Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Doaba

ਸੁਖਚੈਨ ਸਿੰਘ ਰਾਮੂੰਵਾਲੀਆ ਦੂਜੀ ਵਾਰ ਵਪਾਰ ਮੰਡਲ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਨਿਯੁਕਤ

August 31, 2024 01:35 PM
Amjad Hussain Khan

ਮੋਗਾ : ਪੰਜਾਬ ਪ੍ਰਦੇਸ਼ ਵਪਾਰ ਮੰਡਲ (ਰਜਿ:) ਦੇ ਸੂਬਾ ਪ੍ਰਧਾਨ ਅਮਿਤ ਕਪੂਰ ਵਲੋਂ ਵਪਾਰ ਮੰਡਲ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੀ ਨਵੀਂ ਲਿਸਟ ਜਾਰੀ ਕਰਦਿਆਂ ਨੌਜਵਾਨ ਆਗੂ ਸੁਖਚੈਨ ਸਿੰਘ ਰਾਮੂੰਵਾਲੀਆ ਨੂੰ ਦੂਜੀ ਵਾਰ ਪੰਜਾਬ ਪ੍ਰਦੇਸ਼ ਵਪਾਰ ਮੰਡਲ ਮੋਗਾ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ! ਪੰਜਾਬ ਦੇ ਪ੍ਰਧਾਨ ਅਮਿਤ ਕਪੂਰ ਵਲੋਂ ਵਪਾਰ ਨੂੰ ਉੱਚਾ ਚੁੱਕਣ ਲਈ ਉੱਚ ਅਧਿਕਾਰੀਆਂ ਅਤੇ ਕੈਬਨਿਟ ਮੰਤਰੀ ਨਾਲ ਮੀਟਿੰਗਾਂ ਕਰਕੇ ਵਪਾਰ ਵਰਗ ਨੂੰ ਆ ਰਹੀਆਂ ਮੁਸਕਲਾਂ ਦੇ ਸਾਰਥਿਕ ਹੱਲ ਕੱਢਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ! ਪੰਜਾਬ ਪ੍ਰਧਾਨ ਅਮਿਤ ਕਪੂਰ ਨੇ ਕਿਹਾ ਕਿ ਸੁਖਚੈਨ ਸਿੰਘ ਰਾਮੂੰਵਾਲੀਆ ਸਮਾਜ ਵਿੱਚ ਚੰਗੀ ਪਕੜ ਰੱਖਦੇ ਹਨ ਅਤੇ ਉਨ੍ਹਾਂ ਦੀ ਅਗਵਾਈ ਵਿੱਚ ਵਪਾਰ ਵਰਗ ਹੋਰ ਤਰੱਕੀ ਕਰੇਗਾ! ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਦੂਜੀ ਵਾਰ ਚੁਣੇ ਗਏ ਪ੍ਰਧਾਨ ਸੁਖਚੈਨ ਸਿੰਘ ਰਾਮੂੰਵਾਲੀਆ ਨੇ ਪੰਜਾਬ ਪ੍ਰਧਾਨ ਅਮਿਤ ਕਪੂਰ, ਸਟੇਟ ਚੇਅਰਮੈਨ ਕਰਤਾਰ ਜੌੜਾ, ਜਰਨਲ ਸਕੱਤਰ ਕੇ.ਕੇ.ਮਹੇਸਵਰੀ ਅਤੇ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜ਼ੋ ਵਿਸ਼ਵਾਸ ਮੇਰੇ ਤੇ ਜਤਾਇਆ ਹੈ ,ਉਸ ਵਿਸ਼ਵਾਸ ਨੂੰ ਬਹਾਲ ਰੱਖਣ ਲਈ ਅਤੇ ਦਿੱਤੀ ਹੋਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਰ ਸੰਭਵ ਕੋਸ਼ਿਸ਼ ਕਰਨਗੇ ਅਤੇ ਜੱਥੇਬੰਦੀਆਂ ਦੀਆਂ ਲੋਕ ਹਿੱਤੂ ਫੈਸਲਿਆਂ ਨੂੰ ਘਰ ਘਰ ਪਹੁੰਚਾਉਣ ਲਈ ਪਾਬੰਦ ਰਹਿਣਗੇ! ਉਨ੍ਹਾਂ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਵਪਾਰ ਮੰਡਲ ਇੱਕ ਗੈਰ ਰਾਜਨੀਤਕ ਸੰਸਥਾ ਹੈ, ਇਸ ਦਾ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਕੋਈ ਸਬੰਧ ਨਹੀਂ! ਉਨ੍ਹਾਂ ਨੇ ਕਿਹਾ ਕਿ ਸਮੂਹ ਵਪਾਰ ਵਰਗ ਨਾਲ ਸਬੰਧਤ ਸਾਰੇ ਸਾਥੀਆਂ ਨੂੰ ਇੱਕ ਪਲੇਟਫਾਰਮ ਤੇ ਇਕੱਠਿਆਂ ਕਰਕੇ ਆ ਰਹੀਆਂ ਮੁਸ਼ਕਿਲਾ ਦੇ ਹੱਲ ਲਈ ਸਿਰਤੋੜ ਯਤਨ ਕੀਤੇ ਜਾਣਗੇ! ਉਨ੍ਹਾਂ ਨੇ ਕਿਹਾ ਕਿ ਜਲਦੀ ਹੀ ਪੰਜਾਬ ਪੱਧਰ ਦੀ ਟੀਮ ਨਾਲ ਸੰਪਰਕ ਕਰਕੇ ਨਵੀਆਂ ਨਿਯੁਕਤੀਆਂ ਕੀਤੀਆਂ ਜਾਣਗੀਆਂ।

Have something to say? Post your comment

 

More in Doaba

ਬੰਗਾਲ-ਅਸਾਮ ਦੀ ਜਿੱਤ ਦੀ ਖੁਸ਼ੀ 'ਚ ਭਾਜਪਾ ਨੇ ਵੰਡੇ ਲੱਡੂ 2027 ਚ ਭਾਜਪਾ ਦੀ ਸਰਕਾਰ ਪੰਜਾਬ ਚ ਬਣਨ ਦਾ ਦਾਅਵਾ ਕੀਤਾ

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਵਿਦਿਆਰਥਣ ਹਰਦੀਪ ਕੌਰ ਨੇ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਸ਼ੁਕਰਾਨਾ ਯਾਤਰਾ ਤਹਿਤ ਬਲਾਚੌਰ ਵਿਖੇ ਪਹੁੰਚਣਗੇ ਅੱਜ, ਜਲਾਲਪੁਰ

ਪੀ.ਸੀ.ਐਸ ਅਧਿਕਾਰੀ ਰਮਨਜੀਤ ਨੇ ਡਿਊਟੀ ਸੰਭਾਲਣ ਉਪਰੰਤ ਕੀਤਾ ਖੂਨਦਾਨ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ , ਪੁੱਤਰ ਦੀਆਂ ਅੱਖਾਂ ਚੋਂ ਛਲਕੇ ਖੁਸ਼ੀ ਦੇ ਹੰਝੂ

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ : ਭਗਵੰਤ ਸਿੰਘ ਮਾਨ

ਨਵਨੂਰ ਹਸਪਤਾਲ ਬਲਾਚੌਰ ਮਰੀਜ਼ਾਂ ਲਈ ਹੋ ਰਿਹਾ ਵਰਦਾਨ ਸਾਬਿਤ

ਵਿਧਾਇਕਾ ਕਟਾਰੀਆ ਵੱਲੋਂ ਪਿੰਡ ਟਕਾਰਲਾ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ

ਆਯੁਸ਼ਮਨ ਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸੂਰੀ ਹਸਪਤਾਲ ਵਿੱਚ ਉਪਲਬਧ : ਡਾ. ਸੂਰੀ

ਲਿਵਾਸਾ ਹਸਪਤਾਲ ਨੇ ਕਮਲ ਕਾਂਤ ਗੰਭੀਰ ਨੂੰ ਮੁੱਖ ਵਿੱਤੀ ਅਧਿਕਾਰੀ ਨਿਯੁਕਤ ਕੀਤਾ