Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕਿਸਾਨਾਂ ਦੀਆਂ ਜ਼ਮੀਨਾਂ ਜ਼ਬਰੀ ਐਕਵਾਇਰ ਕਰਨ ਤੋਂ ਬਾਜ਼ ਆਵੇ ਸਰਕਾਰ : ਜੋਗਿੰਦਰ ਉਗਰਾਹਾਂ 

August 27, 2024 03:35 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸਖ਼ਤ ਲਹਿਜੇ ਵਿੱਚ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਜ਼ਬਰੀ ਐਕਵਾਇਰ ਕਰਨ ਤੋਂ ਬਾਜ਼ ਆਵੇ ਸਰਕਾਰ ਕਿਸਾਨਾਂ ਨਾਲ ਟਕਰਾਅ ਦੀ ਨੀਤੀ ਛੱਡ ਕੇ ਕਿਸਾਨਾਂ ਨੂੰ ਸੰਤੁਸ਼ਟ ਕਰਨ ਦਾ ਰਾਹ ਅਖਤਿਆਰ ਕਰੇ। ਭਾਰਤ ਮਾਲਾ ਪ੍ਰਾਜੈਕਟ ਤਹਿਤ ਕਿਸਾਨਾਂ ਦੀ ਜ਼ਮੀਨ ਧੱਕੇ ਨਾਲ ਐਕਵਾਇਰ ਨਹੀਂ ਹੋਣ ਦਿੱਤੀ ਜਾਵੇਗੀ। ਮੰਗਲਵਾਰ ਨੂੰ ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਭਾਰਤ ਮਾਲਾ ਪ੍ਰੋਜੈਕਟ ਮਾਮਲੇ 'ਚ ਮਾਲੇਰਕੋਟਲਾ ਜ਼ਿਲ੍ਹੇ ਅੰਦਰ ਕਿਸਾਨਾਂ ਨੂੰ ਧੱਕੇ ਨਾਲ ਹਿਰਾਸਤ ਵਿੱਚ ਲਿਆ ਗਿਆ ਹੈ ਜਿਹੜੀ ਘੋਰ ਬੇਇਨਸਾਫੀ ਹੈ। ਜਥੇਬੰਦੀ ਸਰਕਾਰ ਅਤੇ ਪ੍ਰਸ਼ਾਸਨ ਦੀ ਅਜਿਹੀ ਧੱਕੇਸ਼ਾਹੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ। ਉਗਰਾਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਸੰਤੁਸ਼ਟ ਕਰਕੇ ਜ਼ਮੀਨ ਐਕਵਾਇਰ ਕਰਨ ਦਾ ਰਾਹ ਅਖਤਿਆਰ ਕਰੇ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ 1 ਸਤੰਬਰ ਤੋਂ 4 ਸਤੰਬਰ ਤੱਕ ਚੰਡੀਗੜ੍ਹ ਵਿੱਚ ਮੋਰਚਾ ਲਾਇਆ ਜਾਵੇਗਾ ਅਤੇ 4 ਸਤੰਬਰ ਨੂੰ ਵਿਧਾਨ ਸਭਾ ਸੈਸ਼ਨ ਖਤਮ ਹੋਣ ਤੋਂ ਬਾਅਦ ਜਥੇਬੰਦੀ ਵੱਲੋਂ ਸੈਸ਼ਨ ਦੀ ਸਮੀਖਿਆ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਯੂਨੀਅਨ ਇਜਲਾਸ 'ਤੇ ਨਜ਼ਰ ਰੱਖੇਗੀ ਅਤੇ ਦੇਖਿਆ ਜਾਵੇਗਾ ਕਿ ਸਰਕਾਰ ਕਿਸਾਨਾਂ ਦੇ ਹਿੱਤ 'ਚ ਕੋਈ ਫੈਸਲੇ ਲੈਂਦੀ ਹੈ ਜਾਂ ਨਹੀਂ। ਉਗਰਾਹਾਂ ਨੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਬਰਸਾਤੀ ਪਾਣੀ ਨੂੰ ਕੰਟਰੋਲ ਕਰਨ, ਬਰਸਾਤੀ ਪਾਣੀ ਦਾ ਪ੍ਰਬੰਧ ਕਰਨ, ਪਾਣੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸਰਕਾਰ ਦੀਆਂ ਕੀ ਨੀਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਵੀ ਮਗਰਲੀਆਂ ਸਰਕਾਰਾਂ ਵਾਂਗ ਕੰਮ ਕਰ ਰਹੀ ਹੈ। ਪੰਜਾਬ ਵਿੱਚ ਨਸ਼ਾਖੋਰੀ, ਗੁੰਡਾਗਰਦੀ, ਜ਼ਬਰਦਸਤੀ ਜਾਇਦਾਦ ਹੜੱਪਣ ਅਤੇ ਬੇਰੁਜ਼ਗਾਰੀ ਦੀਆਂ ਘਟਨਾਵਾਂ ਵਧ ਰਹੀਆਂ ਹਨ। 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ