Saturday, March 21, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ " ਇੱਕ ਪੇੜ ਮਾਂ ਦੇ ਨਾਂ " ਅਧੀਨ ਪ੍ਰੋਗਰਾਮ ਦਾ ਆਯੋਜਨ

August 30, 2024 01:51 PM
SehajTimes

ਫ਼ਤਹਿਗੜ੍ਹ ਸਾਹਿਬ : ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਪ੍ਰਧਾਨ ਮੰਤਰੀ ਵੱਲੋਂ ਸ਼ੁਰੂ ਕੀਤੇ ਗਏ " ਇੱਕ ਪੇੜ ਮਾਂ ਦੇ ਨਾਂ " ਮੁਹਿੰਮ ਅਧੀਨ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵੱਡੀ ਗਿਣਤੀ ਕਿਸਾਨਾਂ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਬੂਟੇ ਲਗਾਏ ਗਏ। ਇਸ ਪ੍ਰੋਗਰਾਮ ਵਿੱਚ ਕਿਸਾਨਾਂ ਨੂੰ 100 ਬੂਟੇ ਵੀ ਵੰਡੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਡਾਇਰੈਕਟਰ (ਸਿਖਲਾਈ) ਡਾ: ਵਿਪਨ ਕੁਮਾਰ ਰਾਮਪਾਲ ਨੇ ਦੱਸਿਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਮੌਕੇ ਬੂਟੇ ਲਗਾਉਣ ਦੀ ਸ਼ੁਰੂ ਕੀਤੀ ਗਈ ਗਲੋਬਲ ਮੁਹਿੰਮ " ਇੱਕ ਪੇੜ ਮਾਂ ਦੇ ਨਾਂ " ਤਹਿਤ ਸਤੰਬਰ, 2024 ਤੱਕ ਦੇਸ਼ ਭਰ ਅੰਦਰ 80 ਕਰੋੜ ਬੂਟੇ ਲਗਾਏ ਜਾਣਗੇ ਅਤੇ ਮਾਰਚ 2025 ਤੱਕ 140 ਕਰੋੜ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਵਾਤਾਵਰਣ, ਜੰਗਲਾਤ ਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਬੀਤੀ 20 ਜੂਨ ਨੂੰ ਅਸੋਲਾ ਭਾਈ ਵਾਈਲਡ ਲਾਇਫ ਸੈਂਚੁਰੀ ਵਿਖੇ ਬੂਟਾ ਲਗਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਜਿਸ ਤਹਿਤ ਹਰੇਕ ਵਿਅਕਤੀ ਨੂੰ ਆਪਣੀ ਮਾਂ ਦੇ ਸਨਮਾਨ ਵਿੱਚ ਬੂਟਾ ਲਗਾਉਣਾ ਚਾਹੀਦਾ ਹੈ।  

          ਡਾ: ਰਾਮਪਾਲ ਨੇ ਦੱਸਿਆ ਕਿ ਅੱਜ ਤੋਂ ਕੇਂਦਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਅੱਜ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਬੂਟੇ ਲਗਾਏ ਗਏ ਹਨ। ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਦਰਖ਼ਤ ਲਗਾ ਕੇ ਆਪਣੀ ਧਰਤੀ ਮਾਂ ਪ੍ਰਤੀ ਆਪਣੇ ਸਨਮਾਨ ਦਾ ਪ੍ਰਗਟਾਵਾ ਕਰਨਾ ਚਾਹੀਦਾ ਹੈ ਤੇ ਵੱਧ ਤੋਂ ਵੱਧ ਬੂਟੇ ਲਗਾ ਕੇ ਵਾਤਾਵਰਣ ਨੂੰ ਪ੍ਰਦੂਸ਼ਤ ਮੁਕਤ ਕਰਨ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਸਹਾਇਕ ਪ੍ਰੋਫੈਸਰ (ਬਾਗਬਾਨੀ) ਡਾ: ਅਰਵਿੰਦਪ੍ਰੀਤ ਕੌਰ ਨੇ ਕਿਸਾਨਾਂ ਨੂੰ ਫੂੱਲਾਂ ਦੀ ਪੌਸ਼ਟਿਕ ਬਗੀਚੀ ਲਗਾਉਣ ਲਈ ਪ੍ਰੇਰਿਤ ਕੀਤਾ ਅਤੇ ਸਾਰੇ ਫਲਦਾਰ ਬੂਟੇ ਕ੍ਰਿਸੀ ਵਿਗਿਆਨ ਕੇਂਦਰ ਵੱਲੋਂ ਮੁਹੱਈਆ ਕਰਵਾਉਣ ਦਾ ਭਰੋਸਾ ਵੀ ਦਿੱਤਾ। ਇਸ ਪ੍ਰੋਗਰਾਮ ਦੇ ਅੰਤ ਵਿੱਚ ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ) ਡਾ: ਅਮਨਪ੍ਰੀਤ ਸਿੰਘ ਨੇ ਆਏ ਕਿਸਾਲਾਂ ਤੇ ਕਿਸਾਨ ਬੀਬੀਆਂ ਦਾ ਧੰਨਵਾਦ ਵੀ ਕੀਤਾ। 

Have something to say? Post your comment

 

More in Malwa

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਮਾਣਾ ਦਫ਼ਤਰ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਵਿਧਾਇਕ ਜੌੜਾਮਾਜਰਾ ਦੀ ਟੀਮ ਨੇ ਸਮਾਣਾ ਹਲਕੇ ਦੇ ਲੋਕਾਂ ਨੂੰ ਧਰੁਵ ਰਾਠੀ ਦੀ ਦਸਤਾਵੇਜੀ ਫ਼ਿਲਮ ਦਿਖਾਈ

ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਦੇ ਸਹਿਯੋਗ ਨਾਲ਼ ਕਰਵਾਇਆ ਗਿਆ ਇੱਕ ਰੋਜ਼ਾ ਸੈਮੀਨਾਰ

ਪਾਣੀ ਦੇ ਬਕਾਇਆ ਮੁੱਦੇ ’ਤੇ ਸਪੀਕਰ ਸੰਧਵਾਂ ਵੱਲੋਂ ਰਾਜਸਥਾਨ ਸਰਕਾਰ ਨੂੰ ਅਪੀਲ

ਸੁਨਾਮ 'ਚ ਟਰੈਫਿਕ ਪੁਲਿਸ ਦੇ ਨਵੇਂ ਦਫਤਰ ਦਾ ਕੀਤਾ ਉਦਘਾਟਨ

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਪ੍ਰਿਤਪਾਲ ਸਿੰਘ ਹਾਂਡਾ ਅਕਾਲੀ ਦਲ (ਪੁਨਰ ਸੁਰਜੀਤ ) ਦੇ ਜਨਰਲ ਸਕੱਤਰ ਬਣੇ 

ਸੁਨਾਮ ਕਾਲਜ ਦੇ ਗੇਟ ਮੂਹਰੇ ਕਾਂਗਰਸੀਆਂ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ 

ਨੌਜਵਾਨ ਕਾਂਗਰਸੀਆਂ ਨੇ ਭੰਡੀ ਮੋਦੀ ਹਕੂਮਤ

ਪੁਰਸਕਾਰ ਲੇਖਕ ਨੂੰ ਹੋਰ ਗੰਭੀਰ ਤੇ ਸੂਝਵਾਨ ਬਣਾਉਣ ’ਚ ਯੋਗਦਾਨ ਪਾਉਂਦੇ ਹਨ : ਭਾਸ਼ੋ