Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਟੁੱਟੀਆਂ ਸੜਕਾਂ ਅਤੇ ਬਰਸਾਤੀ ਪਾਣੀ ਤੋਂ ਪ੍ਰੇਸ਼ਾਨ ਸੋਮਸਨ ਐਕਸਟੈਨਸ਼ਨ ਕਲੋਨੀ ਵਸਨੀਕਾਂ ਨੇ ਪ੍ਰਸ਼ਾਸਨ ਤੋਂ ਕਾਰਵਾਈ ਦੀ ਲਾਈ ਗੁਹਾਰ

August 28, 2024 06:04 PM
ਅਸ਼ਵਨੀ ਸੋਢੀ

ਮਲੇਰਕੋਟਲਾ : ਇਥੋ ਦੀ ਸਭ ਤੋਂ ਮਸ਼ਹੂਰ ਤੇ ਮਹਿੰਗੀ ਕਲੋਨੀ ਸੋਮਸਨ ਐਕਸਟੈਂਸ਼ਨ ਵਿਖੇ ਟੁੱਟੀਆਂ ਸੜਕਾਂ ਅਤੇ ਉਹਨਾਂ ਵਿੱਚ ਪਾਏ ਕਈ ਕਈ ਫੁੱਟ ਡੂੰਘੇ ਟੋਇਆਂ ਵਿੱਚੋਂ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਦੀ ਸਮੱਸਿਆ ਸਬੰਧੀ ਕਲੋਨੀ ਦੇ ਵਸਨੀਕਾਂ ਨੂੰ ਭਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਸਨੀਕ ਸ੍ਰੀ ਰਾਜ ਕੁਮਾਰ, ਰਾਕੇਸ਼ ਮੋਦੀ, ਮੁਕੇਸ਼ ਬੰਸਲ ਪੁਨੀਤ ਸਿੰਗਲਾ, ਰਿੰਕੂ ਗੁਪਤਾ, ਅਜੇ ਤਾਇਲ ਅਤੇ ਹਿਤੇਸ਼ ਗੁਪਤਾ ਆਦਿ ਨੇ ਦੱਸਿਆ ਕਿ ਕਲੋਨੀ ਦੀਆਂ ਸੜਕਾਂ ਬੁਰੀ ਤਰ੍ਹਾਂ ਟੁੱਟੀਆਂ ਪਈਆਂ ਹਨ ਅਤੇ ਸੜਕਾਂ ਤੇ ਕਈ ਕਈ ਫੁੱਟ ਡੂੰਘੇ ਟੋਏ ਪਏ ਹੋਏ ਹਨ।  ਬਰਸਾਤ ਪੈਣ ਤੋਂ ਬਾਅਦ ਇਨਾ ਟੋਇਆਂ ਦੇ ਵਿੱਚ ਇੰਨਾ ਪਾਣੀ ਭਰ ਜਾਂਦਾ ਹੈ ਕਿ ਜਿਹਦੇ ਵਿੱਚੋਂ ਗੱਡੀ ਲੈ ਕੇ ਲੰਘਣਾ ਵੀ ਜੰਗ ਲੜਨ ਵਾਲਾ ਕੰਮ ਹੈ।  ਉਨਾ ਕਿਹਾ ਕਿ ਇਸ ਸਬੰਧੀ ਪ੍ਰਸ਼ਾਸਨ ਨੂੰ ਕਈ ਵਾਰ ਗੁਹਾਰ ਲਗਾਈ ਗਈ ਹੈ ਲੇਕਿਨ ਅਜੇ ਤੱਕ ਕੋਈ ਵੀ ਕਾਰਵਾਈ ਨਹੀਂ ਹੋਈ।ਉਕਤ ਵਸਨੀਕਾਂ ਨੇ ਦੱਸਿਆ ਕੁਝ ਸਮਾਂ ਪਹਿਲਾਂ ਵਿਧਾਇਕ ਅਤੇ ਨਗਰ ਕੌਂਸਲ ਪ੍ਰਧਾਨ ਵੱਲੋਂ ਵੀ ਕਲੋਨੀ ਦਾ ਦੌਰਾ ਕਰਕੇ ਕਲੋਨੀ ਵਾਸੀਆਂ ਨੂੰ ਇਹਨਾਂ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਲਈ ਭਰੋਸਾ ਦਿੱਤਾ ਗਿਆ ਸੀ ਪਰੰਤੂ ਅਜੇ ਤੱਕ ਉਸ ਭਰੋਸੇ ਨੂੰ ਵੀ ਕੋਈ ਬੂਰ ਨਹੀਂ ਪਿਆ। ਉਹਨਾਂ ਕਿਹਾ ਕਿ ਕਲੋਨੀ ਵਾਸੀ ਇਸ ਨਰਕ ਭਰੀ ਜਿੰਦਗੀ ਜੀਣ ਲਈ ਮਜਬੂਰ ਹਨ। ਉਹਨਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕਲੋਨੀ ਦੀਆਂ ਸੜਕਾਂ ਦੀ ਮੁਰੰਮਤ ਅਤੇ ਬਰਸਾਤੀ ਪਾਣੀ ਦੇ ਨਿਕਾਸੀ ਦੇ ਪ੍ਰਬੰਧ ਨੂੰ ਪੁਖ਼ਤਾ ਕੀਤਾ ਜਾਵੇ। ਉਹਨਾਂ ਕਿਹਾ ਕਿ ਜੇਕਰ ਅਜੇ ਵੀ ਸਾਡੀ ਕੋਈ ਸੁਣਵਾਈ ਨਹੀਂ ਹੁੰਦੀ ਤਾਂ ਆਉਣ ਵਾਲੇ ਸਮੇਂ ਵਿੱਚ ਕਲੋਨੀ ਵਾਸੀਆਂ ਨੂੰ ਸੰਘਰਸ਼ ਦਾ ਰਸਤਾ ਅਪਣਾਉਣ ਲਈ ਮਜਬੂਰ ਹੋਣਾ ਪਵੇਗਾ ।

 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ