Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਸ਼੍ਰੀਮਤੀ ਗੋਇਲ ਨੇ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਨਿਰੀਖਣ ਕੀਤਾ

August 28, 2024 03:46 PM
SehajTimes

ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਅਤੇ ਸ਼ੈਸਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਅਰੁਣ ਗੁਪਤਾ ਦੇ ਨਿਰਦੇਸ਼ ਹੇਠ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਦੀਪਤੀ ਗੋਇਲ ਨੇ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਵਿਸ਼ੇਸ਼ ਤੌਰ ਤੇ ਦੌਰਾ ਕੀਤਾ। ਉਨ੍ਹਾਂ ਇਸ ਮੌਕੇ ਜੇਲ੍ਹ ਅਧਿਕਾਰੀਆਂ ਦੇ ਨਾਲ ਜੇਲ੍ਹ ਦਾ ਨਿਰੀਖਣ ਕੀਤਾ ਅਤੇ ਜੇਲ੍ਹ ਵਿੱਚ ਬੰਦ ਜਿਲ੍ਹੇ ਦੇ ਕੈਦੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਜੇਲ੍ਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੈਦੀਆਂ ਨੂੰ ਰੋਜ਼ਾਨਾ ਆਉਣ ਵਾਲੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜੇਲ੍ਹ ਵਿੱਚ ਸਾਫ-ਸਫਾਈ ਦਾ ਵਿਸ਼ੇਸ਼ ਤੌਰ ਤੇ ਖਿਆਲ ਰੱਖਿਆ ਜਾਵੇ ਕਿਉਂਕਿ ਬਰਸਾਤ ਦੇ ਮੌਸਮ ਵਿੱਚ ਗੰਦਗੀ ਤੋਂ ਕਈ ਤਰ੍ਹਾਂ ਦੇ ਬੈਕਟੀਰੀਆ ਪੈਦਾ ਹੁੰਦੇ ਹਨ ਜੋ ਕਿ ਮਨੁੱਖੀ ਸਿਹਤ ਲਈ ਹਾਨੀਕਾਰਕ ਹੋ ਸਕਦੇ ਹਨ।

                ਸ਼੍ਰੀਮਤੀ ਗੋਇਲ ਵੱਲ੍ਹੋਂ ਕੈਦੀਆਂ ਲਈ ਬਣੇ ਪਖਾਨੇ, ਇਸ਼ਨਾਨ-ਘਰ, ਲੰਗਰ-ਘਰ ਅਤੇ ਪੀਣ ਵਾਲੇ ਪਾਣੀ ਦੇ ਸਰੋਤਾਂ ਦਾ ਦੌਰਾ ਕੀਤਾ ਗਿਆ। ਇਸ ਸਬੰਧੀ ਜੇਲ੍ਹ ਦੇ ਸਬੰਧਤ ਕਰਮਚਾਰੀਆਂ ਨੂੰ ਵਿਸ਼ੇਸ਼ ਤੌਰ ਤੇ ਸਾਫ-ਸਫਾਈ ਰੱਖਣ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਇਸ ਮੌਕੇ ਲੰਗਰ ਘਰ ਵਿੱਚ ਕੈਦੀਆਂ ਲਈ ਬਣ ਰਹੇ ਖਾਣੇ ਦੀ ਗੁਣਵੱਤਾ ਦੀ ਵੀ ਜਾਂਚ ਕੀਤੀ ਗਈ ਅਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਇਸ ਮੌਕੇ ਕੈਦੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਵੀ ਜਾਣੂ ਕਰਵਾਇਆ ਅਤੇ ਕੈਦੀਆਂ ਨੂੰ ਦਿੱਤੀਆਂ ਜਾਂਦੀਆਂ ਮੁਫਤ ਵਕੀਲ ਦੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ।

                ਇਸ ਉਪਰੰਤ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਨੇ ਜੇਲ੍ਹ ਵਿੱਚ ਕੈਂਪ ਕੋਰਟ ਲਗਾਈ, ਜਿਸ ਵਿੱਚ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਨਾਲ ਸਬੰਧਤ 2 ਰੇਲਵੇ ਐਕਟ ਅਤੇ 1 ਚੋਰੀ ਦੇ ਕੇਸਾਂ ਦੀ ਸੁਣਵਾਈ ਹੋਈ ਅਤੇ ਤਿੰਨੇ ਕੇਸਾਂ ਦੇ ਨਾਲ ਸਬੰਧਤ ਦੋ ਹਵਾਲਾਤੀਆਂ ਦੀ ਰਿਹਾਈ ਦੇ ਹੁਕਮ ਜਾਰੀ ਕੀਤੇ ਗਏ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ