Wednesday, November 19, 2025

Chandigarh

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਪੰਜਾਬ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਦੀ ਸੜਕ ਦੇ ਨਵ ਨਿਰਮਾਣ ਦੀ ਸ਼ੁਰੂਆਤ 

August 28, 2024 08:07 PM
SehajTimes

27 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਸ ਸੜ੍ਹਕ ਨਾਲ ਪੰਜਾਬ ਵਿੱਚ ਵਪਾਰਕ ਗਤੀਵਿਧੀਆਂ ਨੂੰ ਮਿਲੇਗਾ ਹੁੰਗਾਰਾ

 
ਐੱਸ.ਏ.ਐੱਸ. ਨਗਰ : ਕਿਸੇ ਵੀ ਦੇਸ਼ ਜਾਂ ਸੂਬੇ ਦੀ ਤਰੱਕੀ ਵਿੱਚ ਵਿਕਸਿਤ ਸੜਕੀ ਢਾਂਚੇ ਦਾ ਅਹਿਮ ਯੋਗਦਾਨ ਹੁੰਦਾ ਹੈ। ਇਸ ਦੇ ਮੱਦੇਨਜ਼ਰ ਹੀ ਪੰਜਾਬ ਸਰਕਾਰ ਵੱਲੋਂ ਸੜਕਾਂ ਦੇ ਨਿਰਮਾਣ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ। ਇਹਨਾਂ ਨਿਰਮਾਣ ਕਾਰਜਾਂ ਦੀ ਲੜੀ ਤਹਿਤ ਹੀ ਹਿਮਾਚਲ ਪ੍ਰਦੇਸ਼ ਨੂੰ ਪੰਜਾਬ ਨਾਲ ਜੋੜਨ ਵਾਲੀ ਮਾਜਰੀਘਾਟ ਤੋਂ ਮਾਜਰਾ ਟੀ-ਪੁਆਇੰਟ (ਕੁਰਾਲੀ- ਸਿਸਵਾਂ ਰੋਡ) ਵਾਇਆ ਪੁਰਖਾਲੀ -ਹਰੀਪੁਰ-ਮੀਆਂਪੁਰ ਚਾਂਗਰ-ਅਭੀਪੁਰ- ਪੱਲਣਪੁਰ ਸੜਕ ਨੂੰ ਕਰੀਬ 27 ਕਰੋੜ ਰੁਪਏ ਦੀ ਲਾਗਤ ਨਾਲ ਚੌੜਾ ਕਰ ਕੇ ਨਵ ਨਿਰਮਾਣ ਕਰਨ ਦੇ ਕੰਮ ਦਾ ਉਦਘਾਟਨ ਕੈਬਨਿਟ ਮੰਤਰੀ ਸ਼੍ਰੀਮਤੀ ਅਨਮੋਲ ਗਗਨ ਮਾਨ ਨੇ ਪਿੰਡ ਅਭੀਪੁਰ ਵਿਖੇ ਕੀਤਾ।
 
ਇਹ ਸੜਕ ਅੱਗੇ ਹਿਮਾਚਲ ਪ੍ਰਦੇਸ਼ ਦੇ ਲਖਨਪੁਰ- ਝੀਰਣ-ਮਝੌਲੀ ਨਾਲ ਜੁੜੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਜਿੱਥੇ ਆਵਾਜਾਈ ਸਬੰਧੀ ਦਿੱਕਤਾਂ ਦੂਰ ਹੋਣਗੀਆਂ, ਉੱਥੇ ਪੰਜਾਬ ਵਿੱਚ ਵਪਾਰਕ ਗਤੀਵਿਧੀਆਂ ਵਿੱਚ ਵੀ ਵਾਧਾ ਹੋਵੇਗਾ। ਇਸ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਦੇ ਘੱਟ ਭੀੜ੍ਹ ਵਾਲੇ ਖੇਤਰਾਂ ਵਿੱਚ ਜਾਣ ਦੇ ਚਾਹਵਾਨਾਂ ਦੀਆਂ ਦਿੱਕਤਾਂ ਵੀ ਦੂਰ ਹੋਣਗੀਆਂ। 
 
 
ਸ਼੍ਰੀਮਤੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਮਝੌਲੀ-ਚੰਡੀਗੜ੍ਹ ਰੋਡ ਵਾਇਆ ਸਿਸਵਾਂ ਇਕ ਮਹੱਤਵਪੂਰਨ ਸੜਕ ਬਣਦੀ ਹੈ, ਜਿਸ ਦੀ ਲੰਬਾਈ 21.50 ਕਿਲੋਮੀਟਰ ਹੈ, ਜੋ ਕਿ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਨੂੰ ਆਪਸ ਵਿੱਚ ਜੋੜਦੀ ਹੈ। ਹਿਮਾਚਲ ਪ੍ਰਦੇਸ਼ ਦੇ ਹਿੱਸੇ ਵਿੱਚ ਬਹੁਤ ਜ਼ਿਆਦਾ ਫੈਕਟਰੀਆਂ ਲੱਗੀਆਂ ਹੋਈਆਂ ਹਨ। ਇਨ੍ਹਾਂ ਫੈਕਟਰੀਆਂ ਵਿੱਚੋਂ ਜੋ ਮਾਲ ਬਣਦਾ ਹੈ, ਉਸ ਨੂੰ ਚੰਡੀਗੜ੍ਹ ਸਾਈਡ ਆਉਣ ਜਾਣ ਲਈ ਵਾਇਆ ਰੋਪੜ ਆਉਣਾ-ਜਾਣਾ ਪੈਂਦਾ ਹੈ। ਮਾਜਰੀਘਾਟ ਤੋਂ ਮਾਜਰਾ ਟੀ-ਪੁਆਇੰਟ (ਕੁਰਾਲੀ- ਸਿਸਵਾਂ ਰੋਡ) ਵਾਇਆ ਪੁਰਖਾਲੀ -ਹਰੀਪੁਰ-ਮੀਆਂਪੁਰ ਚਾਂਗਰ-ਅਭੀਪੁਰ- ਪੱਲਣਪੁਰ ਸੜਕ ਦੇ ਨਵ ਨਿਰਮਾਣ ਨਾਲ ਆਮ ਲੋਕਾਂ ਤੇ ਵਪਾਰੀ ਵਰਗ ਨੂੰ ਆਵਾਜਾਈ ਸਬੰਧੀ ਬਹੁਤ ਸੌਖ ਹੋ ਜਾਵੇਗੀ।
 
 
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ ਤੇ ਪੰਜਾਬ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਤਾਂ ਪਿੰਡਾਂ ਦੀਆਂ ਸੜਕਾਂ ਦੀ ਕਾਇਆ ਕਲਪ ਬਹੁਤ ਪਹਿਲਾਂ ਹੀ ਕਰ ਦੇਣੀ ਸੀ ਪਰ ਕੇਂਦਰ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਸਬੰਧੀ ਫੰਡ ਰੋਕ ਕੇ ਪੰਜਾਬ ਦੇ ਵਿਕਾਸ ਵਿੱਚ ਅੜਿੱਕਾ ਲਾਇਆ ਗਿਆ ਹੈ। ਇਸ ਦੇ ਬਾਵਜੂਦ ਪੰਜਾਬ ਸਰਕਾਰ ਨੇ ਅਪਣੀ ਮਿਹਨਤ ਤੇ ਇਮਾਨਦਾਰੀ ਨਾਲ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਲੜੀ ਟੁੱਟਣ ਨਹੀਂ ਦਿੱਤੀ।  ਇਸ ਮੌਕੇ ਐਸ.ਡੀ.ਐਮ. ਖਰੜ ਸ. ਗੁਰਮੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਸ. ਸ਼ਿਵਪ੍ਰੀਤ ਸਿੰਘ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ।

Have something to say? Post your comment

 

More in Chandigarh

350ਵਾਂ ਸ਼ਹੀਦੀ ਦਿਹਾੜਾ: ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ਵਿੱਚ ਵੰਡਿਆ

ਦਲਿਤ ਨੋਜਵਾਨ ਦੀ ਲਾਸ਼ ਨਾ ਰੱਖਣ ਦੇ ਮਾਮਲੇ 'ਤੇ ਐਸ.ਸੀ ਕਮਿਸ਼ਨ ਸਖ਼ਤ : ਡੀ.ਸੀ. ਰੂਪਨਗਰ ਤੋਂ ਤੁਰੰਤ ਰਿਪੋਰਟ ਤਲਬ

‘ਯੁੱਧ ਨਸ਼ਿਆਂ ਵਿਰੁਧ’: ਪੰਜਾਬ ਪੁਲਿਸ ਨੇ ਰਾਜ ਭਰ ਵਿੱਚ 391 ਡਰੱਗ ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ ; 4.3 ਕਿਲੋਗ੍ਰਾਮ ਹੈਰੋਇਨ, 3.16 ਲੱਖ ਰੁਪਏ ਦੀ ਡਰੱਗ ਮਨੀ ਸਮੇਤ 79 ਕਾਬੂ

ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਵਿੱਤ ਵਿਭਾਗ ਵੱਲੋਂ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਨੂੰ ਪ੍ਰਵਾਨਗੀ : ਹਰਪਾਲ ਸਿੰਘ ਚੀਮਾ

ਝੋਨੇ ਦੀ ਚੁਕਾਈ 150 ਲੱਖ ਮੀਟਰਿਕ ਟਨ ਤੋਂ ਪਾਰ ਹੋਈ

ਉਦਯੋਗ ਮੰਤਰੀ ਵੱਲੋਂ ਐਗਜ਼ਿਬਿਸ਼ਨ ਸੈਂਟਰਾਂ, ਪਾਵਰ ਰੋਡਮੈਪ ਦੀ ਘੋਸ਼ਣਾ; ਸੀਆਈਆਈ ਨਾਰਦਰਨ ਰੀਜਨ ਮੀਟਿੰਗ ਵਿੱਚ ਸੁਜਾਨ ਵੱਲੋਂ ਅੰਮ੍ਰਿਤਸਰ ਵਿੱਚ 150 ਕਰੋੜ ਦੀ ਨਿਵੇਸ਼ ਵਚਨਬੱਧਤਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਨਿਰਮਿਤ ਕੋਰਟ ਦਾ ਉਦਘਾਟਨ

ਡਿਪਟੀ ਕਮਿਸ਼ਨਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਦੇ ਸਵਾਗਤ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ