Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Health

ਪੀ.ਐਚ.ਸੀ. ਬੂਥਗੜ੍ਹ ਦੇ ਪਿੰਡਾਂ ਵਿਚ ਡੇਂਗੂ ਵਿਰੁਧ ਜਾਂਚ ਤੇ ਜਾਗਰੂਕਤਾ ਮੁਹਿੰਮ ਜਾਰੀ

August 29, 2024 04:40 PM
SehajTimes

ਬੂਥਗੜ੍ਹ : ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਪੈਂਦੇ ਪਿੰਡਾਂ ਵਿਚ ਡੇਂਗੂ ਬੁਖ਼ਾਰ ਵਿਰੁਧ ਜਾਗਰੂਕਤਾ ਅਤੇ ਸਰਵੇ ਦਾ ਕੰਮ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ। ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਜਿਥੇ ਕਿਤੇ ਡੇਂਗੂ ਦਾ ਕੇਸ ਸਾਹਮਣੇ ਆਉਂਦਾ ਹੈ ਤਾਂ ਸਿਹਤ ਟੀਮਾਂ ਉਸ ਜਗ੍ਹਾ ਦੇ ਨੇੜੇ-ਤੇੜੇ ਘਰ-ਘਰ ਜਾ ਕੇ ਜਿਥੇ ਜਾਂਚ ਕਰਦੀਆਂ ਹਨ, ਉਥੇ ਮੱਛਰ-ਮਾਰ ਦਵਾਈ ਦਾ ਛਿੜਕਾਅ ਵੀ ਕਰਵਾਇਆ ਜਾਂਦਾ ਹੈ। ਬੀਤੇ ਦਿਨੀਂ ਓਮੈਕਸ ਸਿਟੀ ਵਿਚ ਡੇਂਗੂ ਦਾ ਕੇਸ ਨਿਕਲਣ ’ਤੇ ਸਿਹਤ ਟੀਮਾਂ ਨੇ ਮਰੀਜ਼ ਦੇ ਘਰ ਜਾ ਕੇ ਫ਼ਰਿੱਜ, ਗਮਲੇ ਅਤੇ ਅਤੇ ਹੋਰ ਸਮਾਨ ਦੀ ਜਾਂਚ ਕੀਤੀ ਅਤੇ ਛੱਤ ਉਪਰ ਸਪਰੇਅ ਵੀ ਕੀਤੀ। ਐਸ.ਐਮ.ਓ. ਨੇ ਦਸਿਆ ਕਿ ਸਬੰਧਤ ਮਰੀਜ਼ ਦੀ ਹਾਲਤ ਹੁਣ ਬਿਲਕੁਲ ਠੀਕ ਹੈ। ਉਨ੍ਹਾਂ ਕਿਹਾ ਕਿ ਡੇਂਗੂ ਜਿਹੀ ਜਾਨਲੇਵਾ ਬੀਮਾਰੀ ਤੋਂ ਬਚਣ ਦਾ ਸਭ ਤੋਂ ਕਾਰਗਰ ਤਰੀਕਾ ਕਿਤੇ ਵੀ ਪਾਣੀ ਇਕੱਠਾ ਨਾ ਹੋਣ ਦੇਣਾ ਹੈ ਤੇ ਇਸ ਬਾਰੇ ਲੋਕਾਂ ਨੂੰ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।

 ਡਾ. ਅਲਕਜੋਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਪਣੇ ਘਰਾਂ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਖੜਾ ਨਾ ਹੋਣ ਦੇਣ ਅਤੇ ਸਰੀਰ ਨੂੰ ਪੂਰੀ ਤਰ੍ਹਾਂ ਢਕਣ ਵਾਲੇ ਕੱਪੜੇ ਪਾਉਣ। ਉਨ੍ਹਾਂ ਕਿਹਾ ਕਿ ਜੇ ਕਿਸੇ ਕਾਰਨ ਡੇਂਗੂ ਬੁਖ਼ਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ। ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ ਜਿਥੇ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਮਰੀਜ਼ ਤਰਲ ਪਦਾਰਥਾਂ ਜਿਵੇਂ ਪਾਣੀ, ਜੂਸ, ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰੇ ਅਤੇ ਆਰਾਮ ਕਰੇ।ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਡਾ. ਕਾਰਜ ਸਿੰਘ, ਹੈਲਥ ਇੰਸਪੈਕਟਰ ਭੁਪਿੰਦਰ ਸਿੰਘ, ਸਿਹਤ ਵਰਕਰ ਜਤਿੰਦਰ ਸਿੰਘ, ਰਘਬੀਰ ਸਿੰਘ ਤੇ ਹਰਜੀਤ ਸਿੰਘ ਵੀ ਮੌਜੂਦ ਸਨ।

ਡੇਂਗੂ ਬੁਖ਼ਾਰ ਦੇ ਲੱਛਣ
ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ, ਪਾਣੀ ਦੀਆਂ ਟੈਕੀਆਂ, ਫੁੱਲਾਂ ਦੇ ਗਮਲਿਆਂ, ਫ਼ਰਿੱਜਾਂ ਪਿੱਛੇ ਲੱਗੀ ਟਰੇਅ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ਵਿਚ। ਇਨ੍ਹਾਂ ਵਿਚ ਪਾਣੀ ਨਾ ਖੜਾ ਹੋਣ ਦਿਤਾ ਜਾਵੇ।

Have something to say? Post your comment

 

More in Health

ਮਲੇਰੀਆ ਤੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ 

ਦਵਾਈਆਂ ਦੀ ਆਨਲਾਈਨ ਵਿਕਰੀ ਖਿਲਾਫ ਕੈਮਿਸਟਾਂ ਨੇ ਖੋਲਿਆ ਮੋਰਚਾ 

ਛਾਜਲੀ ਵਿਖੇ ਅੱਖਾਂ ਦਾ ਚੈੱਕਅਪ ਕੈਂਪ 21 ਨੂੰ 

ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ