Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਬਿਜਲੀ ਚੋਰੀ ਵਿਰੁੱਧ 2 ਦਿਨਾਂ ਮੁਹਿੰਮ ਸਫਲਤਾਪੂਰਵਕ ਮੁਕੰਮਲ ਹੋਈ: ਹਰਭਜਨ ਸਿੰਘ ਈ.ਟੀ.ਓ

August 26, 2024 07:08 PM
ਅਮਰਜੀਤ ਰਤਨ

ਬਿਜਲੀ ਚੋਰੀ ਰੋਕਣ ਲਈ ਅਚਨਚੇਤ ਚੈਕਿੰਗ ਦਾ ਸਿਲਸਿਲਾ ਜਾਰੀ ਰਹੇਗਾ

ਚੰਡੀਗੜ੍ਹ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਬਿਜਲੀ ਚੋਰੀ ਦਾ ਪਤਾ ਲਗਾਉਣ ਅਤੇ ਬਿਜਲੀ ਦੀ ਬਚਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਚਲਾਈ ਗਈ ਦੋ ਦਿਨਾਂ ਰਾਜ ਵਿਆਪੀ ਚੈਕਿੰਗ ਮੁਹਿੰਮ ਨੂੰ ਸਫਲਤਾਪੂਰਵਕ ਪੂਰਾ ਕਰਨ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੇ ਨਤੀਜੇ ਵਜੋਂ 50,781 ਬਿਜਲੀ ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ, 3,349 ਮਾਮਲਿਆਂ ਵਿੱਚ ਬਿਜਲੀ ਚੋਰੀ ਦਾ ਪਤਾ ਲਗਾਇਆ ਗਿਆ ਅਤੇ 7.66 ਕਰੋੜ ਰੁਪਏ ਦੇ ਜੁਰਮਾਨੇ ਕੀਤੇ ਗਏ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਸ ਮੁਹਿੰਮ ਦੇ ਦੂਜੇ ਦਿਨ ਐਤਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਡਿਸਟ੍ਰੀਬਿਊਸ਼ਨ ਅਤੇ ਇਨਫੋਰਸਮੈਂਟ ਵਿੰਗ ਨੇ 22,288 ਬਿਜਲੀ ਕੁਨੈਕਸ਼ਨਾਂ ਦੀ ਜਾਂਚ ਕੀਤੀ, ਚੋਰੀ ਦੇ 1,274 ਕੇਸ ਫੜ੍ਹੇ ਅਤੇ ਬਿਜਲੀ ਚੋਰੀ ਕਰਨ ਵਾਲੇ ਖਪਤਕਾਰਾਂ 'ਤੇ 3.02 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ। ਉਨ੍ਹਾਂ ਕਿਹਾ ਕਿ ਬਿਜਲੀ ਚੋਰੀ ਨੂੰ ਪੂਰੀ ਤਰ੍ਹਾਂ ਨੱਥ ਪਾਉਣ ਲਈ ਭਵਿੱਖ ਵਿੱਚ ਵੀ ਅਚਨਚੇਤ ਚੈਕਿੰਗ ਦਾ ਸਿਲਸਿਲਾ ਜਾਰੀ ਰਹੇਗਾ।

ਇਸ ਬਾਰੇ ਵੇਰਵੇ ਦਿੰਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ ਦੇ ਡਿਸਟ੍ਰੀਬਿਊਸ਼ਨ ਵਿੰਗ ਨੇ ਦੋ ਦਿਨਾਂ ਦੀ ਮੁਹਿੰਮ ਦੌਰਾਨ ਸੂਬੇ ਦੇ ਵੱਖ-ਵੱਖ ਜ਼ੋਨਾਂ ਵਿੱਚ ਮਹੱਤਵਪੂਰਨ ਨਤੀਜੇ ਹਾਸਲ ਕੀਤੇ ਹਨ। ਉਨ੍ਹਾਂ ਦੱਸਿਆ ਕਿ ਦੱਖਣੀ ਜ਼ੋਨ (ਪਟਿਆਲਾ), ਕੇਂਦਰੀ ਜ਼ੋਨ (ਲੁਧਿਆਣਾ), ਉੱਤਰੀ ਜ਼ੋਨ (ਜਲੰਧਰ), ਬਾਰਡਰ ਜ਼ੋਨ (ਅੰਮ੍ਰਿਤਸਰ) ਅਤੇ ਪੱਛਮੀ ਜ਼ੋਨ (ਬਠਿੰਡਾ) ਨੇ ਸਮੂਹਿਕ ਤੌਰ 'ਤੇ 42,396 ਕੁਨੈਕਸ਼ਨਾਂ ਦੀ ਜਾਂਚ ਕੀਤੀ, 3073 ਕੇਸਾਂ ਵਿੱਚ ਚੋਰੀ ਦਾ ਪਤਾ ਲਗਾਇਆ ਅਤੇ 6.68 ਕਰੋੜ ਰੁਪਏ ਦੇ ਜੁਰਮਾਨੇ ਲਗਾਏ। ਬਿਜਲੀ ਮੰਤਰੀ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਦੇ ਇਨਫੋਰਸਮੈਂਟ ਵਿੰਗ ਨੇ ਵੀ ਆਪਣੀ ਰਾਜ ਵਿਆਪੀ ਮੁਹਿੰਮ ਦੌਰਾਨ ਅਹਿਮ ਭੂਮਿਕਾ ਨਿਭਾਈ । ਉਨ੍ਹਾਂ ਕਿਹਾ ਕਿ ਇਨਫੋਰਸਮੈਂਟ ਵਿੰਗ ਵੱਲੋਂ 8,385 ਕੁਨੈਕਸ਼ਨਾਂ ਦੀ ਜਾਂਚ ਦੌਰਾਨ 276 ਮਾਮਲਿਆਂ ਵਿੱਚ ਬਿਜਲੀ ਚੋਰੀ ਦਾ ਪਤਾ ਲਗਾਇਆ ਅਤੇ ਬਿਜਲੀ ਚੋਰੀ ਕਰਨ ਵਾਲੇ ਖਪਤਕਾਰਾਂ ਨੂੰ 1.18 ਕਰੋੜ ਰੁਪਏ ਦੇ ਜੁਰਮਾਨੇ ਕੀਤੇ। ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਇਸ ਦੋ ਦਿਨਾਂ ਚੈਕਿੰਗ ਮੁਹਿੰਮ ਦਾ ਸਫ਼ਲਤਾਪੂਰਵਕ ਸੰਪੰਨ ਹੋਣਾ ਬਿਜਲੀ ਵਿਭਾਗ ਦੇ ਸਾਰਥਕ ਯਤਨਾਂ ਦਾ ਪ੍ਰਮਾਣ ਹੈ। ਉਨ੍ਹਾਂ ਸਾਰੇ ਬਿਜਲੀ ਖਪਤਕਾਰਾਂ ਨੂੰ ਬਿਜਲੀ ਦੀ ਸਮਝਦਾਰੀ ਨਾਲ ਵਰਤੋਂ ਕਰਨ ਅਤੇ ਬਿਜਲੀ ਚੋਰੀ ਦੇ ਕਿਸੇ ਵੀ ਮਾਮਲੇ ਦੀ ਤੁਰੰਤ ਰਿਪੋਰਟ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਿਜਲੀ ਬਚਤ ਨੂੰ ਉਤਸ਼ਾਹਿਤ ਕਰਨ ਅਤੇ ਬਿਜਲੀ ਚੋਰੀ ਨੂੰ ਰੋਕਣ ਲਈ ਵਚਨਬੱਧ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ