Wednesday, May 13, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਿਆਂ ’ਚ ਅੰਗਰੇਜ਼ੀ ਵਿਸ਼ਾ ਪੜ੍ਹਾ ਰਹੇ ਅਧਿਆਪਕਾਂ ਦੀ ਵਿਸ਼ੇਸ਼ ਸਿਖਲਾਈ ਵਰਕਸ਼ਾਪ

August 28, 2024 06:22 PM
SehajTimes

ਪਟਿਆਲਾ : ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਅੰਗਰੇਜ਼ੀ ਭਾਸ਼ਾ ਪੜ੍ਹਣ, ਲਿਖਣ, ਬੋਲਣ ਅਤੇ ਸਮਝਣ ਵਿੱਚ ਮੁਹਾਰਤ ਹਾਸਲ ਕਰਨ ਅਤੇ ਬੱਚਿਆਂ ਅੰਦਰ ਅੰਗਰੇਜ਼ੀ ਭਾਸ਼ਾ ਦਾ ਡਰ ਖਤਮ ਕਰਨ ਲਈ ਜਮਾਤਾਂ ਅੰਦਰ ਸਾਕਾਰਾਤਮਕ ਅਤੇ ਸੁਖਾਵਾਂ ਮਾਹੌਲ ਬਣਾਉਣ ਹਿੱਤ ਅੰਗਰੇਜ਼ੀ ਅਧਿਆਪਕਾਂ ਨੂੰ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਦੇ ਡਾਇਰੈਕਟਰ ਅਮਨਿੰਦਰ ਕੌਰ ਬਰਾੜ ਪੀਸੀਐਸ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਟ ਪ੍ਰਿੰਸੀਪਲ ਸੰਦੀਪ ਨਾਗਰ ਦੀ ਦੇਖ-ਰੇਖ ਹੇਠ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਨੇ ਵੀ ਇਸ ਸਿਖਲਾਈ ਵਰਕਸ਼ਾਪ ਦੌਰਾਨ ਅਧਿਆਪਕਾਂ ਨੂੰ ਪ੍ਰੇਰਿਆ।
  ਇਸ ਸੰਬੰਧੀ ਜਾਣਕਾਰੀ ਦਿੰਦਿਆਂ ਤੇਜਿੰਦਰ ਸਿੰਘ "ਮਸਤ" ਨੇ ਕਿਹਾ ਕਿ ਵਿਦਿਆਰਥੀਆਂ ਨੂੰ ਜਮਾਤ ਵਿੱਚ ਰੌਚਕ ਢੰਗ ਨਾਲ ਐਕਟੀਵਿਟੀ ਅਧਾਰਿਤ ਸਿੱਖਿਆ ਦੇਣ ਲਈ ਅੰਗਰੇਜ਼ੀ ਦੇ ਅਧਿਆਪਕਾਂ ਨੂੰ ਤਿੰਨ ਰੋਜ਼ਾ ਸਿਖਲਾਈ ਦੇਣ ਲਈ ਜ਼ਿਲ੍ਹਾ ਪਟਿਆਲਾ ਦੇ ਵੱਲੋਂ ਤੇਜਿੰਦਰ ਸਿੰਘ "ਮਸਤ" ਦੂਧਨ ਸਾਧਾਂ, ਅਨੰਤਬੀਰ ਕੌਰ ਚੀਮਾ ਨੰਦਪੁਰ ਕੇਸ਼ੋ ਅਤੇ ਗੁਰਬੀਰ ਕੌਰ ਨੈਣ ਕਲਾਂ ਵੱਲੋਂ ਦੂਜੇ ਫੇਜ ਵਿੱਚ 27 ਤੋਂ 29 ਅਗਸਤ ਤੱਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਾਦਰਗੜ੍ਹ ਵਿਖੇ ਜ਼ਿਲ੍ਹਾ ਪਟਿਆਲਾ ਵਿਖੇ ਵਰਕਸ਼ਾਪ ਲਗਾਈ ਗਈ। ਇਸ ਟ੍ਰੇਨਿੰਗ ਦੇ ਵਿਚ ਹਰੇਕ ਬਲਾਕ ਵਿੱਚੋ ਅੰਗਰੇਜ਼ੀ ਦੇ 5 ਅਧਿਆਪਕਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ।
  ਸਿਖਲਾਈ ਦੇ ਪਹਿਲਾ ਫੇਜ 22 ਤੋਂ 24 ਅਗਸਤ ਦੇ ਵਿੱਚ ਅੰਗਰੇਜ਼ੀ ਵਿਸ਼ੇ ਦੇ 40 ਮਾਸਟਰ/ਮਿਸਟ੍ਰੈਸ ਨੇ ਭਾਗ ਲਿਆ ਸੀ। ਇਸ ਵਰਕਸ਼ਾਪ ਵਿਚ ਅਧਿਆਪਕਾਂ ਨੂੰ ਅੰਗਰੇਜ਼ੀ ਪੜ੍ਹਾਉਣ ਦੇ ਕੰਮ ਨੂੰ ਬਹੁਤ ਹੀ ਜਿਆਦਾ ਰੌਚਕ, ਗਤੀਵਿਧੀ ਆਧਾਰਿਤ ਅਤੇ ਵਿਦਿਆਰਥੀ ਕੇਂਦਰਿਤ ਹੋ ਕੇ ਪੜ੍ਹਾਉਣ ਦੇ ਗੁਰ ਸਾਂਝੇ ਕੀਤੇ ਗਏ। ਵਰਕਸ਼ਾਪ ਵਿੱਚ ਆਏ ਸਾਰੇ ਅਧਿਆਪਕਾਂ ਵੱਲੋਂ ਸਿੱਖਿਆ ਵਿਭਾਗ ਵੱਲੋਂ ਚੁੱਕੇ ਇਸ ਕਦਮ ਦੀ ਬਹੁਤ ਪ੍ਰਸੰਸਾ ਕੀਤੀ ਗਈ ਅਤੇ ਓਹਨਾਂ ਵੱਲੋ ਸਾਰੇ ਰੀਸੋਰਸ ਪਰਸਨਜ਼ ਵੱਲੋਂ ਸਿਖਾਈਆਂ ਗਈਆਂ ਗਤੀਵਿਧੀਆਂ ਨੂੰ ਵੀ ਸਿੱਖਿਆ ਅਤੇ ਸਰਹਾਇਆ ਗਿਆ।
ਜਿਲ੍ਹੇ ਦੇ ਰਿਸੋਰਸ ਪਰਸਨ ਵੱਲੋ ਪਹਿਲਾਂ ਮੁੱਖ ਦਫਤਰ ਮੋਹਾਲੀ ਵਿਖੇ ਅਮਨਦੀਪ ਕੌਰ ਸਹਾਇਕ ਡਾਇਰੈਕਟਰ ਅਤੇ ਸਟੇਟ ਕੋਆਰਡੀਨੇਟਰ ਚੰਦਰ ਸ਼ੇਖਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਰੀਜਨਲ ਇੰਗਲਿਸ਼ ਲੈਂਗੂਏਜ ਆਫਿਸ (ਰੈਲੋ) ਪ੍ਰੋਗਰਾਮ ਅਤੇ ਯੂ ਐਸ ਏ ਦੀ ਨਾਮਵਰ ਸੰਸਥਾ ਰਾਹੀਂ ਸਿਖਲਾਈ ਪ੍ਰਾਪਤ ਕੀਤੀ ਹੈ।

 

Have something to say? Post your comment

 

More in Malwa

ਮੁਕਾਬਲੇਬਾਜ਼ੀ ਦੇ ਦੌਰ ਵਿੱਚ ਮਾਨਸਿਕ ਤੌਰ 'ਤੇ ਮਜ਼ਬੂਤ ਹੋਣਾ ਬਹੁਤ ਜ਼ਰੂਰੀ: ਡਾ. ਜਗਦੀਪ ਸਿੰਘ

ਭਾਜਪਾ ਵੱਲੋਂ ਕੁਸਮ ਮੱਟੂ ਵਾਰਡ ਨੰਬਰ 7 ਤੋਂ ਉਮੀਦਵਾਰ ਐਲਾਨੇ

ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਾਰ੍ਹਵੀਂ ਜਮਾਤ ਦੇ ਨਤੀਜੇ ‘ਚੋਂ 6 ਮੈਰਿਟਾਂ ਲੈ ਕੇ ਜ਼ਿਲ੍ਹੇ ਚੋਂ ਮੋਹਰੀ

ਸੀ.ਬੀ.ਐਸ.ਈ. 12ਵੀਂ 'ਚ ਬਾਬਾ ਫ਼ਰੀਦ ਪਬਲਿਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ: ਸੁਖਮਨਪ੍ਰੀਤ ਕੌਰ 98.4 ਫੀਸਦੀ ਲੈ ਕੇ ਕਾਮਰਸ

ਦਯਾਨੰਦ ਮਾਡਲ ਹਾਈ ਸਕੂਲ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ ਮੈਰਿਟ ਸੂਚੀ ਵਿੱਚ ਬਣਾਇਆ ਸਥਾਨ

ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿੰਗਾਂ ਵਿੱਚ ਦਾਖ਼ਲੇ ਲਈ 31 ਮਈ ਨੂੰ ਹੋਣਗੇ ਟਰਾਇਲ ਖੇਡ ਖੇਤਰ ਦੀਆਂ ਨਵੀਆਂ ਪ੍ਰਤਿਭਾਵਾਂ ਨੂੰ ਲੱਭਣ ਲਈ ਸੁਨਹਿਰੀ ਮੌਕਾ ਹੁੰਦੇ ਹਨ ਟਰਾਇਲ: ਡਾ. ਜਗਦੀਪ ਸਿੰਘ

ਪਟਿਆਲਾ 'ਚ ਫੂਡ ਟੂਰੀਜ਼ਮ ਨੂੰ ਪਰਮੋਟ ਕੀਤਾ ਜਾਵੇਗਾ : ਡੀ ਸੀ ਡਿਪਟੀ ਕਮਿਸ਼ਨਰ ਨੇ ਇਸ ਯੋਜਨਾ 'ਤੇ ਕੰਮ ਕਰਨ ਦੇ ਦਿੱਤੇ ਨਿਰਦੇਸ਼*

ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਨਗਰ ਕੌਂਸਲ ਲਈ ਹੋਣਗੀਆਂ ਚੋਣਾਂ ਡਿਪਟੀ ਕਮਿਸ਼ਨਰ ਅੱਜ ਤੋਂ 16 ਮਈ ਤੱਕ ਨਾਮਜਦਗੀਆਂ ਅਤੇ 26 ਮਈ ਨੂੰ ਪੈਣਗੀਆਂ ਵੋਟਾਂ

10ਵੀਂ ਜਮਾਤ ਦੀ ਟਾਪਰ ਹਰਲੀਨ ਸ਼ਰਮਾ ਮੁੱਖ ਮੰਤਰੀ ਵੱਲੋਂ ਸਨਮਾਨਿਤ

ਸਪੀਕਰ ਸੰਧਵਾਂ ਨੇ ਪਿੰਡ ਟਹਿਣਾ ਅਤੇ ਕੋਟਕਪੂਰਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ