈ ਕਿ ਕਿਸ ਤਰੀਕੇ ਸ਼ਹੀਦ ਊਧਮ ਸਿੰਘ ਦੀ ਯਾਦ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸਦੀਵੀ ਰੱਖ ਸਕੀਏ, ਉਨ੍ਹਾਂ ਦੀ ਸ਼ਹਾਦਤ ਨੂੰ ਬਾਕੀਆਂ ਵਾਂਗ ਕੇਵਲ 31 ਜੁਲਾਈ ਤੇ 26 ਦਸੰਬਰ ਨੂੰ ਹੀ ਸ਼ਰਧਾ ਦੇ ਫੁੱਲ ਭੇਟ ਕਰਨਾ ਕਾਫੀ ਨਹੀਂ ਸਗੋਂ ਸਾਨੂੰ ਹਰ ਰੋਜ਼ ਇਹ ਕੋਸ਼ਿਸ਼ ਕਰਨ ਦੀ ਲੋੜ ਹੈ ਕਿ ਕਿਵੇਂ ਉਸ ਮਹਾਨ ਯੋਧੇ ਦੀ ਯਾਦ ਵਿੱਚ ਕੋਈ ਢੁੱਕਵੀਂ ਯਾਦਗਾਰ ਸੁਨਾਮ ਸ਼ਹਿਰ ਵਿੱਚ ਬਣਾਈ ਜਾ ਸਕੇ। ਮੈਡਮ ਦਾਮਨ ਬਾਜਵਾ ਨੇ ਕੰਬੋਜ਼ ਬਰਾਦਰੀ ਨਾਲ ਮੀਟਿੰਗ ਦੌਰਾਨ ਕਿਹਾ ਕਿ ਕੇਂਦਰੀ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਸਮੇਂ ਉਨ੍ਹਾਂ ਨੇ ਸੁਨਾਮ ਵਿਖੇ ਸਥਾਪਿਤ ਸ਼ਹੀਦ ਊਧਮ ਸਿੰਘ ਮੈਮੋਰੀਅਲ ਦੇ ਨਵੀਨੀਕਰਨ ਦਾ ਮੁੱਦਾ ਚੁੱਕਿਆ ਹੈ ਅਤੇ ਇੱਥੇ ਕੋਈ ਵੱਡੀ ਲਾਇਬ੍ਰੇਰੀ, ਮਿਊਜ਼ੀਅਮ , ਓਪਨ ਥੀਏਟਰ, ਸ਼ਹੀਦ ਊਧਮ ਸਿੰਘ ਜੀ ਦੇ ਜੱਦੀ ਘਰ ਦਾ ਨਵੀਨੀਕਰਨ, 31 ਜੁਲਾਈ ਨੂੰ ਸ਼ਹੀਦੀ ਦਿਹਾੜਾ ਰਾਸ਼ਟਰੀ ਪੱਧਰ ਤੇ ਮਨਾਇਆ ਜਾਵੇ, ਸ਼ਹੀਦ ਦੇ ਨਾਮ ਉੱਪਰ ਵੱਡੇ ਯਾਦਗਾਰੀ ਗੇਟ, ਸ਼ਹੀਦ ਦਾ ਲੰਡਨ ਵਿੱਚ ਪਿਆ ਸਮਾਨ ਵਾਪਸ ਮੰਗਵਾਇਆ ਜਾਵੇ,  ਸੁਨਾਮ ਨਾਲ ਜੁੜਨ ਵਾਲੇ ਸਾਰੇ ਰਾਸ਼ਟਰੀ ਰਾਜ ਮਾਰਗਾਂ ਤੇ ਸੁਨਾਮ ਊਧਮ ਸਿੰਘ ਵਾਲਾ ਲਿਖਿਆ ਜਾਵੇ ਆਦਿ ਮੰਗਾਂ ਨੂੰ ਹੀ ਅੱਗੇ ਰੱਖਿਆ ਜਾਂਦਾ ਹੈ । ਮੈਡਮ ਦਾਮਨ ਬਾਜਵਾ ਨੇ ਉੱਕਤ ਮੰਗਾਂ ਸਬੰਧੀ ਕੰਬੋਜ ਬਰਾਦਰੀ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਦੱਸਿਆ ਕਿ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ  ਆਉਣ ਵਾਲੇ ਦਿਨਾਂ ਵਿੱਚ ਜਲਦ ਹੀ ਸ਼ਹੀਦ ਊਧਮ ਸਿੰਘ ਜੀ ਦੇ ਮੈਮੋਰੀਅਲ ਅਤੇ ਸ਼ਹੀਦ ਊਧਮ ਸਿੰਘ ਜੀ ਦੀ ਜਨਮ ਭੂਮੀ ਸੁਨਾਮ ਦਾ ਦੌਰਾ ਕਰਨ ਆ ਰਹੇ ਹਨ। ਇਸ ਮੌਕੇ ਗਿਆਨੀ ਜੰਗੀਰ ਸਿੰਘ ਰਤਨ, ਹਰਨੇਕ ਸਿੰਘ, ਕਰਨੈਲ ਸਿੰਘ ਢੋਟ, ਅਵਤਾਰ ਸਿੰਘ, ਗੁਰਦਿਆਲ ਸਿੰਘ, ਰਾਜਿੰਦਰ ਸਿੰਘ ਕੈਫ਼ੀ, ਕੁਲਦੀਪ ਸਿੰਘ ਬਾਵਾ ਕੈਂਚੀ, ਬਲਜਿੰਦਰ ਸਿੰਘ ਕਾਕਾ, ਜਸਪਾਲ ਸਿੰਘ ਪਾਲਾ ਸਮੇਤ ਹੋਰ ਆਗੂ ਹਾਜ਼ਰ ਸਨ। 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ