Sunday, November 02, 2025

Malwa

ਰੰਗਲੇ ਪੰਜਾਬ ਦਾ ਰਸਤਾ ਖੇਤਾਂ 'ਚੋ ਹੋ ਕੇ ਜਾਂਦਾ ਹੈ, ਇਸ ਲਈ ਕਿਸਾਨਾਂ ਦਾ ਯੋਗਦਾਨ ਅਹਿਮ : ਕੁਲਤਾਰ ਸਿੰਘ ਸੰਧਵਾਂ

September 02, 2024 07:31 PM
SehajTimes

ਕਿਸਾਨ ਖੇਤੀ ਦੇ ਨਾਲ ਨਾਲ ਸਹਾਇਕ ਧੰਦੇ ਅਪਣਾਉਣ, ਮਾਰਕੀਟਿੰਗ ਖੁਦ ਕਰਨ ਨੂੰ ਤਰਜ਼ੀਹ ਦੇਣ : ਕੁਲਤਾਰ ਸਿੰਘ ਸੰਧਵਾਂ

ਕਿਸਾਨ ਮੇਲੇ 'ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਸ਼ਿਰਕਤ

ਪਟਿਆਲਾ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਰਾਜਪੁਰਾ ਦੀ ਅਨਾਜ ਮੰਡੀ ਵਿਖੇ ਲੱਗੇ ਉੱਤਰੀ ਭਾਰਤ ਦੇ ਸਭ ਤੋਂ ਵੱਡੇ ਕਿਸਾਨ ਮੇਲੇ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਬਣਾਉਣ 'ਚ ਕਿਸਾਨਾਂ ਦਾ ਅਹਿਮ ਯੋਗਦਾਨ ਹੋਵੇਗਾ, ਕਿਉਂਕਿ ਅੰਨਦਾਤਾ ਦੀ ਖੁਸ਼ਹਾਲੀ ਨਾਲ ਹੀ ਸੂਬਾ ਖੁਸ਼ਹਾਲ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦਾ ਜੋ ਅਹਿਦ ਲਿਆ ਗਿਆ ਹੈ ਉਸ ਦਾ ਰਸਤਾ ਪੰਜਾਬ ਦੇ ਖੇਤਾਂ ਵਿੱਚ ਹੋ ਕੇ ਜਾਂਦਾ ਹੈ। ਇਸ ਮੌਕੇ ਐਮ.ਐਲ.ਏ ਲਾਭ ਸਿੰਘ ਓਗੋਕੇ ਵੀ ਮੌਜੂਦ ਸਨ। ਕਿਸਾਨ ਮੇਲੇ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਖੇਤੀਬਾੜੀ ਨਾ ਸਿਰਫ ਪੰਜਾਬ ਸਗੋਂ ਪੂਰੇ ਦੇਸ਼ ਦੀ ਰੀਡ ਦੀ ਹੱਡੀ ਹੈ ਅਤੇ ਅਜਿਹੇ ਕਿਸਾਨ ਮੇਲੇ ਖੇਤੀਬਾੜੀ ਦੇ ਕਿੱਤੇ ਵਿੱਚ ਹੋ ਰਹੇ ਨਵੇਂ ਸੁਧਾਰਾਂ ਦੇ ਆਦਾਨ ਪ੍ਰਦਾਨ ਲਈ ਅਹਿਮ ਭੂਮਿਕਾ ਨਿਭਾਉਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਨਾ ਕੇਵਲ ਪੰਜਾਬ ਸਗੋਂ ਆਧੁਨਿਕ ਤਕਨੀਕਾਂ ਦੀ ਜਾਣਕਾਰੀ ਲੈਣ ਲਈ ਦੇਸ਼ ਦੇ ਹਰੇਕ ਸੂਬੇ ਵਿੱਚ ਲੱਗਣ ਵਾਲੇ ਕਿਸਾਨ ਮੇਲਿਆਂ 'ਚ ਸ਼ਿਰਕਤ ਕਰਦੇ ਹਨ।
ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਆਮਦਨ ਨੂੰ ਵਧਾਉਣ ਲਈ ਖੇਤੀ ਦੇ ਨਾਲ ਨਾਲ ਸਹਾਇਕ ਧੰਦਿਆਂ ਨੂੰ ਵੀ ਅਪਣਾਉਣ। ਡੇਅਰੀ ਫਾਰਮਿੰਗ ਦੇ ਨਾਲ ਨਾਲ ਕਿਸਾਨ ਫ਼ਸਲੀ ਵਿਭਿੰਨਤਾ ਵੀ ਲਿਆਉਣ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਕਿਸਾਨ ਆਪਣੇ ਪੈਦਾਵਾਰ ਦੀ ਮਾਰਕੀਟਿੰਗ ਖੁਦ ਕਰਨ ਨੂੰ ਤਰਜ਼ੀਹ ਦੇਣ। ਉਨ੍ਹਾਂ ਕਿਹਾ ਕਿ ਜਦ ਕਿਸਾਨਾਂ ਵੱਲੋਂ ਮਾਰਕੀਟਿੰਗ ਖੁਦ ਕੀਤੀ ਜਾਣ ਲੱਗੇਗੀ ਉਦੋਂ ਪੰਜਾਬ ਨਾ ਕੇਵਲ ਦੇਸ਼ ਦਾ ਸਗੋਂ ਦੁਨੀਆ ਦਾ ਸਭ ਤੋਂ ਅਮੀਰ ਸੂਬਾ ਬਣਕੇ ਉਭਰੇਗਾ। ਇਸ ਮੌਕੇ ਉਨ੍ਹਾਂ ਟਰੈਕਟਰ 'ਤੇ ਪੂਰੇ ਕਿਸਾਨ ਮੇਲੇ ਦਾ ਦੌਰਾ ਕੀਤਾ।
ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਅੱਗ ਲਾਉਣ ਦੇ ਰੁਝਾਨ ਨਾਲ ਵਾਤਾਵਰਣ ਦੂਸ਼ਿਤ ਹੁੰਦਾ ਹੈ ਤੇ ਗੰਭੀਰ ਬੀਮਾਰੀਆਂ ਫੈਲਦੀਆਂ ਹਨ। ਇਸ ਮੌਕੇ ਦੀਪ ਸੰਧੂ, ਅਬਜਿੰਦਰ ਸਿੰਘ ਸੰਘਾ, ਸਾਹਿਲ ਮੱਕੜ, ਕੇਸ਼ੋ ਕੁਲਤਾਰ ਸਿੰਘ ਪੰਨੂ, ਜਸਦੀਪ ਸਿੰਘ ਬਰਾੜ ਤੇ ਐਡਵੋਕੇਟ ਜੈਸ਼ਵਿੰਦਰ ਸਿੰਘ ਬਰਾੜ ਵੀ ਮੌਜੂਦ ਸਨ।

 

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ