Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪਰੇਸ਼ਨ ਦੌਰਾਨ ਪਾਕਿ-ਅਧਾਰਿਤ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼

August 29, 2024 07:19 PM
SehajTimes

ਬਰਾਮਦ ਕੀਤੇ ਗਲਾਕ ਪਿਸਤੌਲਾਂ ਵਿੱਚੋਂ ਇੱਕ 'ਤੇ ਲਿਖਿਆ ਸੀ 'ਮੇਡ ਫਾਰ ਨਾਟੋ ਆਰਮੀ': ਡੀਜੀਪੀ ਗੌਰਵ ਯਾਦਵ

ਗ੍ਰਿਫ਼ਤਾਰ ਦੋਸ਼ੀ ਹਰਪ੍ਰੀਤ ਹੈਪੀ ਨੇ ਹਥਿਆਰਾਂ ਦੀਆਂ ਕਈ ਖੇਪਾਂ ਅਪਰਾਧਿਕ ਤੱਤਾਂ ਤੱਕ ਪਹੁੰਚਾਈਆਂ ਸਨ: ਐਸਐਸਪੀ ਗੌਰਵ ਤੂਰਾ

 ਤਰਨਤਾਰਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਤਰਨਤਾਰਨ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਅਧਾਰਿਤ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਤਰਨਤਾਰਨ ਦੇ ਸ਼ੇਰੋਂ ਖੇਤਰ ਵਿੱਚੋਂ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਵੱਲੋਂ ਚਾਰ ਆਧੁਨਿਕ ਗਲਾਕ-19 ਪਿਸਤੌਲਾਂ, ਜਿਹਨਾਂ ਵਿੱਚੋਂ ਇਕ ‘ਤੇ 'ਮੇਡ ਫਾਰ ਨਾਟੋ ਆਰਮੀ' ਲਿਖਿਆ ਸੀ ਸਮਤੇ ਚਾਰ ਮੈਗਜ਼ੀਨਾਂ ਅਤੇ ਸੱਤ ਜਿੰਦਾ ਕਾਰਤੂਸ ਬਰਾਮਦ ਕਰਨ ਦੇ ਨਾਲ ਨਾਲ 4.8 ਲੱਖ ਰੁਪਏ ਦੀ ਹਵਾਲਾ ਰਾਸ਼ੀ ਵੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਨੇ ਮਾਰੂਤੀ ਸਵਿਫਟ ਕਾਰ, ਜਿਸ ਵਿੱਚ ਦੋਸ਼ੀ ਜਾ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ਼ ਹੈਪੀ ਵਾਸੀ ਚੱਪਾ ਰਾਮ ਸਿੰਘ, ਜੰਡਿਆਲਾ ਗੁਰੂ ਅਤੇ ਲਵਪ੍ਰੀਤ ਸਿੰਘ ਵਾਸੀ ਬਾਸਰਕੇ, ਖਾਲੜਾ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਉਨ੍ਹਾਂ ਵਿਰੁੱਧ ਐਨਡੀਪੀਐਸ ਐਕਟ ਨਾਲ ਸਬੰਧਤ ਕੇਸ ਦਰਜ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਹਰਪ੍ਰੀਤ ਸਿੰਘ ਪਾਕਿਸਤਾਨ ਅਧਾਰਿਤ ਤਸਕਰ, ਜੋ ਡਰੋਨ ਰਾਹੀਂ ਸਰਹੱਦ ਪਾਰੋਂ ਨਸ਼ੇ ਅਤੇ ਹਥਿਆਰਾਂ ਦੀ ਖੇਪ ਭੇਜਦਾ ਸੀ, ਦੇ ਸਿੱਧੇ ਸੰਪਰਕ ਵਿੱਚ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।


ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ (ਐਸਐਸਪੀ), ਤਰਨਤਾਰਨ ਗੌਰਵ ਤੂਰਾ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਤਰਨਤਾਰਨ ਦੀ ਪੁਲਿਸ ਟੀਮ ਸ਼ੇਰੋਂ ਨੇੜੇ ਸ਼ੱਕੀ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਮਾਰੂਤੀ ਸੁਜ਼ੂਕੀ ਸਵਿਫਟ ਕਾਰ ਬੜੀ ਤੇਜ਼ ਰਫ਼ਤਾਰ ਨਾਲ ਆ ਰਹੀ ਸੀ। ਟੀਮ ਵੱਲੋਂ ਟਾਰਚ ਲਾਈਟ ਦੀ ਵਰਤੋਂ ਨਾਲ ਕਾਰ ਨੂੰ ਰੋਕਣ ਦਾ ਇਸ਼ਾਰਾ ਕੀਤਾ ਪਰ ਕਾਰ ਸਵਾਰਾਂ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਨਤੀਜੇ ਵਜੋਂ ਉਨ੍ਹਾਂ ਦੀ ਕਾਰ ਨਾਕੇ 'ਤੇ ਲੱਗੇ ਬੈਰੀਕੇਡਾਂ ਨਾਲ ਟਕਰਾ ਗਈ। ਉਨ੍ਹਾਂ ਅੱਗੇ ਦੱਸਿਆ ਕਿ ਕਾਰ ਵਿੱਚ ਬੈਠੇ ਦੋ ਵਿਅਕਤੀਆਂ ਨੂੰ ਘੇਰ ਲਿਆ ਗਿਆ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਹਥਿਆਰ ਅਤੇ ਹਵਾਲਾ ਰਾਸ਼ੀ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫਰੀਦਕੋਟ ਜੇਲ 'ਚ ਕੈਦ ਦੌਰਾਨ ਹਰਪ੍ਰੀਤ ਹੈਪੀ ਕੁਝ ਤਸਕਰਾਂ ਦੇ ਸੰਪਰਕ ਵਿੱਚ ਆਇਆ ਸੀ ਅਤੇ ਇਨ੍ਹਾਂ ਨੇ ਉਸ ਦੀ ਜਾਣ-ਪਛਾਣ ਪਾਕਿਸਤਾਨ ਅਧਾਰਿਤ ਨਸ਼ਾ ਤਸਕਰ ਨਾਲ ਕਰਵਾਈ ਸੀ। ਐਸਐਸਪੀ ਨੇ ਦੱਸਿਆ ਕਿ ਪੜਤਾਲ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਮੁਲਜ਼ਮ ਹਰਪ੍ਰੀਤ ਹੈਪੀ ਨੇ ਹਥਿਆਰਾਂ ਦੀਆਂ ਕਈ ਖੇਪਾਂ ਅਪਰਾਧਿਕ ਤੱਤਾਂ ਤੱਕ ਪਹੁੰਚਾਈਆਂ ਸਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਐਫਆਈਆਰ ਨੰ. 114 ਮਿਤੀ 29.08.2024 ਨੂੰ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 111, ਅਸਲਾ ਐਕਟ ਦੀ ਧਾਰਾ 25(6) ਅਤੇ 25(7) ਅਤੇ ਐਨਡੀਪੀਐਸ ਐਕਟ ਦੀ ਧਾਰਾ 27ਏ ਤਹਿਤ ਥਾਣਾ ਸਰਹਾਲੀ, ਤਰਨਤਾਰਨ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

Have something to say? Post your comment

 

More in Majha

ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ; ਸਮਾਜਿਕ ਇਕਜੁੱਟਤਾ 'ਤੇ ਦਿੱਤਾ ਜ਼ੋਰ

ਸਰਕਾਰ ਨੇ ਸਿੱਖਾਂ ਨੂੰ ਚੈਨ ਨਾਲ ਬਹਿਣ ਦੇਣਾ ਕਿ ਨਹੀਂ ? : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਮਜ਼ਦੂਰ ਦਿਵਸ: ਆਲ ਇੰਡੀਆ ਰੇਹੜੀ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ; ਕੇਂਦਰ ਦੇ 'ਕਾਲੇ ਕਾਨੂੰਨਾਂ' ਵਿਰੁੱਧ ਰੋਸ

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ