Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Haryana

ਚੋਣ ਨਤੀਜੇ ਦੇ ਬਾਅਦ ਉਮੀਦਵਾਰਾਂ ਨੂੰ ਇਕ ਮਹੀਨੇ ਦੇ ਅੰਦਰ ਜਮ੍ਹਾ ਕਰਨਾ ਹੋਵੇਗਾ ਆਪਣੇ ਚੋਣ ਖਰਚ ਦਾ ਬਿਊਰਾ

August 27, 2024 01:56 PM
SehajTimes

ਚੰਡੀਗਡ੍ਰ : ਹਰਿਆਣਾ ਵਿਚ ਵਿਧਾਨਸਭਾ ਆਮ ਚੋਣ-2024 ਲੜਨ ਵਾਲੇ ਉਮੀਦਵਾਰਾਂ ਨੂੰ ਚੋਣ ਨਤੀਜੇ ਆਉਣ ਦੇ ਬਾਅਦ ਇਕ ਮਹੀਨੇ ਦੇ ਅੰਦਰ ਆਪਣੀ ਚੋਣਾਵੀ ਖਰਚੇ ਦਾ ਬਿਊਰਾ ਜਿਲ੍ਹਾ ਚੋਣ ਅਧਿਕਾਰੀ ਦੇ ਦਫਤਰ ਨੁੰ ਜਮ੍ਹਾ ਕਰਨਾ ਹੋਵੇਗਾ। ਨਾਰਤ ਚੋਣ ਕਮਿਸ਼ਨ ਅਨੁਸਾਰ ਤੈਅ ਸਮੇਂ ਸੀਮਾ ਵਿਚ ਚੋਣਾਵੀ ਖਰਚ ਦਾ ਬਿਊਰਾ ਨਾ ਦੇਣ ਵਾਲੇ ਉਮੀਦਵਾਰਾਂ ਨੁੰ ਭਵਿੱਖ ਵਿਚ ਚੋਣ ਲੜਨ ਲਈ ਅਯੋਗ ਘੋਸ਼ਿਤ ਕੀਤਾ ਜਾ ਸਕਦਾ ਹੈ। ਮੁੱਖ ਚੋਣ ਅਧਿਕਾਰੀ ਸ੍ਰੀ ਪੰਕਜ ਅਗਰਵਾਲ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਇਸ ਵਾਰ ਵਿਧਾਨਸਭਾ ਆਮ ਚੋਣ ਲਈ ਪ੍ਰਤੀ ਉਮੀਦਵਾਰ ਚੋਣ ਖਰਚ ਦੀ ਵੱਧ ਤੋਂ ਵੱਧ ਸੀਮਾ 40 ਲੱਖ ਰੁਪਏ ਹੈ। ਉਨ੍ਹਾਂ ਨੇ ਦਸਿਆ ਕਿ ਨਿਯਮ ਅਨੁਸਾਰ ਉਮੀਦਵਾਰ ਵੱਲੋਂ ਨਾਮਜਦਗੀ ਪੱਤਰ ਭਰਨ ਦੇ ਨਾਲ ਹੀ ਚੋਣਾਵੀ ਖਰਚ ਦੀ ਗਿਣਤੀ ਸ਼ੁਰੂ ਹੋ ਜਾਂਦੀ ਹੈ। ਇਸ ਦੇ ਲਈ ਉਮੀਦਵਾਰ ਨੁੰ ਵੱਖ ਤੋਂ ਇਕ ਡੇਅਰੀ ਵਿਚ ਆਪਣੇ ਰੋਜਾਨਾ ਦੇ ਚੋਣਾਵੀ ਖਰਚ ਦਾ ਹਿਸਾਬ ਰੱਖਣਾ ਹੁੰਦਾ ਹੈ ਅਤੇ ਵੱਖ ਤੋਂ ਬੈਂਕ ਖਾਤਾ ਵੀ ਖੁਲਵਾਉਣਾ ਹੁੰਦਾ ਹੈ। ਚੋਣ ਪ੍ਰਕ੍ਰਿਆ ਪੂਰੀ ਹੋਣ ਤਕ ਖਰਚ ਦੀ ਗਿਣਤੀ ਚਲਦੀ ਹੈ। ਇਸ ਦੌਰਾਨ ਕੋਈ ਵੀ ਉਮੀਦਵਾਰ ਤੈਅ ਸੀਮਾ ਤੋਂ ਵੱਧ ਪੈਸਾ ਨਹੀਂ ਖਰਚ ਕਰ ਸਕਦਾ ਹੈ।

ਉਨ੍ਹਾਂ ਨੇ ਦਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਉਮੀਦਵਾਰ ਜਾਂ ਰਾਜਨੀਤਿਕ ਪਾਰਟੀ ਵੱਲੋਂ 10,000 ਰੁਪਏ ਤੋਂ ਵੱਧ ਦਾ ਚੋਣ ਖਰਚ ਸਾਰੀ ਸਥਿਤੀਆਂ ਵਿਚ ਚੋਣ ਦੇ ਉਦੇਸ਼ ਨਾਲ ਖੋਲੇ ਗਏ ਉਮੀਦਵਾਰਾਂ ਦੇ ਬੈਂਕ ਖਾਤੇ ਤੋਂ ਚੈਕ ਜਾਂ ਡਰਾਫਟ ਜਾਂ ਆਰਟੀਜੀਐਸ/ਐਨਈਐਫਟੀ ਜਾਂ ਕਿਸੇ ਹੋਰ ਇਲੈਕਟ੍ਰੋਨਿਕ ਮੋਡ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਨੇ ਦਸਿਆ ਕਿ ਜਿਵੇਂ ਹੀ ਵਿਧਾਨਸਭਾ ਆਮ ਚੋਣ ਦੇ ਨਤੀਜੇ ਐਲਾਨ ਹੋਣਗੇ, ਉਸ ਮਿੱਤੀ ਤੋਂ ਇਕ ਮਹੀਨੇ ਦੇ ਅੰਦਰ-ਅੰਦਰ ਉਮੀਦਵਾਰਾਂ ਨੂੰ ਆਪਣੇ ਚੋਣ ਖਰਚ ਦਾ ਬਿਊਰਾ ਦੇਣਾ ਜਰੂਰੀ ਹੈ।

Have something to say? Post your comment

 

More in Haryana

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ

ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਤੋਂ ਲੈ ਕੇ ਵਿਦੇਸ਼ੀ ਭਾਸ਼ਾਵਾਂ ਦੀ ਸਿੱਖਿਆ ਤੱਕ, ਹਰਿਆਣਾ ਸਰਕਾਰ ਦਾ ਵਿਜ਼ਨ ਸਪੱਸ਼ਟ: ਮਹੀਪਾਲ ਢਾਂਡਾ