Tuesday, September 16, 2025

Doaba

ਰਜਿਸਟ੍ਰੇਸ਼ਨ ਹੋਟਲ, ਰੈਸਟੋਰੈਂਟ, ਮਠਿਆਈ ਦੇ ਦੁਕਾਨਦਾਰ ਆਦਿ ਆਪਣਾ ਫੂਡ ਸੇਫ਼ਟੀ ਲਾਇਸੰਸ ਜਰੂਰ ਬਣਵਾ ਲੈਣ : ਏ.ਡੀ.ਸੀ. ਚਾਰੂ ਮਿਤਾ

August 29, 2024 12:20 PM
SehajTimes

ਮੋਗਾ : ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਫੂਡ ਸੇਫ਼ਟੀ ਐਕਟ-2006 ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ। ਲੋਕਾਂ ਦੀ ਸਿਹਤ ਨੂੰ ਅੱਖੋਂ ਪਰੋਖੇ ਕਰਕੇ ਐਕਟ ਦੀ ਉਲੰਘਣਾ ਕਰਨ ਵਾਲੇ ਮਠਿਆਈ ਵਿਕਰੇਤਾਵਾਂ, ਦੁਕਾਨਾਂਦਾਰਾਂ ਅਤੇ ਰੇਹੜੀ ਫੜ੍ਹੀ ਵਾਲਿਆਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਸਖਤ ਕਾਰਵਾਈ ਕਰੇਗਾ ਲੋਕਾਂ ਦੀ ਸਿਹਤ ਨਾਲ ਖਿਲਵਾੜ ਬਿਲਕੁਲ ਵੀ ਬਰਦਾਸ਼ਤ ਨਹੀਂ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ ਸ਼੍ਰੀਮਤੀ ਚਾਰੂ ਮਿਤਾ ਵੱਲੋਂ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਕਰਨ ਮੌਕੇ ਕੀਤਾ। ਇਸ ਮੀਟਿੰਗ ਵਿੱਚ ਸਿਹਤ ਵਿਭਾਗ, ਫੂਡ ਸੇਫਟੀ ਵਿਭਾਗ ਅਤੇ ਸਮਾਜਿਕ ਸੁਰੱਖਿਆ ਵਿਭਾਗ ਦੇ ਨੁਮਾਇੰਦੇ ਹਾਜ਼ਰ ਸਨ। ਜ਼ਿਲ੍ਹਾ ਸਿਹਤ ਅਫ਼ਸਰ-ਕਮ-ਡੈਜੀਗਨੇਟਡ ਅਫ਼ਸਰ ਫੂਡ ਸੇਫਟੀ ਡਾ. ਹਰਜੀਤ ਸਿੰਘ ਨੇ ਦੱਸਿਆ ਕਿ ਫੂਡ ਸੇਫਟੀ ਸਬੰਧੀ ਟ੍ਰੇਨਿੰਗ ਅਤੇ ਜਾਗਰੂਕਤਾ ਲਈ ਜੁਲਾਈ ਮਹੀਨੇ ਵਿੱਚ 3 ਕੈਂਪ ਲਗਾਏ ਗਏ ਹਨ। 68 ਲਾਇਸੰਸ ਅਤੇ 724 ਰਜਿਸਟ੍ਰੇਸ਼ਨਜ ਕੀਤੀਆਂ ਗਈਆਂ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਨੂੰ ਹਦਾਇਤ ਕੀਤੀ ਕਿ ਸਾਰੇ ਆਂਗਣਵਾੜੀ ਸੈਂਟਰਾਂ ਦੀਆਂ ਫੂਡ ਸੇਫਟੀ ਐਕਟ ਅਧੀਨ ਰਜਿਸਟ੍ਰੇਸ਼ਨ ਅਗਲੀ ਮਹੀਨਾਵਾਰ ਮੀਟਿੰਗ ਤੋਂ ਪਹਿਲਾਂ ਪਹਿਲਾਂ ਕਰਵਾ ਦਿੱਤੀਆਂ ਜਾਣ, ਕਿਉਂਕਿ ਇਸਨੂੰ ਸਰਕਾਰ ਵੱਲੋਂ ਲਾਜ਼ਮੀ ਕਰ ਦਿੱਤਾ ਗਿਆ ਹੈ। ਉਨ੍ਹਾਂ ਸਮੂਹ ਹੋਟਲਾਂ, ਰੈਸਟੋਰੈਂਟਾਂ, ਮਠਿਆਈ ਦੀਆਂ ਦੁਕਾਨਾਂ ਆਦਿ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਆਪਣਾ ਫੂਡ ਸੇਫਟੀ ਲਾਇਸੰਸ ਜਿੰਨੀ ਜਲਦੀ ਹੋ ਸਕੇ ਅਪਲਾਈ ਕਰਨ, ਜੋ ਕਿ ਆਨਾਈਨ ਅਪਲਾਈ ਹੋ ਸਕਦਾ ਹੈ ਅਤੇ ਇਸਨੂੰ ਸਮੇਂ ਸਿਰ ਰੀਨਿਊ ਵੀ ਕਰਵਾਇਆ ਜਾਵੇ। ਫੂਡ ਸੇਫਟੀ ਲਾਇਸੰਸ ਨੂੰ ਆਪਣੇ ਕਾਊਂਟਰ ਉੱਪਰ ਲਗਾ ਕੇ ਰੱਖਿਆ ਜਾਵੇ। ਉਨ੍ਹਾਂ ਫੂਡ ਸੇਫਟੀ ਲਾਇਸੰਸ ਧਾਰਕ ਦੁਕਾਨਦਾਰਾਂ ਨੂੰ ਦੱਸਿਆ ਕਿ ਉਹ ਆਪਣੀ ਸਲਾਨਾ ਫੂਡ ਸੇਫਟੀ ਰਿਟਰਨ ਨੂੰ ਸਮੇਂ ਸਿਰ ਭਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਪੈਕਿੰਗ ਕਰਨ, ਮਾਲ ਤਿਆਰ ਕਰਨ ਵਾਲੀਆਂ ਫਰਮਾਂ ਨੂੰ ਵੀ ਆਦੇਸ਼ ਜਾਰੀ ਕੀਤੇ ਕਿ ਉਹ ਆਪਣੇ ਉਤਪਾਦਾਂ ਦੀ ਟੈਸਟ ਰਿਪੋਰਟ ਕਰਵਾ ਕੇ ਫੂਡ ਸੇਫਟੀ ਦੀ ਵੈਬਸਾਈਟ ਉੱਪਰ ਅਪਲੋਡ ਕਰਨੀ ਯਕੀਨੀ ਬਣਾਉਣ। ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਚਾਰੂ ਮਿਤਾ ਵੱਲੋਂ ਸਬੰਧਤ ਵਿਭਾਗਾਂ ਨੂੰ ਆਪਣੀਆਂ ਚੈਕਿੰਗਾਂ ਤੇਜ਼ ਕਰਨ ਦੇ ਸਖਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਅਤੇ ਮਠਿਆਈ ਵਿਕਰੇਤਾਵਾਂ, ਦੁਕਾਨਾਂਦਾਰਾਂ, ਰੇਹੜੀ ਫੜ੍ਹੀ ਵਾਲਿਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਕਿਸੇ ਵੀ ਕਾਨੂੰਨੀ ਕਾਰਵਾਈ ਵਿੱਚ ਫਸਣ ਤੋਂ ਬਚਣ ਲਈ ਫੂਡ ਸੇਫ਼ਟੀ ਐਕਟ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ। ਇਸ ਮੌਕੇ ਉਨ੍ਹਾਂ ਨਾਲ ਫੂਡ ਸੇਫਟੀ ਅਫ਼ਸਰ ਯੋਗੇਸ਼ ਗੋਇਲ ਤੇ ਲਵਦੀਪ ਸਿੰਘ ਵੀ ਹਾਜਰ ਸਨ।

Have something to say? Post your comment

 

More in Doaba

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ 

ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬੀਬੀਐਮਬੀ ਤੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ

ਰਾਣਾ ਗੁਰਜੀਤ ਸਿੰਘ ਵੱਲੋਂ ਪੰਜਾਬ ਵਿੱਚ ਆਏ ਹੜ੍ਹ ਦੀ ਤਬਾਹੀ ‘ਤੇ ਨਿਆਂਇਕ ਜਾਂਚ ਦੀ ਮੰਗ

ਉਸਤਾਦ ਅੱਲਾਹ ਰੱਖਾ ਸੰਗੀਤ ਸੰਮੇਲਨ ਦੌਰਾਨ ਉਸਤਾਦ ਪ੍ਰੋ. ਭੁਪਿੰਦਰ ਸਿੰਘ ਨੂੰ "ਉਸਤਾਦ ਅੱਲਾਹ ਰੱਖਾ ਐਵਾਰਡ" ਨਾਲ ਕੀਤਾ ਸਨਮਾਨਿਤ

ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਹੜ੍ਹ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ : ਸੰਤ ਨਿਰਮਲ ਦਾਸ ਬਾਬੇਜੌੜੇ

ਪਹਿਲਾਂ ਪੈਰਾ ਤੇ ਆ ਜਾਈਏ ਫਿਰ ਕਰਾਗੇ ਰਾਜਨੀਤੀ : ਨੀਤੀ ਤਲਵਾੜ

ਕਾਤਰੋਂ ਗਰਿੱਡ 'ਚ ਭਰਿਆ ਪਾਣੀ ਇਲਾਕੇ ਦੀ ਬਿਜ਼ਲੀ ਗੁੱਲ,ਜਾਨ ਜੋਖ਼ਮ 'ਚ ਪਾ ਸਪਲਾਈ ਬਹਾਲ ਕਰਨ ਜੁਟੇ ਮੁਲਾਜ਼ਮ

ਸ੍ਰੀ ਮੁਕਤਸਰ ਸਾਹਿਬ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਹਿਯੋਗੀ ਪੰਜ ਪਿਸਤੌਲਾਂ ਸਮੇਤ ਗ੍ਰਿਫਤਾਰ