Thursday, May 01, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

Social

‘ਰੁੱਖ ਲਗਾਉਣ ਦੀ ਮੁਹਿੰਮ’ ਤਹਿਤ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਵੱਲੋਂ ਕੋਰਟ ਕੰਪਲੈਕਸ ਬਾਘਾਪੁਰਾਣਾ ਵਿਖੇ ਲਗਾਏ ਪੌਦੇ

August 31, 2024 01:47 PM
Amjad Hussain Khan

ਮੋਗਾ : ਮਾਨਯੋਗ ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੀ, ਜੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਤੀ 01.07.2024 ਤੋਂ 30.09.2024 ਦੌਰਾਨ ਪੂਰੇ ਪੰਜਾਬ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋ ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜਕਮਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਵਣ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਮੋਗਾ ਦੇ ਸਹਿਯੋਗ ਨਾਲ ਇਹ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਅੱਜ ਕੋਰਟ ਕੰਪਲੈਕਸ ਬਾਘਾਪੁਰਾਣਾ ਵਿਖੇ ਸ੍ਰ ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਵੱਲੋਂ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਉਹਨਾਂ ਦੱਸਿਆ ਕਿ ਧਰਤੀ ਉਪਰ ਵਧ ਰਹੇ ਪ੍ਰਦੂਸ਼ਣ ਅਤੇ ਕੁਦਰਤੀ ਸ੍ਰੋਤਾਂ ਦੀ ਰੱਖਿਆ ਲਈ ਵੱਧ ਤੋਂ ਵੱਧ ਦਰੱਖਤ ਲਗਾਉਣੇ ਲਾਜਮੀ ਹਨ ਅਤੇ ਹਰੇਕ ਮਨੁੱਖ ਨੂੰ ਇਹ ਨੇਕ ਉਪਰਾਲਾ ਕਰਨਾ ਚਾਹੀਦਾ ਹੈ। ਪੌਦੇ ਲਗਾ ਕੇ ਇਹਨਾਂ ਦੀ ਦੇਖਭਾਲ ਵੀ ਕਰਨੀ ਬਹੁਤ ਜਰੂਰੀ ਹੈ। ਇਸ ਮੌਕੇ ਉਨ੍ਹਾਂ ਨਾਲ ਸ. ਹਰਜੀਤ ਸਿੰਘ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ, ਮਿਸ ਕਿਰਨ ਜਯੋਤੀ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ, ਮਿਸ ਸ਼ਿਲਪੀ ਗੁਪਤਾ ਸੀ.ਜੇ.ਐੱਮ, ਮੋਗਾ ਅਤੇ ਮਿਸ ਪਾਰੁਲ ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਬਾਘਾਪੁਰਾਣਾ ਵੱਲੋਂ ਵੀ ਬੂਟੇ ਲਗਾਏ ਗਏ। ਸ਼੍ਰੀ ਵਿਜੇ ਕੁਮਾਰ ਸਿਵਲ ਜੱਜ (ਜੂਨੀਅਰ ਡਿਵੀਜਨ) ਬਾਘਾਪੁਰਾਣਾ, ਸ਼੍ਰੀ ਹਰਜੀਤ ਸਿੰਘ ਬਰਾੜ ਪ੍ਰਧਾਨ ਬਾਰ ਐਸੋਸੀਏਸ਼ਨ ਬਾਘਾਪੁਰਾਣਾ ਤੇ ਸ਼੍ਰੀ ਦਲਵੀਰ ਸਿੰਘ ਡੀ.ਐੱਸ.ਪੀ ਬਾਘਾਪੁਰਾਣਾ ਵੀ ਇਸ ਮੌਕੇ ਹਾਜ਼ਰ ਸਨ। ਮਿਸ ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਵਾਤਾਵਰਨ ਨੂੰ ਸਾਫ ਸੁਥਰਾ ਰੱਖਣਾ ਅਤੇ ਵੱਧ ਰਹੇ ਪ੍ਰਦੂਸ਼ਣ ਤੋਂ ਹੋ ਰਹੇ ਮਾੜੇ ਪ੍ਰਭਾਵਾਂ ਤੋਂ ਬਚਾਅ ਕਰਨਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਇਸ ਮੁਹਿੰਮ ਦੇ ਤਹਿਤ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੂਟੇ ਲਗਾਏ ਜਾ ਰਹੇ ਹਨ ਅਤੇ ਨਾਲ ਹੀ ਸੈਮੀਨਾਰ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

Have something to say? Post your comment