Wednesday, October 15, 2025

International

ਰਾਮਗੜ੍ਹੀਆ ਸਿੱਖ ਫਾਊਂਡੇਸ਼ਨ ਆਫ ਓਨਟਾਰੀਓ ਕੈਨੇਡਾ ਵੱਲੋਂ ਮੋਗਾ ਦੇ ਸਾਬਕਾ ਕੌਂਸਲਰ ਗੋਰਵਧਨ ਪੋਪਲੀ ਅਤੇ ਉਨ੍ਹਾਂ ਦੇ ਪਰਿਵਾਰ ਦਾ ਸਨਮਾਨ

August 31, 2024 01:55 PM
Amjad Hussain Khan

ਮੋਗਾ : ਰਾਮਗੜ੍ਹੀਆ ਸਿੱਖ ਫਾਊਂਡੇਸ਼ਨ ਆਫ ਓਨਟਾਰੀਓ ਕੈਨੇਡਾ ਵੱਲੋਂ ਚਿੰਕੁੰਜੀ ਪਾਰਕ ਵਿਖੇ ਸਾਲਾਨਾ ਪਰਿਵਾਰਕ ਮਿਲਣੀ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਰਾਮਗੜ੍ਹੀਆ ਪਰਿਵਾਰਾਂ ਦੇ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਦੇਸ਼ ਵਿਦੇਸ਼ ਤੋਂ ਉਨ੍ਹਾਂ ਦੇ ਰਿਸ਼ਤੇਦਾਰ ਅਤੇ ਆਰ.ਐਸ.ਐਫ.ਓਜ਼ ਵੀ ਹਾਜ਼ਰ ਸਨ। ਮੁੱਖ ਮਹਿਮਾਨ ਵੀ ਸ਼ਾਮਲ ਹੋਏ। ਜਿਸ ਵਿੱਚ ਨੌਜਵਾਨ, ਬੱਚੇ, ਔਰਤਾਂ ਅਤੇ ਬਜ਼ੁਰਗ ਵੀ ਸ਼ਾਮਲ ਹੋਏ। ਇਸ ਪਰਿਵਾਰਕ ਮੀਟਿੰਗ ਵਿੱਚ ਸੀਨੀਅਰ ਕਲੱਬਾਂ ਦੇ ਪ੍ਰਧਾਨਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।ਰਾਮਗੜ੍ਹੀਆ ਸਿੱਖ ਫਾਊਂਡੇਸ਼ਨ ਆਫ ਓਨਟਾਰੀਓ ਕੈਨੇਡਾ ਵੱਲੋਂ ਸਾਬਕਾ ਕੌਂਸਲਰ ਗੋਵਰਧਨ ਪੋਪਲੀ ਤੇ ਉਹਨਾਂ ਪਰਿਵਾਰ ਦਾ ਸਨਮਾਨ ਕਰਦੇ ਹੋਏ ਸਮੂਹ ਮੈਂਬਰ। ਇਸ ਮੌਕੇ ਮੋਗਾ, ਪੰਜਾਬ, ਭਾਰਤ ਤੋਂ ਆਏ ਸਾਬਕਾ ਕੌਂਸਲਰ ਗੋਵਰਧਨ ਪੋਪਲੀ ਅਤੇ ਉਨ੍ਹਾਂ ਦੀ ਪਤਨੀ ਬੇਟੀ ਤੇ ਭਤੀਜਾ ਸਚਿਨ ਪੋਪਲੀ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਅਤੇ ਸਨਮਾਨ ਕੀਤਾ ਗਿਆ। ਗਵਰਧਨ ਪੋਪਲੀ ਨੇ ਸਬੋਧਨ ਕਰਦੇ ਕਿਹਾ ਕਿ ਇਸ ਇਕੱਠ ਨਾਲ ਆਪਸੀ ਭਾਈਚਾਰਾ ਅਤੇ ਪਰਿਵਾਰਕ ਸਦਭਾਵਨਾ ਵਧਦੀ ਹੈ। ਇਸ ਮੌਕੇ ਰਣਜੀਤ ਸਿੰਘ ਲਾਲ ਦੇ ਸੰਗੀਤਕ ਗਰੁੱਪ ਵੱਲੋਂ ਖੂਬ ਮਨੋਰੰਜਨ ਕੀਤਾ ਗਿਆ। ਇਸ ਮੌਕੇ ਗੋਵਰਧਨ ਪੋਪਲੀ ਨੇ ਰਾਮਗੜ੍ਹੀਆ ਸਿੱਖ ਫਾਊਂਡੇਸ਼ਨ ਆਫ ਓਨਟਾਰੀਓ ਕੈਨੇਡਾ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕਰਨ ਲਈ ਸਮੂਹ ਭਾਈਚਾਰੇ ਦਾ ਧੰਨਵਾਦ ਕੀਤਾ। ਇਸ ਮੌਕੇ ਸਰੋਜ ਰਾਣੀ ,ਪੂਨਮ ਅਰੋੜਾ ,ਸਚਿਨ ਪੋਪਲੀ ਕਰਨੈਲ ਸਿੰਘ ਨੰਬਰਦਾਰ ਮਾਨਸਾ, ਨਾਭਾ ਦੇ ਭਗਵੰਤ ਸਿੰਘ ਮਠਾੜੂ, ਜਸਮੀਤ ਕੌਰ ਮਠਾੜੂ, ਤੇਜੇਂਦਰ ਸਿੰਘ, ਸੁਖਬੀਰ ਸਿੰਘ, ਹਰਦੇਵ ਸਿੰਘ, ਪ੍ਰਭਜੋਤ ਕੌਰ, ਜਸਵੀਰ ਸਿੰਘ, ਅਜੂਨੀ ਕੌਰ, ਗੁਰਦੀਪ ਸਿੰਘ, ਗੋਲਡੀ ਕਲਸੀ, ਦਰਸ਼ਨ ਸਿੰਘ ਕਲਸੀ, ਗੁਰਪ੍ਰੀਤ ਸਿੰਘ ਮਾਲਦਾ, ਹਰੀ ਸਿੰਘ, ਪਰਮਜੀਤ ਸਿੰਘ, ਰਵਿੰਦਰ ਸਿੰਘ, ਗੁਰਵਿੰਦਰ ਸਿੰਘ, ਕਰਨੈਲ ਸਿੰਘ, ਸਤਨਾਮ ਸਿੰਘ ਗੇਦੂ, ਇੰਦਰਜੀਤ ਸਿੰਘ ਗੇਦੂ ਆਦਿ ਹਾਜ਼ਰ ਸਨ।

Have something to say? Post your comment

 

More in International

ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਐਡਮਿੰਟਨ ਵਿਚ ਸੰਪੰਨ ਹੋਇਆ

ਸਾਲ 2025 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

ਬਿਜਲੀ ਦੀ ਤਾਰ ਨਾਲ ਟਕਰਾ ਕੇ ਅਮਰੀਕਾ 'ਚ ਹੈਲੀਕਾਪਟਰ ਹੋਇਆ ਕ੍ਰੈਸ਼

ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ

ਕਾਮੇਡੀਅਨ ਕਪਿਲ ਸ਼ਰਮਾ ਦੇ ਨਵੇਂ ਖੁੱਲ੍ਹੇ ਕੈਫੇ ‘ਤੇ ਚੱਲੀਆਂ ਗੋਲੀਆਂ

ਡੇਰਾਬੱਸੀ ਦੇ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਨੇ ਜ਼ੀਰਕਪੁਰ ਦੇ ਪਿੰਡ ਗਾਜੀਪੁਰ ਵਿਖੇ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ

ਇਜ਼ਰਾਈਲ ਨੇ ਈਰਾਨ ਦੇ ਪ੍ਰਮਾਣੂ ਰਿਐਕਟਰ ‘ਤੇ ਕੀਤਾ ਹਮਲਾ

ਜਸਬੀਰ ਸਿੰਘ Youtuber ਨੂੰ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ‘ਚ

ਅਮਰੀਕਾ ; ਹਾਰਵਰਡ ਯੂਨੀਵਰਸਿਟੀ ‘ਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ‘ਤੇ ਟਰੰਪ ਨੇ ਲਗਾਈ ਰੋਕ