Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੈਨਸ਼ਨਰਾਂ ਵੱਲੋਂ ਮੰਡਲ ਦਫ਼ਤਰ ਅੱਗੇ ਨਾਅਰੇਬਾਜ਼ੀ 

August 29, 2024 03:18 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਬਿਜਲੀ ਮਹਿਕਮੇ ਦੇ ਸੇਵਾ ਮੁਕਤ ਕਰਮਚਾਰੀਆਂ ਨੇ ਵਿਭਾਗ ਨਾਲ ਸਬੰਧਿਤ ਮਸਲਿਆਂ ਦੇ ਹੱਲ ਲਈ ਵੀਰਵਾਰ ਨੂੰ ਸੁਨਾਮ ਵਿਖੇ ਪਾਵਰਕਾਮ ਦੇ ਵਧੀਕ‌ ਨਿਗਰਾਨ ਇੰਜਨੀਅਰ ਮੰਡਲ ਸੁਨਾਮ ਦੇ ਦਫ਼ਤਰ ਅੱਗੇ ਧਰਨਾ ਦੇਕੇ ਨਾਅਰੇਬਾਜ਼ੀ ਕੀਤੀ। ਧਰਨਾਕਾਰੀਆਂ ਦਾ ਕਹਿਣਾ ਹੈ ਕਿ ਅਧਿਕਾਰੀਆਂ ਵੱਲੋਂ ਪੈਨਸ਼ਨਰਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਡਵੀਜ਼ਨ ਦਫ਼ਤਰ ਮੂਹਰੇ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਸੇਵਾ ਮੁਕਤ ਕਰਮਚਾਰੀਆਂ ਜਗਦੇਵ ਸਿੰਘ ਬਾਹੀਆ, ਸੁਰਿੰਦਰ ਸਿੰਘ ਸੁਨਾਮ, ਪ੍ਰਿਤਪਾਲ ਸਿੰਘ ਮਹਿਰੋਕ ਅਮਰੀਕ ਸਿੰਘ ਉਗਰਾਹਾਂ, ਗਮਦੂਰ ਸਿੰਘ ਜਵੰਧਾ ਅਤੇ ਪ੍ਰਿਤਪਾਲ ਸਿੰਘ ਮਹਿਰੋਕ ਨੇ ਕਿਹਾ ਕਿ ਵਿਭਾਗ ਦੇ ਵਧੀਕ ਨਿਗਰਾਨ ਇੰਜਨੀਅਰ ਨੂੰ ਡਿਵੀਜ਼ਨ ਕਮੇਟੀ ਵੱਲੋਂ ਬਕਾਇਦਾ ਦੋ ਵਾਰ ਲਿਖਤੀ ਮੰਗ ਪੱਤਰ ਦੇਕੇ ਪੈਨਸ਼ਨਰਜ਼ ਕਰਮਚਾਰੀਆਂ ਦੇ ਮਸਲੇ ਹੱਲ ਕਰਨ ਲਈ ਮੀਟਿੰਗ ਦਾ ਸਮਾਂ ਮੰਗਿਆ ਗਿਆ ਸੀ ਜਿਸ ਤੋਂ ਬਾਅਦ ਹੋਈ ਮੀਟਿੰਗ ਵਿੱਚ ਪੈਨਸ਼ਨਰਾਂ ਦੇ ਮਸਲੇ ਹੱਲ ਕਰਨ ਦੀ ਬਜਾਏ ਬਿਜਲੀ ਅਧਿਕਾਰੀ ਦਾ ਰਵਈਆ ਮੁਲਾਜ਼ਮ ਪੱਖੀ ਨਾ ਹੋਕੇ ਪੱਖਪਾਤੀ ਰਿਹਾ। ਬੁਲਾਰਿਆਂ ਨੇ ਕਿਹਾ ਕਿ ਵਿਭਾਗ ਦੇ ਅਧਿਕਾਰੀ ਵੱਲੋਂ ਪੈਨਸ਼ਨਰਾਂ ਦੇ ਮਸਲੇ ਹੱਲ ਨਾ ਕੀਤੇ ਜਾਣ ਕਾਰਨ ਧਰਨੇ ਲਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਗਾਂ ਦੀ ਪੂਰਤੀ ਤੱਕ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ। ਇਸ ਮੌਕੇ ਗੁਰਮੁਖ ਸਿੰਘ ਧੂਰੀ, ਕਰਨੈਲ ਸਿੰਘ ਨਾਗਰੀ, ਜਸਮੇਲ ਸਿੰਘ ਜੱਸੀ,ਜੀਵਨ ਸਿੰਘ, ਗੁਰਮੇਲ ਸਿੰਘ ਲਹਿਰਾ, ਮਨਜੀਤ ਕੁਮਾਰ ਸਕੱਤਰ ਸਰਕਲ, ਮਹਿੰਦਰ ਸਿੰਘ, ਤੇਜਿੰਦਰ ਸਿੰਘ,ਕੇ ਪੀ ਸਿੰਘ, ਕੁਲਦੀਪ ਸ਼ਰਮਾ, ਬਰਖਾ ਸਿੰਘ, ਬਲਵੀਰ ਸਿੰਘ, ਦਰਸ਼ਨ ਸਿੰਘ, ਗੱਜਣ ਸਿੰਘ, ਪਵਨ ਕੁਮਾਰ, ਬਹਾਦਰ ਸਿੰਘ, ਮਹਿੰਦਰ ਸਿੰਘ ਲਹਿਰਾ ਨੇ ਕਿਹਾ ਕਿ ਉਕਤ ਅਧਿਕਾਰੀ ਵੱਲੋਂ ਜਾਣ ਬੁੱਝਕੇ ਅਦਾਰੇ ਦਾ ਮਾਹੌਲ ਖ਼ਰਾਬ ਕੀਤਾ ਜਾ ਰਿਹਾ ਹੈ ਪੈਨਸ਼ਨਰ ਯੂਨੀਅਨ ਵੱਲੋਂ ਲਗਾਤਾਰ ਤਕਰੀਬਨ ਦੋ ਮਹੀਨਿਆਂ ਦੀ ਉਡੀਕ ਕੀਤੀ ਇਸ ਲਈ ਜੱਥੇਬੰਦੀ ਵੱਲੋਂ ਮਜਬੂਰ ਹੋਕੇ ਸ਼ੰਘਰਸ਼ ਦਾ ਰਾਹ ਅਖ਼ਤਿਆਰ ਕੀਤਾ ਹੈ। ਉਨ੍ਹਾਂ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਜੇਕਰ ਮਸਲਿਆਂ ਦਾ ਹੱਲ ਨਾ ਕੱਢਿਆ ਤਾਂ ਅਰਥੀ ਫੂਕ ਮੁਜਾਹਰਾ, ਅਚਨਚੇਤ ਕਾਲੇ ਝੰਡਿਆਂ ਨਾਲ ਵਿਖਾਵਾ ਕੀਤਾ ਜਾਵੇਗਾ ।

Have something to say? Post your comment

 

More in Malwa

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਲੀਡਰਸ਼ਿਪ ਕੰਕਲੇਵ 2026 ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਕਿਸਾਨ ਆਗੂ ਭਜਨ ਸਿੰਘ ਢੱਡਰੀਆਂ ਨੂੰ ਸ਼ਰਧਾਂਜਲੀਆਂ ਭੇਟ

ਵਿਨਰਜੀਤ ਗੋਲਡੀ "ਨੌਜਵਾਨ ਪ੍ਰਤੀਕ ਸਨਮਾਨ" ਨਾਲ ਸਨਮਾਨਿਤ

ਠੇਕਾ ਮੁਲਾਜ਼ਮ ਦਿੜ੍ਹਬਾ ਹਲਕੇ 'ਚ ਕਰਨਗੇ ਝੰਡਾ ਮਾਰਚ

ਮੁੱਖ ਮੰਤਰੀ ਨੂੰ ਕਮਿਸ਼ਨ ਏਜੰਟਾਂ ਦੀ ਆਲੋਚਨਾ ਕਰਨ ਦੀ ਬਜਾਏ, ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ : ਡਾ. ਸੀਮਾਂਤ ਗਰਗ

ਪਾਤੜਾਂ ਟੈਕਸੀ ਚਾਲਕ ਵੱਲੋਂ ਖੁਦਕੁਸ਼ੀ ਕਾਂਡ

ਬਲਜੀਤ ਸਿੰਘ ਬੋਪੁਰ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਜਪਾ ਦਾ ਪੱਲਾ ਫੜਿਆ

ਰਾਜਨ ਸਿੰਗਲਾ ਰੋਟਰੀ ਕਲੱਬ ਦੇ ਪ੍ਰਧਾਨ ਬਣੇ 

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ