Sunday, October 12, 2025

Chandigarh

ਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਦੌਰਾ ਕਰਕੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਲਾਭਕਾਰੀ ਸਕੀਮਾਂ ਦਾ ਨਿਰੀਖਣ ਕੀਤਾ

August 28, 2024 06:31 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਬਲਾਕ ਕੁਰਾਲੀ ਦੇ ਪਿੰਡ ਫਤਿਹਗੜ੍ਹ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਅਤੇ ਸਰਕਾਰੀ ਮਿਡਲ ਸਕੂਲ, ਪਿੰਡ ਬੜੋਦੀ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਅਤੇ ਸਰਕਾਰੀ ਮਿਡਲ ਸਕੂਲ ਅਤੇ ਬਲਾਕ ਮਾਜਰੀ ਦੇ ਪਿੰਡ ਬੜੋਦੀ ਦੇ ਆਂਗਣਵਾੜੀ ਸੈਂਟਰ ਦਾ ਦੌਰਾ ਕੀਤਾ ਅਤੇ ਪਿੰਡ ਫਤਿਹਗੜ੍ਹ ਦੇ ਆਂਗਣਵਾੜੀ ਕੇਂਦਰ ਦੀ ਚੈਕਿੰਗ ਕੀਤੀ।


ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਦੱਸਿਆ ਕਿ ਪਿਛਲੇ ਕਾਫੀ ਸਮੇਂ ਤੋਂ ਆਂਗਣਵਾੜੀ ਵਿੱਚ ਪਰੋਸੀ ਜਾਂਦੀ ਪੰਜੀਰੀ ਅਤੇ ਖਿਚੜੀ ਦੀ ਗੁਣਵੱਤਾ ਸਬੰਧੀ ਰਿਪੋਰਟਾਂ ਆ ਰਹੀਆਂ ਹਨ, ਜਿਸ ਦੇ ਮੱਦੇਨਜ਼ਰ ਕਮਿਸ਼ਨ ਨੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਤੋਂ ਨਮੂਨੇ ਲੈ ਕੇ ਇਸ ਖੁਰਾਕੀ ਵਸਤੂ ਦੀ ਗੁਣਵੱਤਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧ ਵਿੱਚ ਅੱਜ ਇਹ ਸੈਂਪਲ ਲਏ ਗਏ ਹਨ, ਜਿਸ ਦਾ ਟੈਸਟ ਲੈਬ ਵਿੱਚ ਕੀਤਾ ਜਾਵੇਗਾ।


ਕਮਿਸ਼ਨ ਦੇ ਮੈਂਬਰ ਸ਼੍ਰੀ ਦੱਤ ਨੇ ਸਕੂਲਾਂ ਵਿੱਚ ਮਿਡ-ਡੇ-ਮੀਲ ਫੂਡ ਸਵਾਦ ਰਜਿਸਟਰ ਨੂੰ ਬਣਾਈ ਰੱਖਣ, ਬੱਚਿਆਂ ਨੂੰ ਸਾਫ਼-ਸੁਥਰਾ ਭੋਜਨ ਮੁਹੱਈਆ ਕਰਵਾਉਣ ਅਤੇ ਖਾਣਾ ਬਣਾਉਣ ਅਤੇ ਪਰੋਸਣ ਸਮੇਂ ਸਾਫ਼-ਸਫ਼ਾਈ ਦਾ ਧਿਆਨ ਰੱਖਣ ਦੀਆਂ ਹਦਾਇਤਾਂ ਦਿੱਤੀਆਂ।

ਕਮਿਸ਼ਨ ਦੇ ਮੈਂਬਰ ਨੇ ਸਕੂਲੀ ਵਿਦਿਆਰਥੀਆਂ ਨਾਲ ਮਿਡ-ਡੇ-ਮੀਲ ਸਬੰਧੀ ਗੱਲਬਾਤ ਕੀਤੀ ਅਤੇ ਬੱਚਿਆਂ ਨਾਲ ਖੁਦ ਮਿਡ-ਡੇ-ਮੀਲ ਵੀ ਖਾਧਾ। ਕਮਿਸ਼ਨ ਮੈਂਬਰ ਨੇ ਹਦਾਇਤ ਕੀਤੀ ਕਿ ਸਬੰਧਤ ਵਿਭਾਗ ਵੱਲੋਂ ਸਕੂਲ ਵਿੱਚ ਟੀ.ਡੀ.ਐਸ ਅਤੇ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਸਮੇਂ-ਸਮੇਂ ’ਤੇ ਜਾਂਚ ਕੀਤੀ ਜਾਵੇ।


ਇਸ ਤੋਂ ਇਲਾਵਾ ਕਮਿਸ਼ਨ ਦੇ ਮੈਂਬਰ ਨੇ ਸਕੂਲੀ ਵਿਦਿਆਰਥੀਆਂ ਦੀ ਸਿਹਤ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਅਤੇ ਮਿਡ ਡੇ ਮੀਲ ਵਰਕਰਾਂ ਦਾ ਮੈਡੀਕਲ ਚੈਕਅੱਪ ਕਰਨ ਦੇ ਵੀ ਨਿਰਦੇਸ਼ ਦਿੱਤੇ। ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਆਂਗਣਵਾੜੀ ਕੇਂਦਰਾਂ ਦੀ ਚੈਕਿੰਗ ਕਰਦਿਆਂ ਇੰਚਾਰਜਾਂ ਅਤੇ ਹੈਲਪਰਾਂ ਨੂੰ ਹਦਾਇਤ ਕੀਤੀ ਕਿ ਉਹ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਨਵੀਨਤਮ ਸਕੀਮਾਂ ਬਾਰੇ ਜਾਣਕਾਰੀ ਦੇਣ।


ਦੌਰੇ ਦੌਰਾਨ ਕਮਿਸ਼ਨ ਮੈਂਬਰ ਨੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ, ਸਰਕਾਰੀ ਰਾਸ਼ਨ ਡਿਪੂਆਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਪੰਜਾਬ ਰਾਜ ਖੁਰਾਕ ਕਮਿਸ਼ਨ ਦਾ ਹੈਲਪਲਾਈਨ ਨੰਬਰ ਲਗਾਉਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਲਾਭਪਾਤਰੀ ਨੂੰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਦੀਆਂ ਸਕੀਮਾਂ ਸਬੰਧੀ ਕੋਈ ਸ਼ਿਕਾਇਤ ਹੈ ਤਾਂ ਉਹ ਕਮਿਸ਼ਨ ਦੇ ਹੈਲਪਲਾਈਨ ਨੰਬਰ 9876764545 'ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।

Have something to say? Post your comment

 

More in Chandigarh

ਸਪੀਕਰ ਨੇ ਬਾਰਬਾਡੋਸ ਵਿਖੇ ਕਰਵਾਈ ਗਈ 68ਵੀਂ ਸੀ.ਪੀ.ਏ. ਜਨਰਲ ਅਸੈਂਬਲੀ ਵਿੱਚ ਕੀਤੀ ਸ਼ਿਰਕਤ

ਪੈਸਕੋ ਨੇ ਮਨਾਇਆ 47ਵਾਂ ਸਥਾਪਨਾ ਦਿਵਸ; ਸਾਬਕਾ ਸੈਨਿਕਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦੁਹਰਾਈ

ਪੀ.ਐਸ.ਪੀ.ਸੀ.ਐਲ. ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਪਹੁੰਚ

ਵਿਸ਼ਵ ਮਾਨਸਿਕ ਸਿਹਤ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਦੀ ਸ਼ੁਰੂਆਤ

'ਯੁੱਧ ਨਸ਼ਿਆਂ ਵਿਰੁੱਧ’ ਦੇ 223ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.2 ਕਿਲੋ ਹੈਰੋਇਨ ਸਮੇਤ 75 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਨੇ ਕਤਾਰਾਂ ‘ਚ ਖੜ੍ਹਨ ਤੇ ਵਾਰ-ਵਾਰ ਦਸਤਾਵੇਜ਼ ਜਮ੍ਹਾਂ ਕਰਵਾਉਣ ਦਾ ਝੰਜਟ ਕੀਤਾ ਖ਼ਤਮ: ਯੂਨੀਫਾਈਡ ਸਿਟੀਜ਼ਨ ਪੋਰਟਲ 'ਤੇ ਮਿਲਣਗੀਆਂ 848 ਨਾਗਰਿਕ ਸੇਵਾਵਾਂ

ਮੁੱਖ ਮੰਤਰੀ ਨੇ ਚੀਫ਼ ਜਸਟਿਸ 'ਤੇ ਜੁੱਤੀ ਮਾਰਨ ਦੀ ਕੋਸ਼ਿਸ਼ ਦੀ ਸਖ਼ਤ ਆਲੋਚਨਾ ਕੀਤੀ, ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ

ਸਤਲੁਜ ਬੁਝਾਏਗਾ ਨੰਗਲ ਵਾਸੀਆਂ ਦੀ ਪਿਆਸ: ਹਰਜੋਤ ਬੈਂਸ ਵੱਲੋਂ 16 ਕਰੋੜ ਰੁਪਏ ਦੇ ਪਾਈਪਲਾਈਨ ਪ੍ਰੋਜੈਕਟ ਦਾ ਐਲਾਨ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ

'ਯੁੱਧ ਨਸ਼ਿਆਂ ਵਿਰੁੱਧ': 222ਵੇਂ ਦਿਨ, ਪੰਜਾਬ ਪੁਲਿਸ ਵੱਲੋਂ 17.7 ਕਿਲੋ ਹੈਰੋਇਨ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਮੇਤ 77 ਨਸ਼ਾ ਤਸਕਰ ਗ੍ਰਿਫ਼ਤਾਰ