Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕੰਗਨਾ ਰਣੌਤ ਦੇ ਬਿਆਨ ਉਸ ਦੇ ਮਾਨਸਿਕ ਅਸੰਤੁਲਨ ਨੂੰ ਦਰਸਾਉਂਦੇ ਹਨ : ਹਰਚੰਦ ਸਿੰਘ ਬਰਸਟ

August 28, 2024 05:01 PM
SehajTimes

ਆਪਣੀ ਫਰਸਟ੍ਰੇਸ਼ਨ ਕੱਢਣ ਲਈ ਕੋਈ ਹੋਰ ਪੱਕਾ ਰਾਹ ਲੱਭੇ ਰਣੋਤ

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਸਾਨ ਅੰਦੋਲਨ ਨੂੰ ਪਵਿੱਤਰ ਦੱਸਦਿਆਂ ਭਾਜਪਾ ਸੰਸਦ ਕੰਗਨਾ ਰਣੌਤ ਵੱਲੋਂ ਦਿੱਤੇ ਬਿਆਨਾਂ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕੰਗਨਾ ਰਣੋਤ ਵੱਲੋਂ ਲਗਾਤਾਰ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਲਈ ਦਿੱਤੇ ਜਾਂਦੇ ਬਿਆਨ ਅਸਲ ਵਿੱਚ ਪੰਜਾਬ ਦੇ ਪ੍ਰਤੀ ਭਾਜਪਾ ਦੀ ਸੋਚ ਨੂੰ ਦਰਸਾਉਂਦੇ ਹਨ। ਇਹ ਕੋਈ ਪਹਿਲੀ ਘਟਨਾ ਨਹੀਂ ਹੈ।

ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੁਨੀਆ ਦੇ ਇਤਿਹਾਸ ਦਾ ਪਹਿਲਾ ਅਜਿਹਾ ਅੰਦੋਲਨ ਹੈ, ਜੋ ਇਨ੍ਹੇ ਲੰਬੇ ਸਮੇਂ ਤੱਕ ਸ਼ਾਤਮਈ ਢੰਗ ਨਾਲ ਚੱਲਿਆ ਸੀ। ਇਹ ਅੰਦੋਲਨ ਕਿਸਾਨਾਂ, ਮਜਦੂਰਾਂ, ਆੜ੍ਹਤੀਆਂ ਅਤੇ ਪੰਜਾਬ ਦੇ ਹਰ ਵਰਗ ਦੇ ਲੋਕਾਂ ਦਾ ਪਵਿੱਤਰ ਅੰਦਲੋਨ ਸੀ, ਜਿਸ ਨੂੰ ਭਾਜਪਾ ਦੀ ਸ਼ਹਿ ਤੇ ਅੰਦੋਲਨ ਦੌਰਾਨ ਅਤੇ ਅੰਦਲੋਨ ਤੋਂ ਬਾਅਦ ਵੀ ਬਦਨਾਮ ਕਰਨ ਦੀਆਂ ਕੋਸ਼ਿਸ਼ਾ ਲਗਾਤਾਰ ਜਾਰੀ ਹਨ। ਇਸ ਨੂੰ ਭਾਰਤ ਹੀ ਨਹੀਂ ਸਗੋਂ ਪੂਰੀ ਦੁਨੀਆ ਦੇ ਲੋਕਾਂ ਦਾ ਸਮਰਥਣ ਮਿਲਿਆ। ਲੱਖਾਂ ਲੋਕਾਂ ਵਾਸਤੇ ਹਰ ਰੋਜ਼ ਲੰਗਰ ਵਰਤਦਾ ਰਿਹਾ। ਪਰ ਫਿਰ ਕੰਗਨਾ ਰਣੋਤ ਵੱਲੋਂ ਅਜਿਹੇ ਬਿਆਨ ਦੇਣਾ ਬੜੀ ਮੰਦਭਾਗੀ ਗੱਲ ਹੈ ਅਤੇ ਇਸ ਤੋਂ ਭਾਜਪਾ ਦੀ ਲੋਕਾਂ ਦੇ ਦਿੱਲਾਂ ਵਿੱਚ ਪੰਜਾਬ ਪ੍ਰਤੀ ਨਫਰਤ ਪੈਦਾ ਕਰਨ ਦੀ ਨੀਤੀ ਦਾ ਪਤਾ ਚੱਲਦਾ ਹੈ। ਭਾਜਪਾ ਕੰਗਨਾ ਰਣੋਤ ਵੱਲੋਂ ਦਿੱਤੇ ਬਿਆਨਾਂ ਤੋਂ ਆਪਣਾ ਪੱਲਾ ਝਾੜ ਕੇ ਫਟਕਾਰ ਲਗਾ ਰਹੀ ਹੈ, ਜੋ ਕਿ ਸਿਰਫ਼ ਇਕ ਦਿਖਾਵਾ ਹੈ। ਭਾਜਪਾ ਨੇਤਾ ਪਹਿਲੇ ਵੀ ਕਿਸਾਨਾਂ ਨੂੰ ਅੱਤਵਾਦੀ ਅਤੇ ਵੱਖਵਾਦੀ ਕਰਾਰ ਦਿੰਦੇ ਆਏ ਹਨ, ਪਰ ਭਾਜਪਾ ਨੇ ਉਨ੍ਹਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ। ਭਾਜਪਾ ਨੂੰ ਚਾਹੀਦਾ ਹੈ ਕਿ ਉਹ ਇਸ ਬਿਆਨ ਦੀ ਜਿੰਮੇਵਾਰੀ ਲਵੇ, ਨਹੀਂ ਤਾਂ ਕੰਗਨਾ ਰਣੋਤ ਦੇ ਖਿਲਾਫ਼ ਸਖ਼ਤ ਕਾਰਵਾਈ ਕਰੇ। ਆਪ ਦੇ ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਕੰਗਨਾ ਰਣੋਤ ਨੂੰ ਕਿਸਾਨਾਂ-ਮਜ਼ਦੂਰਾਂ ਦੇ ਅੰਦੋਲਨਾਂ ਬਾਰੇ ਪੜਨ ਦੀ ਬਹੁਤ ਲੋੜ ਹੈ ਅਤੇ ਉਸਦੇ ਬਿਆਨਾਂ ਤੋਂ ਲੱਗਦਾ ਹੈ ਕਿ ਉਹ ਬਚਪਨ ਤੋਂ ਹੀ ਫਰਸਟ੍ਰੇਸ਼ਨ ਦਾ ਸ਼ਿਕਾਰ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਰਣੋਤ ਨੂੰ ਆਪਣੀ ਫਰਸਟ੍ਰੇਸ਼ਨ ਤੋਂ ਰਾਹਤ ਪਾਉਣ ਲਈ ਪੱਕੇ ਤੌਰ ਤੇ ਆਪਣਾ ਜੀਵਨ ਸਾਥੀ ਲੱਭਣਾ ਚਾਹੀਦਾ ਹੈ, ਤਾਂਕਿ ਉਹ ਲੋਕਾਂ ਤੇ ਬੇਬੁਨਿਆਦ ਚਿੱਕੜ ਉਛਾਲਣਾ ਬੰਦ ਕਰ ਸਕੇ। 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ