Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਆਂਗਣਵਾੜੀ ਸੈਂਟਰਾਂ,ਸਕੂਲਾਂ, ਰਾਸ਼ਨ ਡਿਪੂਆਂ ਦਾ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਅਚਨਚੇਤ ਦੌਰਾ

August 29, 2024 11:51 AM
SehajTimes

ਮੋਗਾ : ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਅੱਜ ਜ਼ਿਲ੍ਹਾ ਮੋਗਾ ਦਾ ਅਚਨਚੇਤ ਦੌਰਾ ਕੀਤਾ ਗਿਆ, ਇਸ ਦੌਰੇ ਦੌਰਾਨ ਉਹਨਾਂ ਵਲੋਂ ਨੈਸ਼ਨਲ ਫੂਡ ਸਕਿਉਰਿਟੀ ਐਕਟ-2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਨ ਕੀਤਾ ਗਿਆ। ਉਹਨਾਂ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਪੰਡੋਰੀ ਅਰਾਈਆ, ਆਂਗਣਵਾੜੀ ਸੈਂਟਰ ਪੰਡੋਰੀ ਅਰਾਈਆਂ ਸੈਟਰ ਕੋਡ ਨੰ. 301, 302, ਆਂਗਣਵਾੜੀ ਸੈਟਰ ਕੋਡ ਨੰ. 608 ਪਿੰਡ ਕੈਲਾ, ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਕੈਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਕੈਲਾ ਤੋਂ ਇਲਾਵਾ ਪਿੰਡ ਕੈਲਾ, ਅਰਾਈਆਂ, ਕਮਾਲ ਕੇ, ਸੰਗਲਾ, ਅੰਮੀਵਾਲਾ, ਭੋਇਪੁਰ ਦੇ ਰਾਸ਼ਨ ਡਿਪੂਆਂ ਦਾ ਦੌਰਾ ਕੀਤਾ। ਸਰਕਾਰੀ ਸਕੂਲਾਂ ਵਿੱਚ ਚੱਲ ਰਹੇ ਮਿਡ ਡੇ ਮੀਲ ਸਕੀਮ ਦੀ ਚੈਕਿੰਗ ਕੀਤੀ ਗਈ। ਉਪਰੋਕਤ ਸਕੂਲਾਂ ਵਿੱਚ ਮਿਡ ਡੇ ਮੀਲ ਠੀਕ ਤਰੀਕੇ ਨਾਲ ਤਿਆਰ ਕਰਕੇ ਬੱਚਿਆ ਨੂੰ ਦਿੱਤਾ ਜਾ ਰਿਹਾ ਸੀ। ਕਿਸੇ ਪ੍ਰਕਾਰ ਦੀ ਕੋਈ ਖਾਮੀ ਮਿਡ ਡੇ ਮੀਲ ਵਿੱਚ ਨਹੀ ਪਾਈ ਗਈ। ਇਸ ਤੋਂ ਉਪਰੰਤ ਆਂਗਣਵਾੜੀ ਸੈਟਰਾਂ ਦੀ ਚੈਕਿੰਗ ਕੀਤੀ ਗਈ। ਸੈਟਰਾਂ ਵਿਖੇ ਲਾਭਪਾਤਰੀਆ ਸਬੰਧੀ ਅਤੇ ਉਹਨਾਂ ਨੂੰ ਦਿੱਤੇ ਜਾਣ ਵਾਲਾ ਲਾਭ ਦੀ ਜਾਣਕਾਰੀ ਪ੍ਰਾਪਤ ਕੀਤੀ ਗਈ। ਚੈਕਿੰਗ ਦੌਰਾਨ ਆਂਗਣਵਾੜੀ ਸੈਟਰ ਪੰਡੋਰੀ ਅਰਾਈਆ ਅਤੇ ਪਿੰਡ ਕੈਲਾ ਵਿਖੇ 137 ਕਿਲੋ ਖਿਚੜੀ ਅਤੇ ਮੁਰਮੁਰੇ ਦੇ ਪੈਕਟ ਐਕਸਪਾਈਰ ਹੋ ਚੁੱਕੇ ਸਨ, ਜਿਸਦੇ ਸਬੰਧ ਵਿੱਚ ਜ਼ਿਲ੍ਹਾ ਪ੍ਰੋਗਰਾਮ ਅਫਸਰ ਅਤੇ ਵਧੀਕ ਡਿਪਟੀ ਕਮਿਸ਼ਨਰ ਨੂੰ ਹਦਾਇਤ ਕੀਤੀ ਗਈ ਕੀ ਇਸ ਸਮਾਨ ਨੂੰ ਨਾ ਵੰਡਿਆ ਜਾਵੇ ਅਤੇ ਸਬੰਧਤ ਅਧਿਕਾਰੀਆ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਦੇ ਹੋਏ ਬਣਦੀ ਕਾਰਵਾਈ ਕਰਨ ਦੀ ਹਦਾਇਤ ਵੀ ਕੀਤੀ। ਉਹਨਾਂ ਕਿਹਾ ਜ਼ਿਲ੍ਹੇ ਦੇ ਵਿੱਚ ਮੌਜੂਦ ਸਾਰੇ ਆਂਗਣਵਾੜੀ ਸੈਟਰਾਂ ਦੇ ਸਮਾਨ ਦੀ ਚੈਕਿੰਗ ਕੀਤੀ ਜਾਵੇ ਅਤੇ ਸਮਾਨ ਨੂੰ ਐਕਸਪਾਈਰ ਹੋਣ ਤੋ ਪਹਿਲਾ ਲਾਭਪਾਤਰੀਆਂ ਵਿੱਚ ਵੰਡਵਾ ਦਿੱਤਾ ਜਾਵੇ। ਇਸ ਤੋਂ ਉਪਰੰਤ ਰਾਸ਼ਨ ਡਿਪੂਆ ਦੀ ਚੈਕਿੰਗ ਕੀਤੀ ਗਈ। ਰਾਸ਼ਨ ਡਿਪੂ ਪਿੰਡ ਕੈਲਾ, ਪੰਡੋਰੀ ਅਰਾਈਆਂ ਅਤੇ ਕਮਾਲਕੇ, ਸੰਗਲਾ, ਅੰਮੀਵਾਲਾ, ਭੋਇਪੁਰ ਵਿਖੇ ਲਾਭਪਾਤਰੀਆ ਨੂੰ ਦਿੱਤੀ ਜਾਣ ਵਾਲੀ ਕਣਕ ਦੀ ਵੰਡ ਦਾ ਨਿਰੀਖਣ ਕੀਤਾ ਗਿਆ। ਮੌਕੇ ਤੇ ਮੌਜੂਦ ਅਧਿਕਾਰੀਆ ਨੂੰ ਹਦਾਇਤ ਕੀਤੀ ਗਈ ਕੀ ਕਣਕ ਦੀ ਵੰਡ ਦੇ ਕੰਮ ਨੂੰ ਜਲਦ ਤੋਂ ਜਲਦ ਮੁਕੰਮਲ ਕਰਵਾਇਆ ਜਾਵੇ ਅਤੇ ਜਿਹਨਾਂ ਰਾਸ਼ਨ ਡਿਪੂਆਂ ਤੇ ਸ਼ਿਕਾਇਤ ਬਾਕਸ ਅਤੇ ਜਾਗਰੂਕਤਾ ਬੈਨਰ ਮੌਜੂਦ ਨਹੀ ਸਨ, ਜਿਸਦੇ ਸਬੰਧ ਵਿੱਚ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਨੂੰ ਹਦਾਇਤ ਕੀਤੀ ਗਈ ਕੀ ਜਾਗਰੂਕਤਾ ਬੈਨਰ ਅਤੇ ਸਿਕਾਇਤ ਬਾਕਸ ਡਿਪੂਆ ਤੇ ਜਲਦ ਤੋਂ ਜਲਦ ਲਗਵਾਏ ਜਾਣ ਤਾ ਜੋ ਲਾਭਪਾਤਰੀ ਆਪਣੇ ਹੱਕਾਂ ਸਬੰਧੀ ਜਾਗੂਰਕ ਹੋ ਸਕਣ। ਇਸ ਮੌਕੇ ਤੇ ਮੌਜੂਦ ਲਾਭਪਾਤਰੀਆਂ ਨੂੰ ਚੈਕਿੰਗ ਦੌਰਾਨ ਮੈਂਬਰ ਵਲੋਂ ਜਾਣਕਾਰੀ ਦਿੱਤੀ ਗਈ ਕੀ ਨੈਸ਼ਨਲ ਫੂਡ ਸਕਿਉਰਿਟੀ ਐਕਟ 2013 ਅਧੀਨ ਚੱਲ ਰਹੀਆ ਸਕੀਮਾਂ ਸਬੰਧੀ ਸ਼ਿਕਾਇਤ ਉਹ ਜਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਰ (ਵਿਕਾਸ) ਕੋਲ ਦਰਜ ਕਰਵਾ ਸਕਦੇ ਹਨ।

Have something to say? Post your comment

 

More in Doaba

ਡਿਪਟੀ ਕਮਿਸ਼ਨਰ ਆਪਣੀ ਜਾਣਕਾਰੀ ਸਵੈ ਗਣਨਾ ਪੋਰਟਲ ਤੇ ਭਰ ਕੇ ਕੀਤੀ ਗਈ ਸੈਲਫ ਐਨਯੂਮੇਰੇਸ਼ਨ ਦੀ ਸ਼ੁਰੂਆਤ; ਨਾਗਰਿਕਾਂ ਨੂੰ ਪੂਰੇ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ

ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਵਿਧਾਇਕਾ ਸੰਤੋਸ਼ ਕਟਾਰੀਆ ਦੇ ਯਤਨਾਂ ਸਦਕਾ ਪਿੰਡ ਨੀਲੇਵਾੜੇ (ਰੱਤੇਵਾਲ) ਦੀ ਪੰਚਾਇਤ ਨੂੰ ਮਿਲੇ 7 ਲੱਖ: ਕਰਨਵੀਰ ਕਟਾਰੀਆ

ਯੂਥ ਲੀਡਰਸ਼ਿਪ ਟ੍ਰੇਨਿੰਗ ਵਰਕਸ਼ਾਪ ਪੀ.ਏ.ਯੂ.–ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਚ ਆਯੋਜਿਤ

ਚੇਅਰਮੈਨ ਸਤਨਾਮ ਜਲਾਲਪੁਰ ਨੇ 43 ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਅੰਮ੍ਰਿਤਸਰ ਯਾਤਰਾ ਲਈ ਕੀਤਾ ਰਵਾਨਾ

ਪ੍ਰੀਅੰਕਾ ਨੇ ਪੰਜਾਬ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ

ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ ਬੈਂਕਾ ਦੇ ਅਧਿਕਾਰੀਆ ਨਾਲ ਕੌਮੀ ਲੋਕ ਅਦਾਲਤ ਸਬੰਧੀ ਕੀਤੀ ਮੀਟਿੰਗ

ਕਾਂਗੜਾ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਸੰਗਠਨ ਸਿਰਜਣ ਅਭਿਆਨ ਤਹਿਤ ਆਯੋਜਿਤ 10 ਰੋਜ਼ਾ ਟ੍ਰੇਨਿੰਗ ਹੋਈ

ਬਲਾਚੌਰ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਅਸ਼ੋਕ ਕਟਾਰੀਆ ਨੇ ਹਰੀ ਝੰਡੀ ਵਿਖਾ ਕੇ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ