Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਠੱਲ ਪਾਉਣ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਹੋਵੇਗੀ : ਡਿਪਟੀ ਕਮਿਸ਼ਨਰ

August 28, 2024 01:08 PM
SehajTimes

ਸਰਕਾਰੀ ਕੈਟਲ ਪੌਂਡ ਗੜੋਲੀਆਂ ਵਿਖੇ ਪਰਾਲੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਲਈ 15 ਕਰੋੜ ਤੋਂ ਵੱਧ ਦੀ ਸਬਸਿਡੀ ਤੇ ਖੇਤੀ ਮਸ਼ੀਨਰੀ ਕਰਵਾਈ ਮੁਹੱਈਆ

ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਵਿੱਚ ਜ਼ੀਰੋ ਸਟਬਲ ਬਰਨਿੰਗ ਯਕੀਨੀ ਬਣਾਉਣ ਲਈ ਕੀਤੀ ਮੀਟਿੰਗ

ਫਤਹਿਗੜ੍ਹ ਸਾਹਿਬ : ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਦੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣਾ ਅਤਿ ਜਰੂਰੀ ਹੈ ਕਿਉਂਕਿ ਜੇਕਰ ਸਾਡਾ ਵਾਤਾਵਰਣ ਇਸੇ ਤਰ੍ਹਾਂ ਦੂਸ਼ਿਤ ਹੁੰਦਾ ਰਿਹਾ ਤਾਂ ਇਸ ਦੇ ਆਉਣ ਵਾਲੇ ਸਮੇਂ ਅੰਦਰ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹੇ ਵਿੱਚ ਜ਼ੀਰੋ ਸਟਬਲ ਬਰਨਿੰਗ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ।  ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪਿੰਡਾਂ ਵਿੱਚ ਨੋਡਲ ਅਫਸਰ ਲਗਾਏ ਜਾਣ ਜੋ ਕਿ ਅੱਗ ਲਗਾਉਣ ਦੀਆਂ ਘਟਨਾਵਾਂ ਤੇ ਤਿੱਖੀ ਨਜ਼ਰ ਰੱਖਣ ਨੂੰ ਯਕੀਨੀ ਬਣਾਉਣਗੇ।

          ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਅੰਦਰੋਂ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦਾ ਮੁਕੰਮਲ ਖਾਤਮਾ ਕਰਨ ਲਈ ਸਮੂਹ ਅਧਿਕਾਰੀ ਪੂਰੀ ਮੁਸ਼ਤੈਦੀ ਨਾਲ ਆਪਣੇ ਫਰਜ਼ਾਂ ਦੀ ਪੂਰਤੀ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਕਿਸੇ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਅੰਦਰ 87,400 ਹੈਕਟੇਅਰ ਰਕਬੇ ਅੰਦਰ ਝੋਨੇ ਦੀ ਬਿਜਾਈ ਕੀਤੀ ਗਈ ਹੈ ਜਿਸ ਤੋਂ 5.5 ਲੱਖ ਟਨ ਪਰਾਲੀ ਪੈਦਾ ਹੋਣ ਦੀ ਸੰਭਾਵਨਾਂ ਹੈ। ਇਸ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਬਲਾਕ ਪੱਧਰ ਤੇ ਪਿੰਡ ਪੱਧਰ ਤੇ ਕਿਸਾਨ ਸਿਖਲਾਈ ਕੈਂਪ ਲਗਾਏ ਜਾਣਗੇ। ਇਸ ਤੋਂ ਇਲਾਵਾ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਜਾਗਰੂਕਤਾ ਵੈਨਾਂ ਰਾਹੀਂ ਅਤੇ ਵਾਲ ਪੇਟਿੰਗਾਂ ਰਾਹੀਂ ਵੀ ਪਰਾਲੀ ਨੂੰ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਹੋਰ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਲਈ ਸਬਸਿਡੀ ਤੇ ਖੇਤੀ ਮਸ਼ੀਨਰੀ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਵਾਸਤੇ ਡਰਾਅ ਪ੍ਰਕ੍ਰਿਆ ਨਾਲ ਕਿਸਾਨਾਂ ਦੀ ਚੋਣ ਕੀਤੀ ਗਈ ਹੈ ਜਿਨ੍ਹਾਂ ਨੂੰ ਸਬਸਿਡੀ ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਵੱਖ-ਵੱਖ ਸਕੀਮਾਂ ਉਪਰ ਪਰਾਲੀ ਪ੍ਰਬੰਧਨ ਲਈ 15 ਕਰੋੜ ਤੋਂ ਵੱਧ ਦੀ ਸਬਸਿਡੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਦੀ ਸੁਚੱਜੀ ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ ਕਾਫੀ ਕਮੀ ਆਈ ਹੈ। ਸਾਲ 2021 ਦੌਰਾਨ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ 1750 ਘਟਨਾਵਾਂ, ਸਾਲ 2022 ਦੌਰਾਨ 1150 ਅਤੇ ਸਾਲ 2023 ਦੌਰਾਨ ਪਰਾਲੀ ਨੂੰ ਅੱਗ ਲਗਾਉਣ ਦੀਆਂ 803 ਘਟਨਾਵਾਂ ਰਿਪੋਰਟ ਹੋਈਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪਰਾਲੀ ਦੀ ਖਪਤ ਕਰਨ ਵਾਲੇ ਉਦਯੋਗਾਂ ਨੂੰ ਪਰਾਲੀ ਸਟੋਰ ਕਰਨ ਵਾਸਤੇ ਪੰਚਾਇਤੀ ਥਾਵਾਂ ਤੇ ਹੋਰ ਸਾਂਝੀਆਂ ਥਾਵਾਂ ਉਪਲਬਧ ਕਰਵਾਈਆਂ ਜਾਣ ਤਾਂ ਜੋ ਵੱਧ ਤੋਂ ਵੱਧ ਪਰਾਲੀ ਦੀ ਵਰਤੋਂ ਹੋ ਸਕੇ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਟੀਮਾਂ ਬਣਾਈਆਂ ਜਾਣ ਜੋ ਕਿ ਅੱਗ ਲਗਾਉਣ ਦੀ ਘਟਨਾ ਦਾ ਪਤਾ ਲੱਗਦੇ ਹੀ ਫੌਰੀ ਕਾਰਵਾਈ ਨੂੰ ਅੰਜਾਮ ਦੇਣਗੀਆਂ। ਉਨ੍ਹਾਂ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪਿੰਡ ਗੜੋਲੀਆਂ ਸਥਿਤ ਸਰਕਾਰੀ ਕੈਟਲ ਪੌਂਡ ਵਿੱਚ ਪਰਾਲੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ।

          ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਇਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀਮਤੀ ਇਸ਼ਮਤ ਵਿਜੈ ਸਿੰਘ, ਐਸ.ਡੀ.ਐਮ. ਅਮਲੋਹ ਸ਼੍ਰੀ ਕਿਰਨਬੀਰ ਸਿੰਘ, ਐਸ.ਡੀ.ਐਮ. ਬਸੀ ਪਠਾਣਾ ਸ਼੍ਰੀ ਸੰਜੀਵ ਕੁਮਾਰ, ਮੁੱਖ ਖੇਤੀਬਾੜੀ ਅਫਸਰ ਡਾ: ਧਰਮਿੰਦਰਜੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ ਦਮਨ ਝਾਂਜੀ, ਡੀ.ਐਸ.ਪੀ. (ਹੈ/ਕੁ) ਰਾਜਪਾਲ ਸਿੰਘ ਗਿੱਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Have something to say? Post your comment