Sunday, November 09, 2025

Doaba

ਪੰਜਾਬ ਸਰਕਾਰ ਪੰਜਾਬ ਦੀ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਸੰਭਾਲਣ ਲਈ ਕਰ ਰਹੀ ਹੈ ਸ਼ਾਨਦਾਰ ਕੰਮ : ਅਮਨ ਅਰੋੜਾ

August 28, 2024 07:58 PM
SehajTimes

ਸ੍ਰੀ ਮੁਕਤਸਰ ਸਾਹਿਬ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡ ਭਲਾਈਆਣਾ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਤੀਆਂ ਦੇ ਮੇਲੇ ਦੇ ਪਹਿਲੇ ਦਿਨ ਦੂਜੇ ਸੈਸ਼ਨ ਦਾ ਉਦਘਾਟਨ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੀਪ ਜਗਾ ਕੇ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਧਰਮਕੋਟ ਦੇ ਵਿਧਾਇਕ ਸ਼੍ਰੀ ਦਵਿੰਦਰ ਸਿੰਘ ਲਾਡੀ ਢੋਸ ਅਤੇ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।


ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਸੇ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਲਏ ਸੰਕਲਪ ਦੀ ਸਿੱਧੀ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਮੁਹਾਜ ਤੇ ਲੋਕ ਸੇਵਾ ਨੂੰ ਸਮਰਪਿਤ ਹੈ ਅਤੇ ਵੱਖ ਵੱਖ ਸਕੀਮਾਂ ਰਾਹੀਂ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਦੇਣ ਲਈ ਉਪਰਾਲੇ ਕੀਤੇ ਜਾ ਰਹੇ ਹਨ । ਉਹਨਾਂ ਕਿਹਾ ਕਿ ਇਸ ਤਰ੍ਹਾਂ ਦੇ ਮੇਲਿਆਂ ਨਾਲ ਸਾਡੀ ਨਵੀਂ ਪੀੜੀ ਸਾਡੇ ਅਮੀਰ ਵਿਰਸੇ ਤੋਂ ਜਾਣੂ ਹੋਵੇਗੀ।


ਇਸ ਤੋਂ ਪਹਿਲਾਂ ਇੱਥੇ ਪਹੁੰਚਣ ਤੇ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਐਸਐਸਪੀ ਤੁਸ਼ਾਰ ਗੁਪਤਾ ਏਡੀਸੀ ਵਿਕਾਸ ਸ਼੍ਰੀ ਸੁਰਿੰਦਰ ਸਿੰਘ ਢਿੱਲੋ, ਐਸ ਡੀ ਐਮ ਡਾਕਟਰ ਸੰਜੀਵ ਕੁਮਾਰ ਅਤੇ ਬਲਜੀਤ ਕੌਰ ਹੋਰ ਅਧਿਕਾਰੀਆਂ ਨੇ ਉਨਾਂ ਦਾ ਸਵਾਗਤ ਕੀਤਾ। ਕੈਬਨਿਟ ਮੰਤਰੀ ਨੇ ਇਸ ਮੌਕੇ ਤੀਆਂ ਦੇ ਇਸ ਮੇਲੇ ਦੌਰਾਨ ਵੱਖ-ਵੱਖ ਸਵੈ ਸਹਾਇਤਾ ਸਮੂਹਾਂ ਵੱਲੋਂ ਲਗਾਏ ਗਏ ਸਟਾਲ ਵੇਖੇ ਅਤੇ ਉਨਾਂ ਦੀ ਹੌਸਲਾ ਅਫਜਾਈ ਕੀਤੀ। ਉਨਾਂ ਨੇ ਵਿਸ਼ੇਸ਼ ਤੌਰ ਤੇ ਇੱਥੇ ਪੇਂਡੂ ਪੰਜਾਬ ਦੇ ਦ੍ਰਿਸ਼ ਨੂੰ ਰੂਪਮਾਨ ਕੀਤੇ ਜਾਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇੱਥੇ ਪ੍ਰਦਰਸ਼ਨ ਕੀਤੀਆਂ ਗਈਆਂ ਵਸਤਾਂ ਸਾਡੀ ਨਵੀਂ ਪੀੜੀ ਦੇ ਗਿਆਨ ਵਿੱਚ ਵਾਧਾ ਕਰਨਗੀਆਂ। ਇਸ ਮੌਕੇ ਪੰਜਾਬ ਦੇ ਨਾਮਵਰ ਗਾਇਕਾ ਗੁਰਲੇਜ ਅਖਤਰ ਨੇ ਆਪਣੇ ਗੀਤਾਂ ਦੀ ਛਹਿਬਰ ਨਾਲ ਦਰਸ਼ਕਾਂ ਦਾ ਮਨੋਰੰਜਨ ਵੀ ਕੀਤਾ।

Have something to say? Post your comment

 

More in Doaba

ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਰਜ਼ੀ ਵਿਧਾਨ ਸਭਾ ਦੀ ਉਸਾਰੀ 20 ਨਵੰਬਰ ਤੱਕ ਮੁਕੰਮਲ ਹੋਵੇਗੀ: ਸਪੀਕਰ

ਮੋਹਿੰਦਰ ਭਗਤ ਵੱਲੋਂ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਕਰਨ ’ਤੇ ਰਾਜਾ ਵੜਿੰਗ ਖਿਲਾਫ਼ ਦਿੱਤਾ ਗਿਆ ਧਰਨਾ

ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ ; ਪਿਸਤੌਲ ਬਰਾਮਦ

ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਸਥਾਨ ਰਾਜੌਰੀ (ਜੰਮੂ-ਕਸ਼ਮੀਰ) ਲਈ ਤਿੰਨ ਰੋਜ਼ਾ ਧਾਰਮਿਕ ਯਾਤਰਾ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ

ਹਰਦੀਪ ਸਿੰਘ ਮੁੰਡੀਆਂ ਨੇ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਮੁਲਤਵੀ : ਜੈ ਕ੍ਰਿਸ਼ਨ ਸਿੰਘ ਰੋੜੀ

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ