Friday, December 19, 2025

Malwa

ਅਮਨ ਅਰੋੜਾ ਨੇ ਹੈਲਥ ਵੈਲਨੈਸ ਸੈਂਟਰ ਦਾ ਰੱਖਿਆ ਨੀਂਹ ਪੱਥਰ 

August 26, 2024 05:30 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸੁਨਾਮ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਪਿੰਡ ਤੁੰਗਾਂ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹੈਲਥ ਵੈਲਨੈਸ ਸੈਂਟਰ ਦਾ ਨੀਂਹ ਪੱਥਰ ਰੱਖਿਆ। ਇਸ ਤੇ 28 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਿਹਤ ਸੁਵਿਧਾਵਾਂ ਦੇ ਪੱਧਰ ਤੇ ਮੋਹਰੀ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਪੁੱਟੇ ਜਾ ਰਹੇ ਹਨ ਜਿਸ ਤਹਿਤ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਵਿਕਾਸ ਪ੍ਰੋਜੈਕਟ ਪ੍ਰਗਤੀ ਅਧੀਨ ਹਨ। ਉਹਨਾਂ ਕਿਹਾ ਕਿ ਪਿੰਡ ਤੁੰਗਾਂ ਵਿੱਚ ਬਣਨ ਵਾਲਾ ਹੈਲਥ ਤੇ ਵੈਲਨੈਸ ਸੈਂਟਰ ਪਿੰਡਾਂ ਦੇ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਮੁਹਈਆ ਕਰਵਾਉਣ ਵਿੱਚ ਸਫਲ ਸਾਬਤ ਹੋਵੇਗਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਲੋਕਾਂ ਨਾਲ ਕੀਤੇ ਗਏ ਹਰ ਇੱਕ ਵਾਅਦੇ ਨੂੰ ਤਰਜੀਹ ਦੇ ਅਧਾਰ ਤੇ ਪੂਰਾ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਮੁਕੰਮਲ ਅਤੇ ਸਥਾਈ ਹੱਲ ਲਈ ਵੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਹਨਾਂ ਕਿਹਾ ਕਿ ਕੁਝ ਮਹੀਨੇ ਪਹਿਲਾਂ ਆਦਰਸ਼ ਚੋਣ ਜਾਬਤੇ ਕਾਰਨ ਵਿਕਾਸ ਕਾਰਜਾਂ ਵਿੱਚ ਕੁੱਝ ਸਮੇਂ ਲਈ ਖੜੋਤ ਜਰੂਰ ਆਈ ਸੀ ਪਰੰਤੂ ਉਸ ਤੋਂ ਬਾਅਦ ਹੁਣ ਹੋਰ ਵੀ ਜਿਆਦਾ ਰਫਤਾਰ ਨਾਲ ਵਿਕਾਸ ਕਾਰਜਾਂ ਨੂੰ ਨੇਪਰੇ ਚੜਾਇਆ ਜਾ ਰਿਹਾ ਹੈ।
ਇਸ ਮੌਕੇ ਐਕਸੀਅਨ ਪੰਚਾਇਤੀ ਰਾਜ ਰਾਜੇਸ਼ ਕਾਂਸਲ, ਡਾ. ਅੰਜੂ ਸਿੰਗਲਾ, ਡਾ. ਵਿਕਾਸ ਧੀਰ, ਜ਼ਿਲਾ ਵਿਕਾਸ ਤੇ ਪੰਚਾਇਤ ਅਫਸਰ ਸੁਖਚੈਨ ਸਿੰਘ ਪਾਪੜਾ, ਜਗਪਾਲ ਸਿੰਘ, ਸੁਖਬੀਰ ਸਿੰਘ ਸੱਤੀ , ਗੁਰਿੰਦਰਪਾਲ ਖੇੜੀ ਵੀ ਹਾਜਰ ਸਨ।

Have something to say? Post your comment