Wednesday, December 17, 2025

Malwa

ਸਿੱਖਿਆ ਵਿਭਾਗ ਦੀ ਮਹੀਨਾਵਾਰ ਮੀਟਿੰਗ ਦੌਰਾਨ ਯੋਗਤਾ ਵਾਧਾ ਟੈਸਟ-1 ਅਤੇ ਹੋਰ ਪ੍ਰੋਗਰਾਮ ਦਾ ਜ਼ਿਲ੍ਹਾ ਪੱਧਰ ’ਤੇ ਰਿਵਿਊ ਕੀਤਾ

August 28, 2024 06:16 PM
SehajTimes

ਪਟਿਆਲਾ : ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਦੀ ਅਗਵਾਈ ਹੇਠ ਜ਼ਿਲ੍ਹਾ ਕੋਆਰਡੀਨੇਟਰਾਂ, ਬਲਾਕ ਨੋਡਲ ਅਫ਼ਸਰਾਂ, ਸਕੂਲ ਪ੍ਰਿੰਸੀਪਲਾਂ ਅਤੇ ਮੁੱਖ ਅਧਿਆਪਕਾਂ ਦੀ ਮਹੀਨਾਵਾਰ ਰੀਵਿਊ ਮੀਟਿੰਗ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ ਹੋਈ।  ਇਸ ਮੀਟਿੰਗ ਦੌਰਾਨ ਵਿਸ਼ੇਸ਼ ਤੌਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਨੇ ਪਿਛਲੇ ਦਿਨੀਂ ਸਕੂਲਾਂ ਵਿੱਚ ਹੋਏ ਯੋਗਤਾ ਵਾਧਾ ਟੈਸਟ-1 ਦਾ ਰਿਵਿਊ ਕੀਤਾ ਗਿਆ।


ਸੰਜੀਵ ਸ਼ਰਮਾ ਡੀਈਓ ਸੈਕੰਡਰੀ ਸਿੱਖਿਆ ਪਟਿਆਲਾ ਨੇ ਸਮੂਹ ਸਿੱਖਿਆ ਅਧਿਕਾਰੀਆਂ, ਪ੍ਰੋਜੈਕਟ ਕੋਆਰਡੀਨੇਟਰਾਂ ਅਤੇ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਕਿ ਭਵਿੱਖ ਵਿੱਚ ਚੰਗੇ ਨਤੀਜਿਆਂ ਅਤੇ ਗੁਣਾਤਮਕ ਸਿੱਖਿਆ ਲਈ ਵੱਖ-ਵੱਖ ਜਮਾਤਾਂ ਦੇ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਸਿੱਖਣ ਪਰਿਣਾਮਾਂ ਦੇ ਮੁਲਾਂਕਣ ਵੱਲ ਧਿਆਨ ਕੇਂਦਰਿਤ ਕਰਨ। ਇਸ ਤੋਂ ਇਲਾਵਾ ਸਕੂਲ ਸਿੱਖਿਆ ਵਿਭਾਗ ਵੱਲੋਂ ਚੱਲ ਰਹੀ ਦਾਖਲਾ ਮੁਹਿੰਮ, ਈਕੋ ਕਲੱਬ ਐਕਟੀਵਿਟੀਆਂ, ਗਰੀਨ ਸਕੂਲ ਅਤੇ ਹੋਰ ਮਹੱਤਵਪੂਰਨ ਪ੍ਰੋਗਰਾਮਾਂ ਦਾ ਰੀਵਿਊ ਵੀ ਮੀਟਿੰਗ ਦੌਰਾਨ ਕੀਤਾ ਗਿਆ। ਇਸ ਮੀਟਿੰਗ ਨੂੰ ਡਾ: ਰਵਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ, ਰਾਜੀਵ ਕੁਮਾਰ ਡੀ.ਐੱਸ.ਐੱਮ ਪਟਿਆਲਾ, ਰਾਜਿੰਦਰ ਸਿੰਘ ਖਹਿਰਾ, ਜੀਵਨ ਕੁਮਾਰ, ਲਲਿਤ ਮੋਦਗਿਲ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ, ਗਗਨਦੀਪ ਕੌਰ ਜ਼ਿਲ੍ਹਾ ਈਕੋ ਕਲੱਬ ਕੋਆਰਡੀਨੇਟਰ ਨੇ ਵੀ ਸੰਬੋਧਨ ਕੀਤਾ ਅਤੇ ਸਕੂਲ ਮੁਖੀਆਂ ਨਾਲ ਲੋੜੀਂਦੀ ਜਾਣਕਾਰੀ ਸਾਂਝੀ ਕੀਤੀ।

 

Have something to say? Post your comment