Monday, January 20, 2025
BREAKING NEWS

Business

ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਨੂੰ ਦੋ ਹਫਤੇ ਦੀ ਡੇਅਰੀ ਸਿਖਲਾਈ ਦੇਣ ਲਈ ਕੋਰਸ 02 ਸਤੰਬਰ ਤੋਂ ਸ਼ੁਰੂ: ਡਿਪਟੀ ਡਾਇਰੈਕਟਰ

August 28, 2024 03:41 PM
SehajTimes

ਫ਼ਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਨੂੰ ਡੇਅਰੀ ਪਾਲਣ ਸਬੰਧੀ 02 ਹਫਤੇ ਦੀ ਡੇਅਰੀ ਸਿਖਲਾਈ ਦੇਣ ਵਾਸਤੇ 02 ਸਤੰਬਰ ਤੋਂ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਸ਼੍ਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਕੇਂਦਰ ਬੀਜਾ ਅਤੇ ਡੇਅਰੀ ਸਿਖਲਾਈ ਕੇਂਦਰ ਚਤਾਮਲੀ ਵਿਖੇ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਟਰੇਨਿੰਗ ਹਾਸਲ ਕਰਨ ਦੇ ਚਾਹਵਾਨ ਸਿਖਿਆਰਥੀ ਪੇਂਡੂ ਖੇਤਰ ਦਾ ਵਸਨੀਕ ਹੋਣਾ ਚਾਹੀਦਾ ਹੈ ਅਤੇ ਉਸ ਦੀ ਵਿਦਿਅਕ ਯੋਗਤਾ ਘੱਟੋ ਘੱਟ ਪੰਜਵੀਂ ਪਾਸ ਹੋਣੀ ਚਾਹੀਦੀ ਹੈ ਅਤੇ ਉਸ ਦੀ ਉਮਰ 18 ਸਾਲ ਤੋਂ 50 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ। ਸਿਖਲਾਈ ਹਾਸਲ ਕਰਨ ਦੇ ਚਾਹਵਾਨ ਸਿਖਿਆਰਥੀ ਆਪਣੀ ਯੋਗਤਾ ਦਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ, ਇੱਕ ਪਾਸਪੋਰਟ ਸਾਇਜ਼ ਫੋਟੋ ਅਤੇ ਬੈਂਕ ਪਾਸ ਬੁੱਕ ਦੀ ਕਾਪੀ ਲੈ ਕੇ ਉਨ੍ਹਾਂ ਦੇ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ।

ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਇਸ ਸਿਖਲਾਈ ਦੌਰਾਨ ਦੁਧਾਰੂ ਪਸ਼ੂਆ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਹੋਰ ਦੱਸਿਆ ਕਿ ਸਿਖਲਾਈ ਕੋਰਸ ਵਿੱਚ ਭਾਗ ਲੈਣ ਵਾਲੇ ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਨੂੰ 3500 ਰੁਪਏ ਵਜੀਫਾ ਵੀ ਦਿੱਤਾ ਜਾਵੇਗਾ। ਵਿਭਾਗ ਵੱਲੋਂ 2-5 ਅਤੇ 10 ਪਸ਼ੂਆਂ ਦਾ ਡੇਅਰੀ ਯੁਨਿਟ ਸਥਾਪਤ ਕਰਨ ਵਾਸਤੇ 33 ਫੀਸਦੀ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਨਾਲ ਸਬੰਧਤ ਅਨੁਸੂਚਿਤ ਜਾਤੀ ਦੇ ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਇਸ ਸਿਖਲਾਈ ਪ੍ਰੋਗਰਾਮ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਭਾਗ ਲੈ ਕੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਹਾਸਲ ਕਰਨ ਵਾਸਤੇ ਮੋਬਾਇਲ ਨੰਬਰ 8283039015 ਅਤੇ ਦਫ਼ਤਰ ਦੇ ਟੈਲੀਫੋਨ ਨੰਬਰ 01763-233334 ਤੇ ਸੰਪਰਕ ਕੀਤਾ ਜਾ ਸਕਦਾ ਹੈ ।

Have something to say? Post your comment

Readers' Comments

Harmanjit singh frome sirhind 11/25/2024 6:53:20 AM

2 week diary farming course

 

More in Business

ਮੱਛੀ ਪਾਲਣ ਵਿਭਾਗ ਨੇ ਮੱਛੀ ਪਾਲਕਾਂ ਨੂੰ 26 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ : ਗੁਰਮੀਤ ਸਿੰਘ ਖੁੱਡੀਆਂ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 22 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

 ਡੇਰਾਬੱਸੀ ਵਿਖੇ ਮੈਗਾ ਪਲੇਸਮੈਂਟ ਡ੍ਰਾਈਵ-ਕਮ-ਰੋਜ਼ਗਾਰ ਮੇਲਾ 22 ਅਗਸਤ ਨੂੰ 

ਸੋਨੇ ਦੀ ਕੀਮਤ ਵਿੱਚ ਦਰਜ ਕੀਤਾ ਗਿਆ ਵਾਧਾ, ਚਾਂਦੀ ਦੀ ਕੀਮਤ 526 ਰੁਪਏ ਘਟੀ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 13 ਅਗਸਤ ਨੂੰ

"ਸਜਾਵਟੀ ਮੱਛੀਆਂ ਦਾ ਪੰਜਾਬ ਵਿੱਚ ਸਕੋਪ "ਵਿਸ਼ੇ ਤੇ ਮੱਛੀ ਪਾਲਣ ਵਿਭਾਗ ਵੱਲੋਂ ਇੱਕ ਰੋਜਾ ਸਿਖਲਾਈ ਕੈਂਪ ਲਗਾਇਆ ਗਿਆ

ਏਡੀਬਲ ਆਈਲਸੀਡਜ਼ ਨੂੰ ਰਾਸ਼ਟਰੀ ਮਾਨਤਾ ਸਕੀਮ ਅਧੀਨ ਦੋ ਦਿਨਾਂ ਤੇਲ ਬੀਜ ਫਸਲਾਂ ਸਬੰਧੀ ਟ੍ਰੇਨਿੰਗ ਦਾ ਆਯੋਜਨ

ਪੇਂਡੂ ਖੇਤਰ ਦੇ ਔਰਤਾਂ ਤੇ ਨੌਜਵਾਨਾਂ ਲਈ ਦੋ ਹਫਤੇ ਦਾ ਡੇਅਰੀ ਸਿਖਲਾਈ ਕੋਰਸ 05 ਅਗਸਤ ਤੋਂ ਸ਼ੁਰੂ

ਪਸ਼ੂ ਪਾਲਣ ਵਿਭਾਗ ਪਟਿਆਲਾ ਵੱਲੋਂ ਸਹਾਇਕ ਧੰਦਿਆਂ ਬਾਰੇ ਟ੍ਰੇਨਿੰਗ

ਸੋਨਾ 69,194 ਪ੍ਰਤੀ ਗ੍ਰਾਮ ਅਤੇ ਚਾਂਦੀ 84, 897 ਰੁਪਏ ਹੋਈ