Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਵਿਧਾਇਕ ਪਠਾਣਮਾਜਰਾ ਤੇ ਗੁਰਲਾਲ ਘਨੌਰ ਨੇ 2.54 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਦੋ ਪੁੱਲਾਂ ਦੇ ਨੀਂਹ ਪੱਥਰ ਰੱਖੇ

September 02, 2024 07:34 PM
SehajTimes
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਲਈ ਵਚਨਬੱਧ-ਪਠਾਣਮਾਜਰਾ, ਗੁਰਲਾਲ ਘਨੌਰ
 
ਕਿਹਾ, ਦੋਵਾਂ ਪੁੱਲਾਂ ਦੇ ਬਨਣ ਨਾਲ ਲੋਕਾਂ ਦੀ ਚਿਰੋਕਣੀ ਮੰਗ ਹੋਈ ਪੂਰੀ
 
ਪਟਿਆਲਾ : ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਤੇ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਨੇ ਆਪਣੇ ਹਲਕੇ ਦੇ ਦਰਜਨਾਂ ਪਿੰਡਾਂ ਦੇ ਵਸਨੀਕਾਂ ਦੀ ਚਿਰੋਕਣੀ ਮੰਗ ਪੂਰੀ ਕਰਦਿਆਂ ਅੱਜ 2.55 ਕਰੋੜ ਰੁਪਏ ਦੀ ਲਾਗਤ ਨਾਲ ਦੋ ਡਰੇਨਾਂ ਦੇ ਦੋ ਪੁੱਲਾਂ ਦੀ ਉਸਾਰੀ ਦੇ ਨੀਂਹ ਪੱਥਰ ਰੱਖੇ। ਦੋਵਾਂ ਵਿਧਾਇਕਾਂ ਨੇ ਪੰਜਾਬ ਮੰਡੀ ਬੋਰਡ ਵੱਲੋਂ ਲਿੰਕ ਸੜਕ ਕੌਲੀ ਤੋਂ ਬਾਰਨ ਵਾਇਆ ਪਨੌਦੀਆਂ ਵਿੱਚ ਨਿੰਮ ਸਾਹਿਬ ਡਰੇਨ ਉਪਰ ਗੁਰਦੁਆਰਾ ਨਿੰਮ ਸਾਹਿਬ ਨੇੜੇ 1 ਕਰੋੜ 74.45 ਲੱਖ ਰੁਪਏ ਦੀ ਲਾਗਤ ਨਾਲ ਅਤੇ ਲਿੰਕ ਸੜਕ ਗੌਂਸਪੁਰ ਤੋਂ ਸ਼ੰਕਰਪੁਰ ਵਿੱਚ ਕੌਲੀ ਕਰੀਕ ਡਰੇਨ ਉਪਰ 80 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਦੋ ਪੁੱਲ ਦੀ ਉਸਾਰੀ ਦਾ ਕਾਰਜ ਸ਼ੁਰੂ ਕਰਵਾਇਆ। ਉਨ੍ਹਾਂ ਨੇ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਲਕਾ ਸਨੌਰ ਤੇ ਘਨੌਰ ਲਈ ਫੰਡ ਮੁਹੱਈਆ ਕਰਵਾਉਣ ਲਈ ਧੰਨਵਾਦ ਕੀਤਾ ਉਥੇ ਹੀ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ।
ਇਸ ਮੌਕੇ ਹਰਮੀਤ ਸਿੰਘ ਪਠਾਣਮਾਜਰਾ ਤੇ ਗੁਰਲਾਲ ਘਨੌਰ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਪਹਿਲ ਦੇ ਅਧਾਰ 'ਤੇ ਪ੍ਰਦਾਨ ਕਰਨ ਅਤੇ ਲੋਕ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਦੋਵਾਂ ਵਿਧਾਇਕਾਂ ਨੇ ਸਥਾਨਕ ਲੋਕਾਂ ਨੂੰ ਭਰੋਸਾ ਦਿੱਤਾ ਕਿ ਇਹ ਦੋਵੇਂ ਪੁੱਲ ਮਿਥੇ ਸਮੇਂ ਦੇ ਅੰਦਰ-ਅੰਦਰ ਬਣਾ ਕੇ ਚਾਲੂ ਕਰ ਦਿੱਤੇ ਜਾਣਗੇ। ਪਠਾਣਮਾਜਰਾ ਅਤੇ ਗੁਰਲਾਲ ਘਨੌਰ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਦੌਰਾਨ ਇਹ ਦੋਵੇਂ ਹਲਕੇ ਪੱਛੜੇ ਰਹਿ ਗਏ ਪਰੰਤੂ ਅੱਜ ਹਰੇਕ ਪਿੰਡ ਵਿੱਚ ਵਿਕਾਸ ਕੰਮ ਚੱਲ ਰਹੇ ਹਨ। ਇਸ ਤੋਂ ਬਿਨ੍ਹਾਂ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਰਕੇ ਹੀ ਦੋਵੇਂ ਹਲਕੇ ਹੜ੍ਹਾਂ ਦੀ ਮਾਰ ਹੇਠ ਆਉਂਦੇ ਹਨ ਪਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੌਜੂਦਾ ਸਰਕਾਰ ਨੇ ਹੜ੍ਹਾਂ ਤੋਂ ਬਚਾਅ ਲਈ ਪੱਕਾ ਹੱਲ ਕਰਨ ਦੀ ਵਿਊਂਤਬੰਦੀ ਕੀਤੀ ਹੈ। ਇਸ ਮੌਕੇ ਹਰਜਸ਼ਨ ਸਿੰਘ ਪਠਾਣਮਾਜਰਾ, ਮੰਡੀ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਅੰਮ੍ਰਿਤਪਾਲ ਸਿੰਘ, ਐਸ.ਡੀ.ਓ. ਸਤਨਾਮ ਸਿੰਘ, ਜੇ.ਈ. ਅਸ਼ਵਨੀ ਕੁਮਾਰ ਸਮੇਤ ਇਲਾਕੇ ਦੇ ਵਸਨੀਕ ਵੀ ਮੌਜੂਦ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ