Saturday, October 04, 2025

National

Corona ਕਾਰਨ ਮ੍ਰਿਤਕ ਹੋਏ ਲੋਕਾਂ ਦੇ ਅੰਤਮ ਸੰਸਕਾਰ ਲਈ ਥਾਂ ਨਹੀਂ ਬਚੀ

May 13, 2021 09:11 AM
SehajTimes

ਉਂਨਾਓ : Corona ਕਾਰਨ ਮਰਨ ਵਾਲਿਆਂ ਦੀ ਸੰਖਿਆ ਐਨੀ ਕੂ ਜਿ਼ਆਦਾ ਹੈ ਕਿ ਗੰਗਾ ਦੇ ਕੰਢੇ ਘਾਟਾਂ ਦਾ ਆਲਮ ਇਹ ਹੈ ਕਿ ਹੁਣ ਲਾਸ਼ ਦਫਨ ਕਰਣ ਦੀ ਜਗ੍ਹਾ ਘਾਟਾਂ 'ਤੇ ਜਗ੍ਹਾ ਨਹੀਂ ਬਚੀ ਹੈ। ਉੱਤਰ ਪ੍ਰਦੇਸ਼ ਦੇ ਉਂਨਾਓ ਜ਼ਿਲ੍ਹੇ ਵਿੱਚ ਗੰਗਾ ਕੰਢੇ ਵੱਡੀ ਗਿਣਤੀ ਵਿੱਚ ਲਾਸ਼ਾਂ ਦਾ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਹੈ। ਪੈਸੇ ਨਾ ਹੋਣ ਕਾਰਨ ਲੋਕ, ਲਾਸ਼ਾਂ ਨੂੰ ਸਾੜਨ ਦੀ ਬਜਾਏ ਦਫਨਾ ਕੇ ਅੰਤਿਮ ਸੰਸਕਾਰ ਕਰ ਰਹੇ ਹਨ। ਸਥਾਨਕ ਲੋਕਾਂ ਨੇ ਦੱਸਿਆ ਕਿ ਪਿਛਲੇ ਇੱਕ ਮਹੀਨਾ ਵਿੱਚ ਤਿੰਨ ਸੌ ਤੋਂ ਜ਼ਿਆਦਾ ਲਾਸ਼ਾਂ ਇੱਥੇ ਅੰਤਿਮ ਸੰਸਕਾਰ ਲਈ ਆਈਆਂ ਹਨ। ਕੁੱਝ ਅਜਿਹਾ ਹੀ ਹਾਲ ਉਂਨਾਓ ਦੇ ਦੋ ਘਾਟਾਂ ਬਕਸਰ ਅਤੇ ਰੌਤਾਪੁਰ ਵਿੱਚ ਦੇਖਣ ਨੂੰ ਮਿਲਿਆ ਹੈ। ਘਾਟ ਦੇ ਨੇੜੇ ਜਾਨਵਰ ਚਰਾਉਣ ਵਾਲੇ ਨੌਜਵਾਨਾਂ ਨੇ ਦੱਸਿਆ ਕਿ ਹੁਣ ਇੱਥੇ ਇੱਕ ਦਿਨ ਵਿੱਚ 30 ਲਾਸ਼ ਤੱਕ ਆ ਜਾਂਦੇ ਹਨ ਜਦੋਂ ਕਿ ਪਹਿਲਾਂ ਇੱਕ ਦਿਨ ਵਿੱਚ ਸਿਰਫ ਇੱਕ ਦੋ ਲਾਸ਼ ਹੀ ਆਉਂਦੇ ਸਨ। ਇੰਨੀ ਵੱਡੀ ਗਿਣਤੀ ਵਿੱਚ ਲਾਸ਼ ਦਫਨ ਕਰਣ ਨਾਲ ਨੇੜੇ ਦੇ ਪਿੰਡਾਂ ਵਿੱਚ ਵਾਇਰਸ ਦਾ ਖ਼ਤਰਾ ਵੀ ਬਣਿਆ ਹੋਇਆ ਹੈ।
ਉਂਨਾਓ ਦੇ ਦਿਹਾਤੀ ਇਲਾਕਿਆਂ ਵਿੱਚ ਇੱਕ ਤੋਂ ਬਾਅਦ ਇੱਕ ਸ਼ੱਕੀ ਹਾਲਾਤਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਦੀ ਮੌਤ ਹੋ ਰਹੀ ਹੈ। ਮਰਨ ਵਾਲਿਆਂ ਵਿੱਚੋਂ ਜ਼ਿਆਦਾਤਰ ਨੂੰ ਖੰਘ, ਬੁਖਾਰ ਅਤੇ ਸਾਹ ਲੈਣ ਵਿੱਚ ਮੁਸ਼ਕਲ ਹੋਈ ਅਤੇ ਬਾਅਦ ਵਿੱਚ ਮੌਤ ਹੋ ਗਈ। ਇਸ ਤਰ੍ਹਾਂ ਮਰਨ ਵਾਲਿਆਂ ਦੀ ਗਿਣਤੀ ਦਿਹਾਤੀ ਇਲਾਕਿਆਂ ਵਿੱਚ ਹੀ ਹਜ਼ਾਰਾਂ ਵਿੱਚ ਹੋਵੇਗੀ। ਉਂਨਾਓ ਦੇ ਰੌਤਾਪੁਰ ਘਾਟ 'ਤੇ ਹੀ ਇੱਕ ਮਹੀਨੇ ਵਿੱਚ ਕਰੀਬ 300 ਲਾਸ਼ਾਂ ਨੂੰ ਦਫਨਾ ਕੇ ਅੰਤਿਮ ਸੰਸਕਾਰ ਕੀਤਾ ਗਿਆ। ਆਲਮ ਇਹ ਹਨ ਕਿ ਹੁਣ ਇੱਥੇ, ਲਾਸ਼ ਦਫਨਾਉਣ ਦੀ ਜਗ੍ਹਾ ਗੰਗਾ ਦੀ ਰੇਤ ਵਿੱਚ ਨਹੀਂ ਬਚੀ ਹੈ। ਹੁਣ ਸਿਰਫ ਇੱਕ ਪੱਟੀ, ਜਿਸ 'ਤੇ ਲਾਸ਼ਾਂ ਨੂੰ ਸਾੜ ਕੇ ਅੰਤਿਮ ਸੰਸਕਾਰ ਕੀਤਾ ਜਾਂਦਾ ਹੈ, ਬਚੀ ਹੈ। ਇਸ ਤੋਂ ਇਲਾਵਾ ਨੇੜੇ ਦੇ ਖੇਤਾਂ ਵਿੱਚ ਵੀ ਕੁੱਝ ਲੋਕ ਲਾਸ਼ਾਂ ਨੂੰ ਦਫਨਾ ਜਾਂਦੇ ਹਨ। ਤੁਹਾਨੂੰ ਦੱਸ ਦਈਏ ਕਿ ਇਸ ਘਾਟ 'ਤੇ ਰੌਤਾਪੁਰ, ਮਿਰਜ਼ਾਪੁਰ, ਲੰਗੜਾਪੁਰ, ਭਟਪੁਰਵਾ, ਰਾਜੇਪੁਰ, ਕਨਿਕਾਮਊ, ਫੱਤੇਪੁਰ ਸਮੇਤ ਦੋ ਦਰਜਨ ਤੋਂ ਜ਼ਿਆਦਾ ਪਿੰਡਾਂ ਦੇ ਲੋਕ ਅੰਤਿਮ ਸੰਸਕਾਰ ਲਈ ਆਉਂਦੇ ਹਨ।

Have something to say? Post your comment

 

More in National

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਲਈ ਮੀਟਿੰਗ ਆਯੋਜਿਤ : ਹਰਮੀਤ ਸਿੰਘ ਕਾਲਕਾ"

ਬਰਨਾਲਾ ਦਾ ਕਚਹਿਰੀ ਚੌਕ ਪੁਲ 15 ਦਿਨਾਂ ਲਈ ਵੱਡੇ ਵਾਹਨਾਂ ਦੀ ਆਵਾਜਾਈ ਲਈ ਕੀਤਾ ਬੰਦ

ਖਤਰੇ ਦੇ ਨਿਸ਼ਾਨ ਤੋਂ 16 ਫੁੱਟ ਉਤੇ ਪਹੁੰਚਿਆ ਪੌਂਗ ਡੈਮ ‘ਚ ਪਾਣੀ ਦਾ ਲੈਵਲ

ਮਹਾਰਾਸ਼ਟਰ ਸਰਕਾਰ ਦੀ ਸਿੱਖਾਂ ਪ੍ਰਤੀ ਦੋ ਹੋਰ ਅਹਿਮ ਪ੍ਰਾਪਤੀਆਂ

ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਸੰਭਾਵਨਾ ਲੱਭਾਂਗੇ : ਮੁੱਖ ਮੰਤਰੀ ਭਗਵੰਤ ਮਾਨ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪਤੰਜਲੀ ਯੋਗਪੀਠ‌ ਅਤੇ ਪਤੰਜਲੀ ਅਯੁਰਵੇਦ ਨਾਲ ਮਿਲ ਕੇ ਸਮੁੱਚੀ ਮਾਨਵਤਾ ਦੀ ਭਲਾਈ ਲਈ ਕੰਮ ਕਰੇਗੀ : ਹਰਮੀਤ ਸਿੰਘ ਕਾਲਕਾ

ਸਿਹਤ, ਸਿੱਖਿਆ, ਬਿਜਲੀ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਪੰਜਾਬ ਸਰਕਾਰ ਨੇ ਇਤਿਹਾਸਕ ਪਹਿਲਕਦਮੀਆਂ ਕੀਤੀਆਂ : ਮੁੱਖ ਮੰਤਰੀ

ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ : ਗੁਰਬਾਣੀ ਨਾਲ ਜੁੜਨ ਲਈ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਅਪੀਲ

ਮੁੰਬਈ ਪੁਲੀਸ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਏ ਆਈ ਦੁਆਰਾ ਅਪਮਾਨ ’ਤੇ ਐਫ ਆਈ ਆਰ ਦਰਜ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦਾ ਭਰੋਸਾ