Monday, June 16, 2025

Malwa

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 4 ਸਤੰਬਰ ਨੂੰ

September 03, 2024 04:00 PM
SehajTimes

ਪਟਿਆਲਾ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ 4 ਸਤੰਬਰ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਰਿਲਾਇੰਸ ਨਿਪੋਨ ਲਾਈਫ਼ ਇੰਸ਼ੋਰੈਂਸ ਕੰਪਨੀ ’ਚ ਲਾਈਫ਼ ਪਲੈਨਿੰਗ ਅਫ਼ਸਰ ਦੀ ਅਸਾਮੀਆਂ ਦਾ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਜ਼ਗਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਕੰਪਨੀ ਵੱਲੋਂ ਲਾਈਫ਼ ਪਲੈਨਿੰਗ ਅਫ਼ਸਰਾਂ ਦੀ ਅਸਾਮੀਆਂ ਲਈ ਚਾਹਵਾਨ ਅਤੇ ਯੋਗ ਉਮੀਦਵਾਰਾਂ (ਕੇਵਲ ਔਰਤਾਂ), ਜਿਨ੍ਹਾਂ ਨੇ ਗਰੈਜੂਏਸ਼ਨ ਪਾਸ ਕੀਤੀ ਹੋਵੇ ਅਤੇ ਉਮਰ 30-45 ਸਾਲ ਹੋਵੇ, ਹੀ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਸਕਦੀਆਂ ਹਨ। ਇੰਟਰਵਿਊ ਦੌਰਾਨ ਚੁਣੇ ਗਏ ਫਰੈਸ਼ਰ ਅਤੇ ਤਜਰਬੇਕਾਰ ਪ੍ਰਾਰਥੀਆਂ ਨੂੰ ਅਹੁਦੇ ਅਨੁਸਾਰ 12 ਤੋਂ 18 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇਗੀ।
  ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਦੇ ਡਿਪਟੀ ਸੀ.ਈ.ਓ ਸਤਿੰਦਰ ਸਿੰਘ ਨੇ ਦੱਸਿਆ ਕਿ ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 4 ਸਤੰਬਰ (ਬੁੱਧਵਾਰ) ਨੂੰ ਸਵੇਰੇ 10 ਵੱਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

 

More in Malwa

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ

ਪੰਜਾਬੀ ਯੂਨੀਵਰਸਿਟੀ ਦੇ 'ਵਰਲਡ ਪੰਜਾਬੀ ਸੈਂਟਰ' ਵਿਖੇ ਕਰਵਾਇਆ ਸਮਾਗਮ

ਪੈਨਸ਼ਨਰਾਂ ਨੇ "ਆਪ" ਸਰਕਾਰ ਨੂੰ ਭੰਡਿਆ 

ਕੋਆਰਡੀਨੇਟਰ ਧੂਰਾ ਨੇ ਸੁਨਾਮ ਦੇ ਕਾਂਗਰਸੀਆਂ ਨਾਲ ਕੀਤੀਆਂ ਵਿਚਾਰਾਂ 

ਖੋਏ ਦੇ ਪੇੜੇ 'ਚ ਕਾਕਰੋਚ ਦੀਆਂ ਫੋਟੋਆਂ ਸੋਸ਼ਲ ਮੀਡੀਆ ਤੇ ਵਾਇਰਲ 

ਭਾਰਤ ਸਰਕਾਰ ਦੇ ਸਕੱਤਰ (ਖੇਡਾਂ) ਅਤੇ ਸਪੋਰਟਸ ਅਥਾਰਟੀ ਆਫ਼ ਇੰਡੀਆ ਦੇ ਡਾਇਰੈਕਟਰ ਜਨਰਲ, ਵਲੋਂ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ, ਪਟਿਆਲਾ ਦਾ ਦੋ ਦਿਨਾਂ ਦੌਰਾ 

ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀਆਂ ਮੈਰਿਟ ਵਿੱਚ ਆਈਆਂ ਵਿਦਿਆਰਥਣਾਂ ਦਾ ਸਨਮਾਨ ਕੀਤਾ