Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਭਾਰਤ ਸਰਕਾਰ ਦੀ 3 ਰੋਜ਼ਾ ਚਿੱਤਰ ਪ੍ਰਦਰਸ਼ਨੀ ਦਾ ਸਰਕਾਰੀ ਮਹਿੰਦਰਾ ਕਾਲਜ ਵਿੱਚ ਆਗਾਜ਼

August 27, 2024 06:04 PM
SehajTimes

ਹਰਪ੍ਰੀਤ ਨੇ ਚਿੱਤਰ ਅਤੇ ਸ਼ੀਵਾਂਸ਼ੀ ਨੇ ਲੇਖ ਮੁਕਾਬਲੇ ਵਿੱਚ ਮਾਰੀ ਬਾਜ਼ੀ

ਚਿੱਤਰ ਪ੍ਰਦਰਸ਼ਨੀ ਵੇਖਣ ਆਇਆ ਲੋਕਾਂ ਦਾ ਹੜ੍ਹ, ਕਲਾਕਾਰਾਂ ਨੇ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਬੰਨ੍ਹਿਆ ਸਮਾਂ

ਪਟਿਆਲਾ : ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਵੱਲੋਂ ਦੇਸ਼ ਭਰ ਵਿੱਚ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਦੀ ਥੀਮ ਉੱਤੇ ਵੱਖੋ-ਵੱਖ ਥਾਵਾਂ 'ਤੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸ਼ਹਿਰ ਦੇ ਸਰਕਾਰੀ ਮਹਿੰਦਰਾ ਕਾਲਜ ਵਿੱਚ ਉਕਤ ਥੀਮ 'ਤੇ ਇੱਕ ਤਿੰਨ ਰੋਜ਼ਾ ਚਿੱਤਰ ਪ੍ਰਦਰਸ਼ਨੀ ਲਾਈ ਗਈ, ਜਿਸ ਦਾ ਮੰਗਲਵਾਰ ਨੂੰ ਆਗਾਜ਼ ਹੋ ਗਿਆ।

ਇਸ ਮੌਕੇ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰ੍ਹੇ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਉਨ੍ਹਾਂ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਆਮ ਲੋਕਾਂ ਦੇ ਕਲਿਆਣ ਲਈ ਵੱਖੋ ਵੱਖ ਯੋਜਨਾਵਾਂ ਚਲਾਈਆਂ ਜਾਂਦੀਆਂ ਹਨ। ਇਸੇ ਲੜੀ ਦੇ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਇਸ ਚਿੱਤਰ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਲੋਕਾਂ ਨੂੰ ਸਵੱਛਤਾ ਮੁਹਿੰਮ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਇਸ ਅਭਿਆਨ ਨੂੰ ਸਫਲ ਬਣਾਉਣ ਲਈ ਹਰ ਦੇਸ਼ਵਾਸੀ ਨੂੰ ਅੱਗੇ ਆਉਣਾ ਪਵੇਗਾ।

ਮੰਚ ਤੋਂ ਸੰਬੋਧਨ ਕਰਦਿਆਂ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਅੰਮ੍ਰਿਤਸਰ ਦੇ ਮੁਖੀ ਗੁਰਮੀਤ ਸਿੰਘ ਨੇ ਕਿਹਾ ਕਿ ਮੰਤਰਾਲੇ ਵੱਲੋਂ ਲਾਈ ਗਈ ਚਿੱਤਰ ਪ੍ਰਦਰਸ਼ਨੀ ਦੇ ਜ਼ਰੀਏ ਵੱਖੋ ਵੱਖ ਮੰਤਰਾਲਿਆਂ ਦੀਆਂ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸਦੇ ਨਾਲ ਆਨਲਾਈਨ ਠੱਗੀ ਦਾ ਸ਼ਿਕਾਰ ਹੋ ਰਹੇ ਲੋਕਾਂ ਨੂੰ ਇਸ ਤੋਂ ਬਚਣ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ।



ਕਾਲਜ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਨੇ ਇਹ ਪ੍ਰੋਗਰਾਮ ਉਲੀਕਣ ਲਈ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੀ ਸ਼ਲਾਘਾ ਕੀਤੀ। ਇਸ ਦੌਰਾਨ ਨੋਡਲ ਅਫਸਰ ਪ੍ਰੋ. ਸ਼ਵਿੰਦਰ ਰੇਖੀ ਨੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਮੌਜੂਦ ਲੋਕਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਅਤੇ ਲੇਖ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿੱਚ ਵੱਖੋ ਵੱਖ ਕਾਲਜਾਂ ਨੇ ਹਿੱਸਾ ਲਿਆ। ਲੇਖ ਮੁਕਾਬਲੇ ਵਿੱਚ ਸ਼ਿਵਾਂਸ਼ੀ ਨੇ ਪਹਿਲਾ, ਖੁਸ਼ਪ੍ਰੀਤ ਕੌਰ ਨੇ ਦੂਜਾ ਅਤੇ ਮਮਤਾ ਨੇ ਤੀਜਾ, ਆਂਚਲ ਨੇ ਚੌਥਾ, ਕਿਰਨ ਨੇ ਪੰਜਵਾ ਅਤੇ ਨਵਜੋਤ ਕੌਰ ਨੇ ਛੇਵਾਂ ਸਥਾਨ ਹਾਸਿਲ ਕੀਤਾ। ਜਦਕਿ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਹਰਪ੍ਰੀਤ ਕੌਰ ਨੇ ਪਹਿਲਾ, ਹਰਜੀਤ ਸਿੰਘ ਨੇ ਦੂਜਾ ਅਤੇ ਸੁਖਵਿੰਦਰ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਸਵੱਛਤਾ ‘ਤੇ ਰਾਜੀਵ ਸ਼ਰਮਾ ਮੋਦੀ ਕਾਲਜ, ਪਾਣੀ ਬਚਾਓ ‘ਤੇ ਭਾਸ਼ਣ ਦਿੰਦਿਆਂ ਡਾ. ਮੁਹੰਮਦ ਸੋਹੇਲ, ਮਹਿੰਦਰਾ ਕਾਲਜ ਨੇ ਸਟੇਜ ਸੰਚਾਲਨ ਵੀ ਕੀਤਾ।

ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਇਸ ਅਹਿਦ ਦੀ ਸ਼ਲਾਘਾ ਕਰਦਿਆਂ ਚਿੱਤਰ ਪ੍ਰਦਰਸ਼ਨੀ ਵੇਖਣ ਆਏ ਲੋਕਾਂ ਨੇ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਨਾਲ ਆਮ ਲੋਕਾਂ ਨੂੰ ਸਰਕਾਰ ਦੀਆਂ ਵੱਖੋ ਵੱਖ ਯੋਜਨਾਵਾਂ ਬਾਰੇ ਜਾਣੂ ਕਰਵਾਉਣਾ ਇੱਕ ਚੰਗਾ ਉਪਰਾਲਾ ਹੈ। ਬਹਿਰਹਾਲ ਇਸ ਪ੍ਰਦਰਸ਼ਨੀ ਦੌਰਾਨ ਨੁੱਕੜ ਨਾਟਕ ਸਣੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨੇ ਲੋਕਾਂ ਦਾ ਦਿਲ ਜਿੱਤ ਲਿਆ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ