Wednesday, September 17, 2025

Malwa

ਰਾਮ ਸਿੰਘ ਲੌਂਗੋਵਾਲ ਬੀਐਸਪੀ ਦੇ ਹਲਕਾ ਪ੍ਰਧਾਨ ਬਣੇ

August 28, 2024 05:26 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਬਹੁਜਨ ਸਮਾਜ ਪਾਰਟੀ ਦੇ ਆਗੂਆਂ ਦੀ ਰੈਸਟ ਹਾਊਸ ਸੁਨਾਮ ਵਿਖੇ ਜ਼ਿਲ੍ਹਾ ਪ੍ਰਧਾਨ ਸਤਿਗੁਰ ਸਿੰਘ ਮੱਟੂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ  ਰਾਮ ਸਿੰਘ ਲੌਂਗੋਵਾਲ ਨੂੰ ਸੁਨਾਮ ਵਿਧਾਨ ਸਭਾ ਹਲਕੇ ਦਾ ਪ੍ਰਧਾਨ ਚੁਣਿਆ ਗਿਆ। ਮੀਟਿੰਗ ਵਿੱਚ ਪਾਰਟੀ ਦੇ ਸੂਬਾਈ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਉਚੇਚੇ ਤੌਰ ਤੇ ਸ਼ਾਮਿਲ ਹੋਏ। ਹਲਕਾ ਪ੍ਰਧਾਨ ਰਾਮ ਸਿੰਘ ਲੌਂਗੋਵਾਲ ਤੋਂ ਇਲਾਵਾ ਮੀਤ ਪ੍ਰਧਾਨ ਬਲੌਰ ਸਿੰਘ ਝਾੜੋਂ, ਜਰਨਲ ਸਕੱਤਰ ਜਸਵੰਤ ਸਿੰਘ ਫੌਜੀ ਸ਼ੇਰੋਂ, ਖਜਾਨਚੀ ਗੁਰਚਰਨ ਸਿੰਘ ਲੋਹਾਖੇੜਾ, ਜਥੇਬੰਦਕ ਸਕੱਤਰ ਹਰਬੰਸ ਸਿੰਘ ਲੌਂਗੋਵਾਲ, ਸੋਸ਼ਲ ਮੀਡੀਆ ਕੋਆਰਡੀਨੇਟਰ ਕਸ਼ਮੀਰ ਸਿੰਘ ਲੌਂਗੋਵਾਲ, ਤੇ ਹਰਦੀਪ ਸਿੰਘ ਜਖਪੇਲ, ਦੇਸਰਾਜ ਸੁਨਾਮ ਨੂੰ ਸ਼ਹਿਰੀ ਪ੍ਰਧਾਨ, ਹਲਕਾ ਸਕੱਤਰ ਹਰਜੋਤ ਸਿੰਘ ਖੁਰਾਣੀ, ਕੁਲਵੀਰ ਸਿੰਘ ਭਗਵਾਨਪੁਰਾ, ਮਾਲਵਿੰਦਰ ਸਿੰਘ ਖੁਰਾਣਾ, ਪ੍ਰਭੂ ਸਿੰਘ ਦਿਆਲਗੜ, ਦਰਬਾਰਾ ਸਿੰਘ ਫੌਜੀ ਕੰਮੋਮਾਜਰਾ, ਦਰਸ਼ਨ ਸਿੰਘ ਖੁਰਾਣੀ, ਜਸਵੰਤ ਸਿੰਘ ਬਿਜਲਪੁਰ, ਡਾਕਟਰ ਪ੍ਰੇਮ ਸਿੰਘ ਲੌਂਗੋਵਾਲ ਨੂੰ  ਨਿਯੁਕਤ ਕੀਤਾ ਗਿਆ। ਇਸ ਮੌਕੇ ਬਹੁਜਨ ਸਮਾਜ ਪਾਰਟੀ ਦੇ ਸੂਬਾਈ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੇ ਦਲਿਤ ਸਮਾਜ ਅਤੇ ਪਛੜੇ ਵਰਗਾਂ ਦੀ ਭਲਾਈ ਲਈ ਕੋਈ ਕਾਰਜ਼ ਨਹੀਂ ਕੀਤੇ ਸਿਰਫ਼ ਵੋਟਾਂ ਬਟੋਰਨ ਦੀ ਰਾਜਨੀਤੀ ਹੀ ਕਰਦੀਆਂ ਰਹੀਆਂ ਹਨ। ਉਨ੍ਹਾਂ ਪਾਰਟੀ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹਿਰਾਂ ਅਤੇ ਪਿੰਡਾਂ ਵਿੱਚ ਇਕਾਈਆਂ ਸਥਾਪਿਤ ਕਰਕੇ ਬੂਥ ਪੱਧਰ ਤੇ ਲਾਮਬੰਦੀ ਸ਼ੁਰੂ ਕਰਨ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ