Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਖੇਤ ਮਜ਼ਦੂਰਾਂ ਨੇ ਅਮਨ ਅਰੋੜਾ ਦੇ ਨਾਂਅ ਦਿੱਤਾ ਮੰਗ ਪੱਤਰ 

September 02, 2024 12:51 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਖੇਤ ਮਜ਼ਦੂਰਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਨ ਦੀ ਮੰਗ ਨੂੰ ਲੈਕੇ ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਮਜ਼ਦੂਰ ਆਗੂਆਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਫ਼ਤਰ ਮੰਗ ਪੱਤਰ ਦਿੱਤਾ। ਖੇਤ ਮਜ਼ਦੂਰਾਂ ਵੱਲੋਂ ਦਿੱਤੇ ਮੰਗ ਪੱਤਰ ਵਿੱਚ ਮਜ਼ਦੂਰ ਆਗੂਆਂ ਧਰਮਪਾਲ ਨਮੋਲ ਅਤੇ ਸੱਤਪਾਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸੱਤਾ ਚ ਆਉਣ ਤੋਂ ਪਹਿਲਾਂ ਮਜ਼ਦੂਰਾਂ ਦੀਆਂ ਮੰਗਾਂ ਸੰਬੰਧੀ ਬਹੁਤ ਸਾਰੇ ਵਾਅਦੇ ਕੀਤੇ ਗਏ ਪਰੰਤੂ ਉਹ ਅਮਲੀ ਰੂਪ ਚ ਲਾਗੂ ਨਹੀਂ ਹੋ ਸਕੇ। ਉਨ੍ਹਾਂ ਕਿਹਾ ਕਿ ਅੱਜ ਵੀ ਖੇਤ ਮਜ਼ਦੂਰਾਂ ਨੂੰ ਪੰਚਾਇਤੀ ਰਿਜ਼ਰਵ ਕੋਟੇ ਦੀ ਜ਼ਮੀਨ ਲੈਣ ਲਈ ਸੰਘਰਸ਼ ਕਰਨਾ ਪੈਂਦਾ ਹੈ, ਪ੍ਰਸ਼ਾਸਨ ਦੇ ਨੱਕ ਹੇਠ ਪਿੰਡਾਂ ਅੰਦਰ ਲਗਾਤਾਰ ਡੰਮੀ ਬੋਲੀਆਂ ਹੋ ਰਹੀਆਂ ਹਨ।ਜਿਸ ਕਾਰਨ ਖੇਤ ਮਜ਼ਦੂਰ ਜਮੀਨਾਂ ਤੋਂ ਵਾਂਝੇ ਰਹਿ ਰਹੇ ਹਨ।ਜਮੀਨ ਹੱਦਬੰਦੀ ਕਾਨੂੰਨ ਲਾਗੂ ਕਰਨ ਦੀ ਗੱਲ ਤਾਂ ਬਹੁਤ ਦੂਰ ਰਹੀ। ਇਸੇ ਤਰ੍ਹਾਂ ਨਾ ਹੀ ਖੇਤ ਮਜ਼ਦੂਰਾਂ ਨੂੰ ਪਿੰਡਾਂ ਅੰਦਰ ਪਲਾਟ ਅਲਾਟ ਹੋਏ ਹਨ ਅਤੇ ਨਾ ਹੀ ਜਿਹੜੇ ਪਿੰਡਾਂ ਚ ਪਲਾਟ ਅਲਾਟ ਹੋਏ ਹਨ ਉਹਨਾਂ ਦਾ ਪੇਂਡੂ ਧਨਾਢ ਲੋਕਾਂ ਤੋਂ ਕਬਜ਼ਾ ਛੁਡਵਾਕੇ ਖੇਤ ਮਜ਼ਦੂਰਾਂ ਨੂੰ ਦਿੱਤਾ ਗਿਆ। ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਖੇਤ ਮਜ਼ਦੂਰਾਂ ਸਿਰ ਚੜਿਆ ਕਰਜ਼ਾ ਵੀ ਜਿਉਂ ਦੀ ਤਿਉਂ ਮੂੰਹ ਅੱਡੀ ਖੜ੍ਹਾ ਹੈ।ਇਸੇ ਤਰ੍ਹਾਂ ਖੇਤ ਮਜ਼ਦੂਰਾਂ ਦੀਆਂ ਹੋਰ ਵੀ ਵੱਖ-ਵੱਖ ਮੰਗਾਂ ਪੂਰੀਆਂ ਨਹੀਂ ਹੋ ਸਕੀਆਂ। ਮਜ਼ਦੂਰ ਆਗੂਆਂ ਨੇ ਦੱਸਿਆ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਫ਼ਤਰ ਤੋਂ ਭਰੋਸਾ ਦਿਵਾਇਆ ਗਿਆ ਹੈ ਕਿ ਫੌਰੀ ਦੇ ਵਿੱਚ ਰਵਿਦਾਸਪੁਰਾ ਟਿੱਬੀ ਵਿੱਚ ਮਨਰੇਗਾ ਦਾ ਕੰਮ ਸ਼ੁਰੂ ਕੀਤਾ ਜਾਵੇਗਾ।ਪਿੰਡ ਨਮੋਲ ਅਤੇ ਬਿਗੜਵਾਲ ਦੀਆਂ ਪੰਚਾਇਤੀ ਰਿਜ਼ਰਵ ਕੋਟੇ ਦੀਆਂ ਜਮੀਨਾਂ ਦੀ ਮਿਣਤੀ ਕਰਵਾਈ ਜਾਵੇਗੀ। ਇਸੇ ਤਰ੍ਹਾਂ ਪਿੰਡ ਛਾਜਲੀ ਵਿਖੇ ਪੰਚਾਇਤੀ ਰਿਜ਼ਰਵ ਕੋਟੇ ਦਾ ਟੱਕ ਅਗਲੇ ਸਾਲ ਲਈ ਇਕੱਠਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਖੇਤ ਮਜ਼ਦੂਰਾਂ ਦੀਆਂ ਬਾਕੀ ਮੰਗਾਂ ਨੂੰ ਅਮਲੀ ਰੂਪ ਚ ਲਾਗੂ ਕਰਨ ਦਾ ਭਰੋਸਾ ਦਿਵਾਇਆ । ਵਫ਼ਦ ਵਿੱਚ ਪਰਮਜੀਤ ਕੌਰ ਰਵਿਦਾਸਪੁਰਾ, ਟਿੱਬੀ ਦਲਜੀਤ ਕੌਰ ਰਵਿਦਾਸਪੁਰਾ ਟਿੱਬੀ,ਜੀਤ ਸਿੰਘ ਰਵਿਦਾਸਪੁਰਾ ਟਿੱਬੀ, ਲਾਲ ਸਿੰਘ ,ਬਾਬੂ ਸਿੰਘ ਨਮੋਲ, ਬਲਜੀਤ ਸਿੰਘ ਨਮੋਲ, ਜਗਸੀਰ ਸਿੰਘ ਬਿਗੜਵਾਲ,ਧੰਨਾ ਸਿੰਘ ਬਿਗੜਵਾਲ, ਮਨਜੀਤ ਕੌਰ ਸ਼ੇਰੋਂ,ਜਸਵੀਰ ਕੌਰ , ਸੰਦੀਪ ਸਿੰਘ ਛਾਜਲੀ ਆਦਿ ਸ਼ਾਮਿਲ ਸਨ। ਇਸੇ ਦੌਰਾਨ ਖੇਤ ਮਜ਼ਦੂਰ ਆਗੂਆਂ ਨੇ ਐਨ ਆਈ ਏ ਵੱਲੋਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਸੂਬਾ ਜਨਰਲ ਸਕੱਤਰ ਸੁਖਵਿੰਦਰ ਕੌਰ ਅਤੇ ਹੋਰ ਥਾਵਾਂ ਤੇ ਕੀਤੀ ਛਾਪੇਮਾਰੀ ਦੀ ਸਖਤੁ ਨਿੰਦਾ ਕੀਤੀ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ