Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੀਨੀਅਰ ਪੱਤਰਕਾਰ ਲਾਜਪਤ ਰਾਏ ਗਾਂਧੀ ਦਾ 76 ਸਾਲ ਦੀ ਉਮਰ ਵਿੱਚ ਦਿਹਾਂਤ

September 03, 2024 04:36 PM
SehajTimes
ਪਟਿਆਲਾ : ਸੀਨੀਅਰ ਪੱਤਰਕਾਰ ਅਤੇ ਉਘੇ ਸਮਾਜਵਾਦੀ ਲਾਜਪਤ ਰਾਏ ਗਾਂਧੀ ਦਾ 76 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਹ ਦ ਸੰਡੇ ਗਾਰਡੀਅਨ ਦੇ ਪ੍ਰਿੰਸੀਪਲ ਕੌਰਸਪਾਂਡੈਂਟ ਤਰੁਣੀ ਗਾਂਧੀ ਦੇ ਪਿਤਾ ਅਤੇ ਸੀਨੀਅਰ ਪੱਤਰਕਾਰ ਅਸ਼ਮਨੀ ਕੁਮਾਰ ਦੇ ਸਹੁਰਾ ਲੱਗਦੇ ਸਨ। ਅੱਜ ਉਨ੍ਹਾਂ ਦੇ ਅੰਤਿਮ ਸਸਕਾਰ ਮੌਕੇ ਇੱਥੇ ਬੀਰ ਜੀ ਸਮਸ਼ਾਨਘਾਟ ਵਿਖੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਅਤੇ ਸਕੱਤਰ ਸ. ਐਮ.ਐਸ. ਜੱਗੀ ਦੀ ਤਰਫ਼ੋਂ ਰੀਥ ਰੱਖ ਕੇ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ। ਇਸੇ ਦੌਰਾਨ ਕੈਬਨਿਟ ਮੰਤਰੀ ਸ. ਜੌੜਮਾਜਰਾ ਨੇ ਸੀਨੀਅਰ ਪੱਤਰਕਾਰ ਤਰੁਣੀ ਗਾਂਧੀ ਤੇ ਅਸ਼ਮਨੀ ਕੁਮਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਮਾਤਮਾ ਕੋਲ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ। ਜਦੋਂਕਿ ਸਕੱਤਰ ਸ. ਐਮ.ਐਸ. ਜੱਗੀ ਨੇ ਕਿਹਾ ਕਿ ਲਾਜਪਤ ਰਾਏ ਗਾਂਧੀ ਵੱਲੋਂ ਪੱਤਰਕਾਰਤਾ ਦੇ ਖੇਤਰ ਵਿੱਚ ਪਾਏ ਯੋਗਦਾਨ ਨੂੰ ਯਾਦ ਰੱਖਿਆ ਜਾਵੇਗਾ ਤੇ ਉਹ ਨਵੀਂ ਪੀੜ੍ਹੀ ਲਈ ਚਾਨਣ ਮੁਨਾਰੇ ਦਾ ਕੰਮ ਕਰਨਗੇ। 
ਇਸ ਮੌਕੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ ਤੇ ਸ਼ਿਖਾ ਨਹਿਰਾ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਭੁਪੇਸ਼ ਚੱਠਾ, ਏ.ਪੀ.ਆਰ.ਓ. ਹਰਦੀਪ ਸਿੰਘ, ਸਮਾਜਿਕ ਚਿੰਤਕ ਤੇ ਵਾਤਾਵਰਣ ਕਾਰਕੁਨ ਅਮਨ ਅਰੋੜਾ, ਸ੍ਰੀ ਅਰਬਿੰਦੋ ਸੁਸਾਇਟੀ ਦੇ ਕਾਰਜਕਾਰਨੀ ਮੈਂਬਰ ਕੇ. ਪਵਨ, ਸਮਾਜ ਸੇਵੀ ਲਖਵਿੰਦਰ ਸਰੀਨ ਤੇ ਹੋਰ ਪਤਵੰਤੇ ਵੀ ਮੌਜੂਦ ਸਨ। ਜਿਕਰਯੋਗ ਹੈ ਕਿ ਆਪਣੇ ਜੀਵਨ ਦੌਰਾਨ, ਲਾਜਪਤ ਰਾਏ ਗਾਂਧੀ ਆਪਣੇ ਪਰਉਪਕਾਰੀ ਕੰਮਾਂ ਲਈ ਵੀ ਜਾਣੇ ਜਾਂਦੇ ਸਨ ਅਤੇ ਉਨ੍ਹਾਂ ਨੇ 1975 ਦੀ ਐਮਰਜੈਂਸੀ ਦੌਰਾਨ, ਇੱਕ ਫ੍ਰੀਲਾਂਸ ਪੱਤਰਕਾਰ ਵਜੋਂ ਸਿਸਟਮ ਦੇ ਵਿਰੁੱਧ ਆਪਣੀ ਅਸਹਿਮਤੀ ਦਾ ਦਲੇਰੀ ਨਾਲ ਪ੍ਰਗਟਾਵਾ ਕੀਤਾ।ਉਹ ਇੱਕ ਭਾਵੁਕ ਲੇਖਕ ਵੀ ਸਨ ਜਿਨ੍ਹਾਂ ਨੇ ਸਮਾਜਿਕ, ਵਾਤਾਵਰਣ ਅਤੇ ਰਾਜਨੀਤਿਕ ਮੁੱਦਿਆਂ ਦੇ ਹੱਲ ਕਰਨ ਲਈ ਆਪਣਾ ਕੈਰੀਅਰ ਸਮਰਪਿਤ ਕੀਤਾ ਸੀ। ਉਹ ਆਪਣੀ ਪਤਨੀ ਅਤੇ ਦੋ ਧੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਹਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ