Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਗਰੀਬ ਕੋਵਿਡ ਮਰੀਜਾਂ ਨੂੰ ਮੁਫ਼ਤ ਭੋਜਨ ਮੁਹੱਈਆ ਕਰਵਾਏਗੀ ਪੰਜਾਬ ਪੁਲੀਸ

May 13, 2021 05:44 PM
SehajTimes

ਚੰਡੀਗੜ੍ਹ : ਪੰਜਾਬ ਵਿਚ ਸ਼ੁੱਕਰਵਾਰ ਤੋਂ ਗਰੀਬ ਅਤੇ ਬੇਸਹਾਰਾ ਕੋਵਿਡ ਮਰੀਜ ਆਪਣੀ ਭੁੱਖ ਮਿਟਾਉਣ ਲਈ ਭੋਜਨ ਲੈਣ ਵਾਸਤੇ ਹੈਲਪਲਾਈਨ ਨੰਬਰ 181 ਅਤੇ 112 ਉਤੇ ਕਾਲ ਕਰ ਸਕਦੇ ਹਨ ਅਤੇ ਪੰਜਾਬ ਪੁਲੀਸ ਵਿਭਾਗ ਰਾਹੀਂ ਉਨ੍ਹਾਂ ਦੇ ਘਰਾਂ ਤੱਕ ਤਿਆਰ ਭੋਜਨ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ।

          ਇਸ ਮਾਨਵਤਾਵਾਦੀ ਉਪਰਾਲੇ ਦਾ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ, “ਅਸੀਂ ਪੰਜਾਬ ਵਿਚ ਕਿਸੇ ਨੂੰ ਵੀ ਭੁੱਖਾ ਨਹੀਂ ਸੌਣ ਦੇਵਾਂਗੇ।”

            ਅਜਿਹੇ ਮਰੀਜ ਦਿਨ-ਰਾਤ ਕਿਸੇ ਵੀ ਸਮੇਂ ਉਤੇ ਇਨ੍ਹਾਂ ਨੰਬਰਾਂ ਉਤੇ ਕਾਲ ਕਰ ਸਕਦੇ ਹਨ ਅਤੇ ਪੰਜਾਬ ਪੁਲੀਸ ਵੱਲੋਂ ਕੋਵਿਡ ਰਸੋਈਆਂ ਅਤੇ ਡਲਿਵਰੀ ਦੇਣ ਵਾਲੇ ਲੜਕਿਆਂ ਰਾਹੀਂ ਉਨ੍ਹਾਂ ਦੇ ਘਰ ਤੱਕ ਪੱਕਿਆ ਹੋਇਆ ਭੋਜਨ ਮੁਹੱਈਆ ਕਰਵਾਇਆ ਜਾਵੇਗਾ।

ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਇਸ ਉਦੇਸ਼ ਲਈ ਵਿਭਾਗ ਅਜਿਹੀਆਂ ਰਸੋਈਆਂ ਅਤੇ ਡਲਿਵਰੀ ਏਜੰਟਾਂ ਨਾਲ ਰਾਬਤਾ ਬਣਾ ਰਿਹਾ ਹੈ। ਉਨ੍ਹਾਂ ਨੇ ਸੂਬੇ ਵਿਚ ਗਰੀਬ ਕੋਵਿਡ ਮਰੀਜਾਂ ਲਈ ਭੋਜਨ ਯਕੀਨੀ ਬਣਾਉਣ ਲਈ ਪੰਜਾਬ ਪੁਲੀਸ ਵੱਲੋਂ ਕੀਤੇ ਗਏ ਉਪਰਾਲੇ ਉਤੇ ਮਾਣ ਮਹਿਸੂਸ ਕੀਤਾ।

          ਇਹ ਸੁਵਿਧਾ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਕਾਰਜਸ਼ੀਲ ਹੋਵੇਗੀ ਜਿਸ ਨਾਲ ਪੰਜਾਬ ਵਿਚ ਕਿਤੇ ਵੀ ਰਹਿ ਰਹੇ ਕੋਵਿਡ ਮਰੀਜ ਭੋਜਨ ਨਾ ਮਿਲਣ ਦੀ ਸੂਰਤ ਵਿਚ 181 ਅਤੇ 112 ਹੈਲਪਲਾਈਨ ਨੰਬਰਾਂ ਉਤੇ ਦਿਨ-ਰਾਤ ਕਿਸੇ ਵੀ ਵੇਲੇ ਕਾਲ ਕਰ ਸਕਦੇ ਹਨ ਜਿਨ੍ਹਾਂ ਨੂੰ ਉਨ੍ਹਾਂ ਦੇ ਘਰ ਪੱਕਿਆ ਹੋਇਆ ਭੋਜਨ ਮੁਹੱਈਆ ਕਰਵਾਇਆ ਜਾਵੇਗਾ।

 ਮੁੱਖ ਮੰਤਰੀ ਦੇ ਹੁਕਮਾਂ ਉਤੇ ਕੋਵਿਡ ਦੀ ਪਹਿਲੀ ਲਹਿਰ ਦੌਰਾਨ ਵੀ ਪੰਜਾਬ ਨੇ 112 ਐਮਰਜੈਂਸੀ ਹੈਲਪਲਾਈਨ ਨੂੰ ਮੁਫ਼ਤ ਭੋਜਨ ਮੁਹੱਈਆ ਕਰਵਾਉਣ ਲਈ ਹੈਲਪਲਾਈਨ ਨੰਬਰ ਵਿਚ ਤਬਦੀਲ ਕਰ ਦਿੱਤਾ ਸੀ। ਵਿਭਾਗ ਨੇ ਬੀਤੇ ਸਾਲ ਅਪ੍ਰੈਲ-ਜੂਨ ਮਹੀਨੇ ਦੌਰਾਨ ਗੈਰ-ਸਰਕਾਰੀ ਸੰਸਥਾਵਾਂ, ਗੁਰਦੁਆਰਿਆਂ, ਮੰਦਰਾਂ ਅਤੇ ਹੋਰ ਧਾਰਮਿਕ ਸੰਸਥਾਵਾਂ ਦੀ ਸਰਗਰਮ ਭਾਈਵਾਲੀ ਨਾਲ ਪੰਜਾਬ ਦੇ ਲੋਕਾਂ ਤੱਕ 12 ਕਰੋੜ ਪੱਕਿਆ ਹੋਇਆ ਅਤੇ ਸੁੱਕਾ ਰਾਸ਼ਨ ਸਫਲਤਾ ਨਾਲ ਪਹੁੰਚਾਇਆ ਸੀ। ਇਸ ਮਾਨਵਤਾਵਾਦੀ ਸੇਵਾ ਦੀ ਭਾਵਨਾ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਪੁਲੀਸ ਦੇ ਬਹੁਤ ਸਾਰੇ ਮੁਲਾਜ਼ਮਾਂ ਨੇ ਆਪਣੀਆਂ ਜੇਬਾਂ ਵਿੱਚੋਂ ਯੋਗਦਾਨ ਪਾਇਆ ਸੀ ਅਤੇ ਪੁਲੀਸ ਲਾਈਨ ਵਿਚ ਕਮਿਊਨਿਟੀ ਕਿਚਨ ਸਥਾਪਤ ਕਰਨ ਦੇ ਨਾਲ-ਨਾਲ ਅਤੇ ਇੱਥੋਂ ਤੱਕ ਇਸ ਉਦੇਸ਼ ਦੀ ਖਾਤਰ ਆਪਣੇ ਘਰਾਂ ਵਿਚ ਵੀ ਭੋਜਨ ਤਿਆਰ ਕੀਤਾ ਸੀ।

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ