Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਪੰਜ ਸਿੱਖ ਸਾਹਿਬਾਨਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ

August 30, 2024 01:33 PM
SehajTimes

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਅੱਜ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਪੰਜ ਸਾਹਿਬਾਨ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ ਹੈ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਪੰਜ ਸਾਹਿਬਾਨ ਅੱਗੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਨਾਲ ਹੀ ਅਕਾਲੀ ਸਰਕਾਰ ਵੇਲੇ ਰਹੇ ਕੈਬਨਿਟ ਮੰਤਰੀਆਂ ਨੂੰ ਵੀ 15 ਦਿਨਾਂ ਦੇ ਅੰਦਰ ਆਪਣਾ ਸਪੱਸ਼ਟੀਕਰਨ ਦੇਣ ਦਾ ਆਦੇਸ਼ ਕੀਤਾ ਗਿਆ ਹੈ। ਸਿੰਘ ਸਾਹਿਬਾਨ ਨੇ ਕਿਹਾ ਕਿ- “ਅਕਾਲੀ ਦਲ ਦੀ ਸਰਕਾਰ ਵੇਲੇ ਸੁਖਬੀਰ ਸਿੰਘ ਬਾਦਲ ਦੇ ਫੈਸਲਿਆਂ ਨਾਲ ਸਿੱਖ ਪੰਥ ਨੂੰ ਭਾਰੀ ਢਾਹ ਲੱਗੀ ਸੀ। ਜਿਸ ਕਾਰਨ ਸੁਖਬੀਰ ਬਾਦਲ ਨੂੰ ਨਿਮਾਣੇ ਸਿੱਖ ਵਾਂਗ 15 ਦਿਨਾਂ ਦੇ ਅੰਦਰ ਅਕਾਲ ਤਖ਼ਤ ‘ਤੇ ਪੇਸ਼ ਹੋ ਕੇ ਆਪਣੇ ਗੁਨਾਹਾਂ ਦੀ ਮਾਫ਼ੀ ਮੰਗਣੀ ਪਵੇਗੀ। ਜਦੋਂ ਤਕ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਨਹੀਂ ਹੁੰਦੇ ਉਦੋਂ ਤਕ ਉਹਨਾਂ ਨੂੰ ਤਨਖਾਹੀਆ ਕਰਾਰ ਦਿੱਤਾ ਜਾਂਦਾ ਹੈ। ਜਥੇਦਾਰ ਨੇ ਕਿਹਾ ਕਿ 2007 ਤੋਂ 2017 ਤੱਕ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ ਵੀ ਆਪਣਾ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਤਕਰੀਬਨ 22 ਮਿੰਟ ਚੱਲੀ ਮੀਟਿੰਗ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਨੇ ਆਪਣਾ ਫੈਸਲਾ ਸੁਣਾਇਆ ਹੈ। ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਬਲਜੀਤ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਸ਼ਾਮਲ ਹਨ।

Have something to say? Post your comment

 

More in Majha

ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ; ਸਮਾਜਿਕ ਇਕਜੁੱਟਤਾ 'ਤੇ ਦਿੱਤਾ ਜ਼ੋਰ

ਸਰਕਾਰ ਨੇ ਸਿੱਖਾਂ ਨੂੰ ਚੈਨ ਨਾਲ ਬਹਿਣ ਦੇਣਾ ਕਿ ਨਹੀਂ ? : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਮਜ਼ਦੂਰ ਦਿਵਸ: ਆਲ ਇੰਡੀਆ ਰੇਹੜੀ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ; ਕੇਂਦਰ ਦੇ 'ਕਾਲੇ ਕਾਨੂੰਨਾਂ' ਵਿਰੁੱਧ ਰੋਸ

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ