Sunday, June 22, 2025

Sports

68ਵੀਆਂ ਜਿਲ੍ਹਾ ਪੱਧਰੀ ਸਕੂਲ ਖੇਡਾਂ

August 29, 2024 01:51 PM
SehajTimes

ਬਰਨਾਲਾ : ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਮਲਕਾ ਰਾਣੀ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਵੱਖ–ਵੱਖ ਸਕੂਲਾਂ ਵਿੱਚ ਚੱਲ ਰਹੀਆਂ 68ਵੀਆਂ ਗਰਮ ਰੁੱਤ ਪੰਜਾਬ ਰਾਜ ਜਿਲ੍ਹਾ ਪੱਧਰੀ ਸਕੂਲ ਖੇਡਾਂ ਵਿੱਚ ਖਿਡਾਰੀਆਂ ਵੱਲੋਂ ਸ਼ਾਨਦਾਰ ਕਾਰਗੁਜ਼ਾਰੀ ਵਿਖਾਈ ਜਾ ਰਹੀ ਹੈ। ਸਰਵਹਿੱਤਕਾਰੀ ਵਿੱਦਿਆ ਮੰਦਰ ਬਰਨਾਲਾ ਵਿਖੇ ਚੱਲ ਰਹੀਆਂ ਨੈੱਟਬਾਲ ਖੇਡਾਂ ਮੌਕੇ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਮਲਕਾ ਰਾਣੀ ਅਤੇ ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਖੇਡ ਪ੍ਰਬੰਧਾਂ ਦਾ ਜਾਇਜ਼ਾ ਲਿਆ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਡੀ.ਈ.ਓ. ਮਲਕਾ ਰਾਣੀ ਨੇ ਕਿਹਾ ਕਿ ਖੇਡਾਂ ਵਿਅਕਤੀ ਦੀ ਸਖਸ਼ੀਅਤ ਉਸਾਰੀ ਤੇ ਚਰਿੱਤਰ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਹਨਾਂ ਨੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਿੰਸੀਪਲ ਐਸ.ਕੇ. ਮਲਿਕ ਨੇ ਆਏ ਮਹਿਮਾਨਾਂ ਅਤੇ ਖਿਡਾਰੀਆਂ ਦਾ ਸਵਾਗਤ ਕੀਤਾ। ਨੈੱਟਬਾਲ ‘ਚ ਲੜਕਿਆਂ ਦੇ ਅੰਡਰ 19 ਸਾਲ ਵਿੱਚ ਸਸਸਸ ਖੁੱਡੀ ਕਲਾਂ ਨੇ ਪਹਿਲਾ, ਸਸਸਸ ਹੰਡਿਆਇਆ ਨੇ ਦੂਜਾ ਤੇ ਸਰਵਹਿੱਤਕਾਰੀ ਵਿੱਦਿਆ ਮੰਦਰ ਬਰਨਾਲਾ ਨੇ ਤੀਜਾ, ਅੰਡਰ 17 ਸਾਲ (ਲੜਕੇ) ਵਿੱਚ ਸਰਵਹਿੱਤਕਾਰੀ ਵਿੱਦਿਆ ਮੰਦਰ ਬਰਨਾਲਾ ਨੇ ਪਹਿਲਾ, ਸਸਸਸ ਖੁੱਡੀ ਕਲਾਂ ਨੇ ਦੂਜਾ ਤੇ ਸਸਸਸ ਹੰਡਿਆਇਆ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਮਨਜੀਤ ਸਿੰਘ, ਭੁਪਿੰਦਰ ਸਿੰਘ, ਗੁਰਜੀਤ ਸਿੰਘ, ਗੁਰਲਾਲ ਸਿੰਘ, ਰਮਨਦੀਪ, ਤੇਜਿੰਦਰ ਸਿੰਘ, ਅਰਵਿੰਦ ਕੁਮਾਰ; ਅਮਰੀਕ ਖਾਨ, ਜਸਪਿੰਦਰ ਕੌਰ ਸਮੇਤ ਵੱਖ–ਵੱਖ ਸਕੂਲਾਂ ਦੇ ਸਰੀਰਕ ਸਿੱਖਿਆ ਅਧਿਆਪਕ ਅਤੇ ਖਿਡਾਰੀ ਮੌਜੂਦ ਸਨ। 

Have something to say? Post your comment

 

More in Sports

ਅੰਡਰ-19 ਮਹਿਲਾ ਕ੍ਰਿਕਟ ਹੁਸ਼ਿਆਰਪੁਰ ਨੇ ਰੋਪੜ ਨੂੰ 7 ਵਿਕਟਾਂ ਨਾਲ ਹਰਾ ਕੇ ਜਿੱਤ ਹਾਸਲ ਕੀਤੀ

ਜਲੰਧਰ ਤੋਂ ਲੰਡਨ: ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ ਆਲਮੀ ਮੈਚਾਂ ਲਈ 25,000 ਰਗਬੀ ਗੇਂਦਾਂ ਦੀ ਖੇਪ ਨੂੰ ਦਿਖਾਈ ਹਰੀ ਝੰਡੀ

ਕੈਪਟਨ ਸੁਰਭੀ ਦੇ ਪ੍ਰਦਰਸ਼ਨ ਕਾਰਨ ਅੰਡਰ-19 ਕ੍ਰਿਕਟ ਟੀਮ ਨੇ ਹੁਸ਼ਿਆਰਪੁਰ ਵਿੱਚ ਕਪੂਰਥਲਾ ਟੀਮ ਨੂੰ 8 ਵਿਕਟਾਂ ਨਾਲ ਹਰਾਇਆ : ਡਾ. ਰਮਨ ਘਈ

ਐਸ ਡੀ ਐਮ ਖਰੜ ਨੇ ਨਵੇਂ ਬਣੇ ਖੇਡ ਮੈਦਾਨਾਂ ਅਤੇ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ

ਨੀਰਜ ਚੋਪੜਾ ਨੇ 90 ਮੀਟਰ ਤੋਂ ਦੂਰ ਜੈਵਲਿਨ ਸੁੱਟ ਬਣਾਇਆ ਨਵਾਂ ਰਿਕਾਰਡ

ਕੁਰਾਲੀ ਦੀ ਧੀ ਨਵਪ੍ਰੀਤ ਕੌਰ ਨੇ ਨੈਸ਼ਨਲ ਖੇਡਾਂ ਦੌਰਾਨ ਵੇਟ ਲਿਫਟਿੰਗ’ਚ ਕਾਂਸੀ ਦਾ ਤਮਗਾ ਜਿੱਤਿਆ

ਹਾਕੀ, ਕ੍ਰਿਕਟ ਅਤੇ ਕਬੱਡੀ ਵਾਂਗ ਭੰਗੜਾ ਲੀਗ ਦੀ ਹੋਵੇਗੀ ਸ਼ੁਰੂਆਤ : ਪੰਮੀ ਬਾਈ 

ਸਪੋਰਟਸ ਵਿੰਗ ਸਕੂਲਾਂ ਵਿੱਚ ਖਿਡਾਰੀਆਂ ਦਾ ਦਾਖਲਾ

ਮੋਹਾਲੀ ਦੇ ਖਿਡਾਰੀ ਰੀਜਨ ਭਾਰਤੀ ਦੀ ਸਪੋਰਟਸ ਕੋਟੇ ਅਧੀਨ ਇੰਡੀਅਨ ਫੋਰਸ ਵਿੱਚ ਬਤੌਰ ਗੋਲਕੀਪਰ ਹੋਈ ਚੋਣ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਹਰੇਕ ਪਿੰਡ 'ਚ ਖੇਡ ਮੈਦਾਨ ਬਣਾਉਣ ਦਾ ਐਲਾਨ