Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੰਜਾਬੀ ਯੂਨੀਵਰਸਿਟੀ ਦੇ ਸਿੱਖਿਆ ਅਤੇ ਸੁਮਦਾਇ ਸੇਵਾਵਾਂ ਵਿਭਾਗ ਵਿਖੇ 15 ਦਿਨਾਂ ਦਾ ਵਿਦਿਆਰਥੀ ਇੰਡਕਸ਼ਨ ਪ੍ਰੋਗਰਾਮ ਸ਼ੁਰੂ

September 03, 2024 04:09 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਸਿੱਖਿਆ ਅਤੇ ਸੁਮਦਾਇ ਸੇਵਾਵਾਂ ਵਿਭਾਗ ਵੱਲੋਂ 15 ਦਿਨਾਂ ਦਾ ਵਿਦਿਆਰਥੀ ਇੰਡਕਸ਼ਨ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਹ ਪ੍ਰੋਗਰਾਮ ਵਿਭਾਗ ਵਿਖੇ ਸ਼ੁਰੂ ਹੋਏ ਨਵੇਂ ਕੋਰਸ ਚਾਰ ਸਾਲਾ ਏਕੀਕ੍ਰਿਤ ਅਧਿਆਪਕ ਸਿੱਖਿਆ ਪ੍ਰੋਗਰਾਮ (ਆਈ. ਟੀ. ਈ. ਪੀ.) ਬੀ.ਏ. ਬੀ.ਐੱਡ.  (ਸੈਕੰਡਰੀ ਸਟੇਜ) ਵਿੱਚ ਦਾਖਲ ਹੋਏ ਵਿਦਿਆਰਥੀਆਂ ਦੇ ਨਵੇਂ ਬੈਚ ਲਈ  ਹੈ। ਇੰਡਕਸ਼ਨ ਪ੍ਰੋਗਰਾਮ ਦੇ ਪਹਿਲੇ ਦਿਨ ਦੀ ਸ਼ੁਰੂਆਤ ਡਾ. ਗਗਨਦੀਪ ਥਾਪਾ ਵੱਲੋਂ ਦਿੱਤੇ ਗਏ ਰਸਮੀ ਸੁਆਗਤੀ ਭਾਸ਼ਣ ਨਾਲ ਹੋਈ, ਜਿਨ੍ਹਾਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਅਕਾਦਮਿਕ ਸਫ਼ਰ ਲਈ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ। ਡਾ. ਰੇਖਾ ਨੇ ਅਗਲੇ ਦੋ ਹਫ਼ਤਿਆਂ ਲਈ ਵਿਉਂਤਬੱਧ ਕੀਤੇ ਗਏ ਵੱਖ-ਵੱਖ ਸੈਸ਼ਨਾਂ, ਵਰਕਸ਼ਾਪਾਂ ਅਤੇ ਯੂਨੀਵਰਸਿਟੀ ਕੈੰਪਸ ਵਿਚਲੀਆਂ ਵੱਖ-ਵੱਖ ਅਹਿਮ ਥਾਵਾਂ ਦੇ ਦੌਰਿਆਂ ਦੀ ਰੂ-ਪਰੇਖਾ ਦਸਦੇ ਹੋਏ ਸਾਰੀਆਂ ਗਤੀਵਿਧੀਆਂ ਦੀ ਇੱਕ ਸੰਖੇਪ ਜਾਣਕਾਰੀ ਪ੍ਰਦਾਨ ਕੀਤੀ।
 
 
ਵਿਭਾਗ ਮੁਖੀ ਡਾ. ਜਗਪ੍ਰੀਤ ਕੌਰ ਨੇ ਵਿਭਾਗ ਦੀ ਵਿਰਾਸਤ ਅਤੇ ਅਕਾਦਮਿਕ ਪ੍ਰਾਪਤੀਆਂ ਪ੍ਰਤੀ ਵਚਨਬੱਧਤਾ 'ਤੇ ਜ਼ੋਰ ਦਿੰਦੇ ਹੋਏ ਵਿਭਾਗ ਦਾ ਸੰਖੇਪ ਇਤਿਹਾਸ ਦੱਸਿਆ। ਉਨ੍ਹਾਂ ਵਿਦਿਆਰਥੀਆਂ ਨੂੰ ਸਿੱਖਿਅਕ ਵਜੋਂ ਉਹਨਾਂ ਦੀਆਂ ਭਵਿੱਖ ਦੀਆਂ ਭੂਮਿਕਾਵਾਂ ਲਈ ਲੋੜੀਂਦੇ ਹੁਨਰ ਅਤੇ ਗਿਆਨ ਨਾਲ ਲੈਸ ਕਰਨ ਲਈ ਤਿਆਰ ਕੀਤੇ ਹੋਏ ਵਿਆਪਕ ਪਾਠਕ੍ਰਮ ਬਾਰੇ ਵੀ ਜਾਣਕਾਰੀ ਦਿੱਤੀ। ਡਾ. ਖੁਸ਼ਗੀਤ ਕੌਰ ਨੇ ਫੈਕਲਟੀ ਮੈਂਬਰਾਂ ਨਾਲ ਜਾਣ-ਪਛਾਣ ਕਰਾਈ, ਉਨ੍ਹਾਂ ਦੀਆਂ ਅਕਾਦਮਿਕ ਅਤੇ ਪੇਸ਼ੇਵਰ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਇਸ ਤੋਂ ਬਾਅਦ ਡਾ.ਗੁਰਸੰਗੀਤ ਕੌਰ ਅਤੇ ਡਾ.ਪਪਲਦੀਪ ਗੋਸਲ ਵੱਲੋਂ ਰਸਮੀ ਤੌਰ ‘ਤੇ ਧੰਨਵਾਦ ਦਾ ਮਤਾ ਪੇਸ਼ ਕੀਤਾ ਗਿਆ ਇਸ ਸਮਾਗਮ ਵਿੱਚ ਵਿਭਾਗ ਦੇ ਫੈਕਲਟੀ ਮੈਂਬਰ ਖੋਜਾਰਥੀਆਂ ਅਤੇ ਵਿਦਿਆਰਥੀਆਂ ਨੇ ਭਰਪੂਰ ਸ਼ਿਰਕਤ ਕੀਤੀ।
 

Have something to say? Post your comment

 

More in Malwa

ਹਰਚੰਦ ਸਿੰਘ ਬਰਸਟ ਵੱਲੋਂ ਸਮਾਣਾ ਵਿੱਚ ਵਲੰਟੀਅਰਾਂ ਨਾਲ ਅਹਿਮ ਮੀਟਿੰਗ

ਪ੍ਰਸ਼ਾਸਨ ਵੱਲੋਂ ਸਰਕਾਰੀ ਜਗਾ ’ਤੇ ਨਾਜਾਇਜ਼ ਕਬਜ਼ਾ ਛੁਡਾਉਣ ਦੀ ਵੱਡੀ ਕਾਰਵਾਈ

ਡੇਅਰੀ ਉੱਦਮ ਸਿਖਲਾਈ ਕੋਰਸ 4 ਮਈ ਤੋਂ ਹੋਵੇਗਾ ਸ਼ੁਰੂ : ਡਿਪਟੀ ਡਾਇਰੈਕਟਰ

ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋੜ ਰੁਪਏ ਦੇ ਹੜ੍ਹ-ਰੋਕੂ ਕੰਮ ਜਾਰੀ: ਬਰਿੰਦਰ ਕੁਮਾਰ ਗੋਇਲ

ਕੋਟਕਪੂਰਾ ਰਜਬਾਹੇ ਦੀ ਮੁਰੰਮਤ ਮਹਿਜ 52 ਦਿਨਾਂ ਵਿੱਚ ਮੁਕੰਮਲ : ਸਪੀਕਰ ਸੰਧਵਾਂ

ਸਪੀਕਰ ਸੰਧਵਾਂ ਵੱਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਤੱਕ ਸਕੂਲਾਂ ’ਚ ਵਿਕਾਸ ਕਾਰਜਾਂ ਦਾ ਉਦਘਾਟਨ

ਮੁਲਾਜ਼ਮ ਮਜ਼ਦੂਰ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਕੌਮਾਂਤਰੀ ਮਜ਼ਦੂਰ ਦਿਹਾੜਾ ਮਨਾਉਣ ਦਾ ਫੈਸਲਾ

ਸੁਨਾਮ ਵਿਖੇ ਛੱਪੜ ਪਾਰਕ ਵਿੱਚ ਤਬਦੀਲੀ ਲਈ ਤਿਆਰ

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟਰੇਸ਼ਨ ਪ੍ਰਕਿਰਿਆ ਸਬੰਧੀ ਮੀਟਿੰਗ

ਹੋਣਹਾਰ ਵਿਦਿਆਰਥਣ ਤਮੰਨਾ ਪ੍ਰਜਾਪਤੀ ਸਵਿਤਰੀ ਬਾਈ ਜੀ ਦੀ ਤਸਵੀਰ ਨਾਲ ਸਨਮਾਨਤ