Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕੇਂਦਰ ਸਰਕਾਰ  ਕਿਸਾਨੀ ਸੰਘਰਸ਼ ਨੂੰ ਫੇਲ ਕਰਨ ਵਾਸਤੇ ਆਪਣੇ ਹੋਛੇ ਹੱਥਕੰਡਿਆਂ ਤੇ ਉੱਤਰ ਆਈ ਹੈ: ਪ੍ਰੋਫੈਸਰ ਬਡੁੰਗਰ 

August 28, 2024 01:11 PM
SehajTimes
ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਤਾਮਿਲਨਾਡੂ ਦੇ ਤੀਰੂਚਿਰਾਪੱਲੀ ਤੇ ਪੁਡੂਚੇਰੀ ਵਿਖੇ ਕਰਵਾਈ ਜਾਣ ਵਾਲੇ ਕਿਸਾਨ ਮਹਾ ਪੰਚਾਇਤ ਸ਼ਮੂਲੀਅਤ ਕਰਨ ਜਾਣ ਸਮੇਂ ਪੰਜਾਬ ਦੇ ਕਿਸਾਨਾਂ ਆਗੂਆਂ ਨੂੰ ਦਿੱਲੀ ਹਵਈ ਅੱਡੇ ਤੇ ਸ੍ਰੀ ਸਾਹਿਬ ਪਹਿਨਣ ਕਰਕੇ ਜਾਣ ਤੋਂ ਪਾਬੰਦੀ ਲਾਉਣ ਨਾਲ ਕੇਂਦਰ ਸਰਕਾਰ  ਕਿਸਾਨੀ ਸੰਘਰਸ਼ ਨੂੰ ਫੇਲ ਕਰਨ ਵਾਸਤੇ ਆਪਣੇ ਹੋਛੇ ਹਥਿਆਰਾਂ ਅਤੇ ਹੱਥ ਕੰਡਿਆਂ ਤੇ ਉੱਤਰ ਆਈ ਹੈ। ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਇੱਕ ਪਾਸੇ ਤਾਂ ਕੇਂਦਰ ਵਿਚਲੀ ਬੀਜੇਪੀ ਸਰਕਾਰ ਆਪਣੇ ਵੱਡੇ ਵੱਡੇ ਬਿਆਨਾਂ ਰਾਹੀਂ ਕਿਸਾਨਾਂ ਨੂੰ ਦੇਸ਼ ਦਾ ਅੰਨਦਾਤਾ ਕਹਿ ਕੇ ਪੁਕਾਰ ਰਹੀ ਹੈ ਤੇ ਦੂਸਰੇ ਪਾਸੇ ਹੀ ਇਹਨਾਂ ਕਿਸਾਨਾਂ ਨੂੰ ਹਵਾਈ ਅੱਡਿਆਂ ਤੇ ਰੋਕ ਲਗਾ ਕੇ ਜਲੀਲ ਕੀਤਾ ਜਾ ਰਿਹਾ ਹੈ ਅਤੇ ਉਹਨ ਦੇ ਸਫਰ ਤੇ ਆਨੇ ਬਹਾਨੇ ਰੋਕਾਂ ਲਗਾਈਆਂ ਜਾ ਰਹੀਆਂ ਹਨ।
ਦੂਸਰੇ ਪਾਸੇ ਸਰਕਾਰ ਚਲਾ ਰਹੀ ਪਾਰਟੀ ਹਰ ਰੋਜ਼ ਕਿਸਾਨਾਂ ਨੂੰ ਦੇਸ਼ ਦਾ ਅੰਨਦਾਤਾ ਕਹਿ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਸਾਹਿਬ ਪਹਿਨ ਕੇ ਸਫਰ ਕਰਨ ਤੇ ਕੋਈ ਪਾਬੰਦੀ ਨਹੀਂ ਹੈ, ਫਿਰ ਇਹਨਾਂ ਕਿਸਾਨ ਆਗੂਆਂ ਤੇ ਅਜਿਹਾ ਫੁਰਮਾਨ ਕਿਉਂ ਜਾਰੀ ਕੀਤਾ ਗਿਆ। ਉਹਨਾਂ ਕਿਹਾ ਕਿ ਕਿਸਾਨ ਆਗੂਆਂ ਨਾਲ ਕੀਤਾ ਗਿਆ ਇਹ ਵਰਤਾਰਾ ਕਿਸੇ ਵੀ ਹਾਲਤ ਵਿੱਚ ਸਹਿਣ ਯੋਗ ਨਹੀਂ ਹੈ ਕਿਉਂਕਿ ਸ਼੍ਰੀ ਸਾਹਿਬ (ਕਿਰਪਾਨ) ਕੋਈ ਬੰਦੂਕ ਜਾਂ ਤੋਪ ਨਹੀਂ ਹੈ ਇਹ ਸਿੱਖ ਸੱਭਿਆਚਾਰ ਦਾ ਅਨਿਖੜਵਾਂ ਅੰਗ ਹੈ ਇਸ ਲਈ ਅਜਿਹੇ ਵਰਤਾਰੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾਂਦੀ ਹੈ, ਕਿਉਂਕਿ ਦੱਖਣੀ ਭਾਰਤ ਵਿੱਚ 13 ਫਰਵਰੀ ਤੋਂ ਚੱਲ ਰਹੇ ਕਿਸਾਨ ਅੰਦੋਲਨ ਤੋਂ ਡਰ ਕੇ ਸਰਕਾਰ ਤਾਨਾਸ਼ਾਹੀ ਤੇ ਉੱਤਰ ਆਈ ਹੈ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਦੇਸ਼ ਦੇ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਰਾਜਾਂ ਸਮੇਤ ਤਾਮਿਲਨਾਡੂ ਦੇ 17 ਜਿਲ੍ਹਿਆਂ ਅਤੇ ਕਰਨਾਟਕਾ ਦੇ 15 ਜਿਲਿਆਂ ਵਿੱਚ ਟਰੈਕਟਰ ਮਾਰਚ ਕੱਢਿਆ ਗਿਆ ਸੀ ਤੇ ਕਿਸਾਨਾਂ ਵੱਲੋਂ ਵੱਡੀਆਂ ਮਹਾਂ ਪੰਚਾਇਤਾਂ ਵੀ ਲਗਾਤਾਰ ਕਰਵਾਈਆਂ ਜਾ ਰਹੀਆਂ ਹਨ ਤੇ ਆਪਣੀ ਆਵਾਜ਼ ਨੂੰ ਸੰਸਦ ਤੱਕ ਪਹੁੰਚਾਉਣ ਲਈ ਵੀ ਬਣਦੇ ਜਤਨ ਕੀਤੇ ਜਾ ਰਹੇ ਹਨ, ਜਿਸ ਤੋਂ ਕੇਂਦਰ ਸਰਕਾਰ ਘਬਰਾਈ ਹੋਈ ਹੈ ਤੇ ਕਿਸਾਨਾਂ ਤੇ ਆਨੇ ਬਹਾਨੇ ਰੋਕਾਂ ਲਗਾਉਣ ਵਰਗੇ ਤਸ਼ੱਦ ਦਾ ਢਾਹੇ ਜਾ ਰਹੇ ਹਨ। ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਆਵਾਜ਼ ਨੂੰ ਕਿਸੇ ਵੀ ਕੀਮਤ ਤੇ ਦਵਾ ਨਹੀਂ ਸਕੇਗੀ ।

Have something to say? Post your comment

 

More in Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ