Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਡਿਪਟੀ ਕਮਿਸ਼ਨਰ ; ਦਿਵਿਆਂਗਜਨਾ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ 29 ਅਗਸਤ ਤੋਂ ਜ਼ਿਲ੍ਹੇ ਵਿੱਚ ਲਗਾਏ ਜਾਣਗੇ ਵਿਸ਼ੇਸ਼ ਕੈਂਪ

August 28, 2024 03:38 PM
SehajTimes

ਫ਼ਤਹਿਗੜ੍ਹ ਸਾਹਿਬ :  ਜ਼ਿਲ੍ਹੇ ਵਿੱਚ ਦਿਵਿਆਂਗਜ਼ਨਾਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਦੀ ਰਫਤਾਰ ਵਿੱਚ ਹੋਰ ਵਾਧਾ ਕਰਨ ਲਈ ਸਿਹਤ ਵਿਭਾਗ ਵੱਲੋਂ 29 ਅਗਸਤ ਤੋਂ ਜ਼ਿਲ੍ਹੇ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਜ਼ਿਲ੍ਹੇ ਦੇ ਵੱਧ ਤੋਂ ਵੱਧ ਦਿਵਿਆਂਗ ਵਿਅਕਤੀਆਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਏ ਜਾ ਸਕਣ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਇਹ ਵਿਸ਼ੇਸ਼ ਕੈਂਪ 29 ਅਗਸਤ ਨੂੰ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਸਵੇਰੇ 9:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਲਗਾਇਆ ਜਾਵੇਗਾ। ਜਦੋਂ ਕਿ 04 ਸਤੰਬਰ ਨੂੰ ਸਿਵਲ ਹਸਪਤਾਲ ਬਸੀ ਪਠਾਣਾ, 11 ਸਤੰਬਰ ਨੂੰ ਸਬ ਡਵੀਜ਼ਨਲ ਹਸਪਤਾਲ ਮੰਡੀ ਗੋਬਿੰਦਗੜ੍ਹ, 18 ਸਤੰਬਰ ਨੂੰ ਸਿਵਲ ਹਸਪਤਾਲ ਖਮਾਣੋਂ ਅਤੇ 19 ਸਤੰਬਰ ਨੂੰ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਕੈਂਪ ਲਗਾਏ ਜਾਣਗੇ।

          ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਦੌਰਾਨ ਜਿਹਨਾਂ ਦਿਵਿਆਂਗਜਨ ਵਿਅਕਤੀਆਂ ਦੇ ਅਜੇ ਤੱਕ ਯੂ.ਡੀ.ਆਈ.ਡੀ ਕਾਰਡ ਨਹੀਂ ਬਣੇ ਹਨ ਜਾਂ ਪੁਰਾਣੇ ਦਿਵਿਆਂਗਤਾ ਸਰਟੀਫਿਕੇਟ ਦੇ ਕਾਗਜੀ ਮੈਨੂਅਲ ਬਣੇ ਹੋਏ ਹਨ ਤਾਂ ਉਹ ਦਿਵਿਆਂਗਜਨ ਵਿਅਕਤੀ ਕੈਂਪ ਵਾਲੇ ਦਿਨ ਸਹੀ ਸਥਾਨ, ਸਹੀ ਸਮੇਂ ਅਨੁਸਾਰ ਆਪਣੇ ਨਾਲ ਆਪਣੇ ਅਧਾਰ ਕਾਰਡ ਦੀ ਫੋਟੋਕਾਪੀ, ਤਾਜ਼ਾ ਪਾਸਪੋਰਟ ਸਾਈਜ਼ ਫੋਟੋ, ਪੁਰਾਣਾ ਕਾਗਜ਼ੀ ਮੈਨੂਅੱਲ ਯੂ.ਡੀ.ਆਈ.ਡੀ ਸਰਟੀਫਿਕੇਟ ਆਦਿ ਦਸਤਾਵੇਜ਼ ਲੈ ਕੇ ਕੈਂਪ ਵਾਲੇ ਦਿਨ ਸਮੇਂ ਸਿਰ ਪਹੁੰਚ ਕਰਕੇ ਆਪਣਾ ਯੂ.ਡੀ.ਆਈ.ਡੀ ਕਾਰਡ ਬਣਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹਨਾਂ ਕੈਂਪਾਂ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ  ਵੱਲੋਂ ਮੌਕੇ ਤੇ ਹੀ ਦਿਵਿਆਂਗਜਨ ਵਿਅਕਤੀਆਂ ਦੀ ਐਸੈਸਮੈਂਟ ਕਰਕੇ ਯੂ.ਡੀ.ਆਈ.ਡੀ ਕਾਰਡ ਬਣਾਏ ਜਾਣਗੇ।

ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੇ ਦਿਵਿਆਂਗਜਨ ਵਿਅਕਤੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਗਿਆ ਹੈ ਕਿ ਜਿਹਨਾਂ ਨੇ ਅਜੇ ਤੱਕ ਯੂ.ਡੀ.ਆਈ.ਡੀ ਕਾਰਡ ਨਹੀਂ ਬਣਵਾਏ ਜਾਂ ਪੁਰਾਣੇ ਮੈਨੂਅਲ ਕਾਗਜ਼ੀ ਯੂ.ਡੀ.ਆਈ.ਡੀ ਸਰਟੀਫਿਕੇਟ ਬਣੇ ਹਨ ਤਾਂ ਉਹ ਉਹਨਾਂ ਪੁਰਾਣੇ ਬਣੇ ਹੋਏ ਮੈਨੂਅਲ ਕਾਗਜ਼ੀ ਸਰਟੀਫਿਕੇਟਾਂ ਨੂੰ ਨਵੇਂ ਡਿਜ਼ੀਟਾਈਜ਼ਡ ਯੂ.ਡੀ.ਆਈ.ਡੀ ਕਾਰਡ ਵਿੱਚ ਤਬਦੀਲ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ  ਯੂ.ਡੀ.ਆਈ.ਡੀ ਕਾਰਡ ਰਾਹੀਂ ਭਾਰਤ ਸਰਕਾਰ ਤੇ ਪੰਜਾਬ ਰਾਜ ਸਰਕਾਰ ਦੁਆਰਾ ਸਮੇਂ-ਸਮੇਂ ਸਿਰ ਮਿਲਣ ਵਾਲੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਦੇ ਹਨ।  ਉਨ੍ਹਾਂ ਜਿਲ੍ਹੇ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਰਹਿ ਰਹੇ ਦਿਵਿਆਂਗਜਨ ਵਿਅਕਤੀਆਂ ਨੂੰ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ। ਇਨ੍ਹਾਂ ਕੈਂਪਾਂ ਸਬੰਧੀ ਕਿਸੇ ਪ੍ਰਕਾਰ ਦੀ ਕੋਈ ਜਾਣਕਾਰੀ ਜਾਂ ਕੈਂਪ ਵਿੱਚ ਆਪਣੀ ਕਿਸੇ ਵੀ ਮੁਸ਼ਕਿਲ ਦੇ ਹੱਲ ਲਈ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ-ਕਮ-ਜਿਲ੍ਹਾ ਨੋਡਲ ਅਫਸਰ ਫਾਰ ਪਰਸਨਜ ਵਿੱਦ ਡਿਸਏਬਿਲਟੀ ਨਾਲ ਤਾਲਮੇਲ ਕੀਤਾ ਜਾ ਸਕਦਾ ਹੈ।

 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ