Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਡੇਰਾਬੱਸੀ ਪ੍ਰਸ਼ਾਸਨ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੇ ਪ੍ਰਬੰਧਾਂ ਲਈ ਤਿਆਰ

August 27, 2024 04:43 PM
SehajTimes

ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਵਧ ਤੋਂ ਵਧ ਪਰਾਲੀ ਸੰਭਾਲ ਮਸ਼ੀਨਰੀ ਉਪਲਬਧ ਕਰਵਾਈ ਜਾਵੇਗੀ

ਡੇਰਾਬੱਸੀ : ਡੇਰਾਬੱਸੀ ਸਬ ਡਵੀਜ਼ਨ ਵਿੱਚ ਪਰਾਲੀ ਸਾੜਨ ਦਾ ਇੱਕ ਵੀ ਕੇਸ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਉਪ ਮੰਡਲ ਪ੍ਰਸ਼ਾਸਨ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਪਹਿਲਾਂ ਤੋਂ ਹੀ ਤਿਆਰੀ ਕਰ ਲਈ ਹੈ। ਅੱਜ ਉਪ ਮੰਡਲ ਮੈਜਿਸਟ੍ਰੇਟ ਡਾ: ਹਿਮਾਂਸ਼ੂ ਗੁਪਤਾ ਵੱਲੋਂ ਆਪਣੇ ਦਫ਼ਤਰ ਵਿਖੇ ਪਰਾਲੀ ਦੀਆਂ ਗੰਢਾਂ ਤਿਆਰ ਕਰਨ ਵਾਲੇ ਬੇਲਰ ਅਪਰੇਟਰਾਂ ਅਤੇ ਪਰਾਲੀ ਦੀਆਂ ਗੰਢਾਂ ਦੀ ਖਪਤ ਕਰਨ ਵਾਲੀਆਂ ਉਦਯੋਗਿਕ ਇਕਾਈਆਂ ਨਾਲ ਮੀਟਿੰਗ ਕੀਤੀ ਗਈ। ਐਸ.ਡੀ.ਐਮ ਗੁਪਤਾ ਨੇ ਬੇਲਰ ਅਪਰੇਟਰਾਂ ਅਤੇ ਉਦਯੋਗਿਕ ਇਕਾਈਆਂ ਨੂੰ ਅਪੀਲ ਕੀਤੀ ਕਿ ਉਹ ਵਾਢੀ ਤੋਂ ਬਾਅਦ ਕਿਸਾਨਾਂ ਦੇ ਖੇਤਾਂ ਚੋਂ ਜਲਦੀ ਤੋਂ ਜਲਦੀ ਪਰਾਲੀ ਦੀਆਂ ਗੰਢਾਂ ਬਣਾਉਣ ਤਾਂ ਜੋ ਅਗਲੀ ਫ਼ਸਲ ਲਈ ਖੇਤਾਂ ਨੂੰ ਤਿਆਰ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਬ ਡਵੀਜ਼ਨ ਦੇ ਪਿੰਡਾਂ ਵਿੱਚ ਪਰਾਲੀ ਦੀਆਂ ਗੰਢਾਂ ਦਾ ਸਟਾਕ ਰੱਖਣ ਲਈ ਪਹਿਲਾਂ ਹੀ ਕਾਫੀ ਗਿਣਤੀ ਵਿੱਚ ਡੰਪਿੰਗ ਸਾਈਟਾਂ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ।

ਕਿਸਾਨਾਂ ਦੇ ਖੇਤਾਂ ਤੋਂ ਡੰਪਿੰਗ ਸਾਈਟਾਂ ਤੱਕ ਗੰਢਾਂ ਦੀ ਨਿਰਵਿਘਨ ਸਪਲਾਈ ਲਈ ਬੇਲਰ ਆਪਰੇਟਰਾਂ ਅਤੇ ਉਦਯੋਗਿਕ ਇਕਾਈਆਂ ਦੇ ਆਪਸੀ ਤਾਲਮੇਲ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਸਿਖਰਲੇ ਸੀਜ਼ਨ ਦੌਰਾਨ ਸਹਾਈ ਹੋਵੇਗਾ। ਮੀਟਿੰਗ ਵਿੱਚ ਹਾਜ਼ਰ ਹੋਰਨਾਂ ਵਿੱਚ ਖੇਤੀਬਾੜੀ ਵਿਭਾਗ ਤੋਂ ਡਾ: ਦਾਨਿਸ਼ ਕੁਮਾਰ, ਬੇਲਰ ਆਪਰੇਟਰ ਸੁਖਦੇਵ ਸਿੰਘ, ਕੁਲਵਿੰਦਰ ਸਿੰਘ ਅਤੇ ਤੇਜਿੰਦਰ ਸਿੰਘ, ਨਾਹਰ ਕੈਮੀਕਲ, ਨਚੀਕੇਤਾ ਪੇਪਰਜ਼, ਵਾਈਸੀਡੀ ਗੌਰਵ ਫਿਊਲ ਆਦਿ ਉਦਯੋਗਿਕ ਯੂਨਿਟਾਂ ਦੇ ਨੁਮਾਇੰਦੇ ਸ਼ਾਮਲ ਸਨ।

Have something to say? Post your comment

 

More in Chandigarh

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ: ਡਾ. ਬਲਜੀਤ ਕੌਰ

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਵੱਲੋਂ ਦੋ ਅਹਿਮ ਬਿੱਲ ਪਾਸ

ਆਂਗਣਵਾੜੀ ਸੈਂਟਰਾਂ ਵਿੱਚ ਸਵੱਛਤਾ ਅਤੇ ਸਫਾਈ ਸੁਵਿਧਾਵਾਂ ਮਜ਼ਬੂਤ ਕਰਨ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ

ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ 2026 ਦੌਰਾਨ ਆਈਟੀ ਅਤੇ ਆਈਟੀਈਐਸ ਖੇਤਰ ਨੂੰ ਮਿਲਿਆ ਭਰਪੂਰ ਹੁੰਗਾਰਾ