Friday, December 19, 2025

Chandigarh

ਅੱਧਾ ਕਿਲੋ ਅਫੀਮ ਸਮੇਤ ਇਕ ਵਿਅਕਤੀ ਕਾਬੂ

August 30, 2024 12:28 PM
SehajTimes

ਰਾਜਪੁਰਾ : ਰਾਜਪੁਰਾ ਪੁਲੀਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜੇ ਤੋਂ ਅੱਧਾ ਕਿਲੋ ਅਫੀਮ ਬਰਾਮਦ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐਸ.ਐਚ.ਓ. ਥਾਣਾ ਸਦਰ ਰਾਜਪੁਰਾ ਇੰਸਪੈਕਟਰ ਕਿਰਪਾਲ ਸਿੰਘ ਮੋਹੀ ਨੇ ਏ ਜੀ ਐਮ ਰਿਜੋਰਟ ਪਿੰਡ ਬਸੰਤਪੁਰਾ ਵਿਖੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇੱਕ ਵਿਅਕਤੀ ਜਿਹਦੇ ਹੱਥ ਥੈਲਾ ਸੀ ਪੈਦਲ ਆਉਂਦਾ ਦਿਖਿਆ ਅਤੇ ਪੁਲੀਸ ਨੂੰ ਵੇਖ ਕੇ ਪਿੱਛੇ ਮੁੜ ਕੇ ਤੇਜ ਕਦਮੀ ਤੁਰ ਪਿਆ, ਪਰੰਤੂ ਪੁਲੀਸ ਪਾਰਟੀ ਨੇ ਉਸਨੂੰ ਕਾਬੂ ਕਰ ਲਿਆ।

ਪੁੱਛ ਗਿੱਛ ਕਰਨ ਤੇ ਉਸਨੇ ਆਪਣਾ ਨਾਮ ਅੰਗਰੇਜ ਸਿੰਘ ਵਾਸੀ ਪਿੰਡ ਏਕਲ ਜੱਡਾ ਜਿਲਾ ਤਰਨਤਾਰਨ ਦੱਸਿਆ ਅਤੇ ਉਸਦੀ ਤਲਾ੪ੀ ਲੈਣ ਤੇ ਉਸਤੋਂ ਅੱਧਾ ਕਿਲੋ ਅਫੀਮ ਬਰਾਮਦ ਹੋਈ। ਪੁਲੀਸ ਅਨੁਸਾਰ ਉਹ ਪਹਿਲਾਂ ਵੀ ਅਫੀਮ ਲਿਆ ਕੇ ਵੇਚਦਾ ਰਿਹਾ ਹੈ ਅਤੇ ਉਸਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਅਫੀਮ ਕਿੱਥੋਂ ਲਿਆਇਆ ਸੀ ਅਤੇ ਕਿੱਥੇ ਸਪਲਾਈ ਕਰਨੀ ਸੀ। ਪੁਲੀਸ ਵਲੋਂ ਉਸਦੇ ਖਿਲਾਫ ਐਨ ਡੀ ਪੀ ਸੀ ਐਕਟ ਦੀ ਧਾਰਾ 18/61/85 ਤਹਿਤ ਮਾਮਲਾ ਦਰਜ ਕੀਤਾ ਹੈ।

Have something to say? Post your comment

 

More in Chandigarh

ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦੀ ਇਜਾਰੇਦਾਰੀ ਖ਼ਤਮ ਕਰਨ ਲਈ ਮੁੱਖ ਮੰਤਰੀ ਦਾ ਵੱਡਾ ਕਦਮ, ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ

‘ਯੁੱਧ ਨਸ਼ਿਆਂ ਵਿਰੁੱਧ’: 293ਵੇਂ ਦਿਨ, ਪੰਜਾਬ ਪੁਲਿਸ ਨੇ 61 ਨਸ਼ਾ ਤਸਕਰਾਂ ਨੂੰ 528 ਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਖੇਤੀ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਸੌਰ ਊਰਜਾ ਨਾਲ ਰੁਸ਼ਨਾਏਗਾ ਪੰਜਾਬ

ਸਾਲ 2025 ਦਾ ਲੇਖਾ-ਜੋਖਾ - ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ

ਸਮਾਜਿਕ ਸੁਰੱਖਿਆ ਤੋਂ ਸੰਕੇਤਿਕ ਵਿਧਾਨ ਸਭਾ ਤੱਕ: ਪੰਜਾਬ ਸਰਕਾਰ ਦੇ ਲੋਕ-ਪੱਖੀ ਅਤੇ ਇਤਿਹਾਸਕ ਕਦਮ

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ