Wednesday, September 17, 2025

Chandigarh

ਪੰਜਾਬ ਵਿੱਚ 18-44 ਉਮਰ ਸਮੂਹ ਦੇ ਸਿਹਤ ਕਰਮਚਾਰੀਆਂ ਅਤੇ ਸਹਿ-ਰੋਗਾਂ ਤੋਂ ਪੀੜਤਾਂ ਦੇ ਪਰਿਵਾਰਾਂ ਲਈ ਸ਼ੁੱਕਰਵਾਰ ਤੋਂ ਟੀਕਾਕਰਨ ਸ਼ੁਰੂ

May 13, 2021 05:51 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਰਕਾਰੀ ਅਤੇ ਪ੍ਰਾਈਵੇਟ ਦੋਵੇਂ ਖੇਤਰਾਂ ਵਿੱਚ 18-44 ਉਮਰ ਸਮੂਹ ਦੇ ਸਿਹਤ ਕਰਮਚਾਰੀਆਂ ਦੇ ਪਰਿਵਾਰਾਂ ਅਤੇ ਸਹਿ-ਰੋਗਾਂ ਤੋਂ ਪੀੜਤ ਪਰਿਵਾਰਾਂ ਲਈ ਸ਼ੁੱਕਰਵਾਰ ਤੋਂ ਟੀਕਾਕਰਨ ਸ਼ੁਰੂ ਕਰਨ ਦਾ ਐਲਾਨ ਕੀਤਾ।
ਟੀਕਿਆਂ ਦੇ ਸੀਮਤ ਉਪਲੱਬਧ ਸਟਾਕ ਦੀ ਉਚਿਤ ਵਰਤੋਂ ਬਾਰੇ ਨਿਰਦੇਸ਼ ਦਿੰਦਿਆਂ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਸੂਬੇ ਵਿੱਚ ਕੋਵਿਡ ਦੇ ਵੱਧ ਰਹੇ ਮਾਮਲਿਆਂ ਨੂੰ ਵੇਖਦਿਆਂ 18-44 ਉਮਰ ਸਮੂਹ ਦੇ ਸਹਿ-ਰੋਗੀਆਂ ਨੂੰ ਟੀਕੇ ਲਗਾਉਣ ਦੀ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ। 12 ਮਈ ਨੂੰ ਖਤਮ ਹੋਏ ਹਫਤੇ ਵਿੱਚ ਪਾਜ਼ੇਟਿਵਟੀ ਦਰ 14.2 ਫੀਸਦੀ ਅਤੇ ਕੋਵਿਡ ਮੌਤ ਦਰ (ਸੀ.ਐਫ.ਆਰ.) 2.1 ਫੀਸਦੀ ਹੈ।
ਮੰਤਰੀ ਮੰਡਲ ਦੀ ਇਕ ਵਰਚੁਅਲ ਮੀਟਿੰਗ ਵਿਚ ਕੋਵਿਡ ਸਥਿਤੀ ਅਤੇ ਟੀਕਾਕਰਨ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਕਿਹਾ ਕਿ ਉਹ ਤਰਜੀਹੀ ਸਮੂਹਾਂ ਲਈ ਸ਼ਨਾਖਤ ਕੀਤੇ ਸਕੂਲਾਂ ਅਤੇ ਹੋਰ ਇਮਾਰਤਾਂ ਵਿੱਚ ਟੀਕਾਕਰਨ ਪ੍ਰੋਗਰਾਮ ਸ਼ੁਰੂ ਕਰਨ ਤਾਂ ਜੋ ਸਰਕਾਰੀ ਹਸਪਤਾਲਾਂ ਵਿੱਚ ਭੀੜ ਵਧਣ ਨਾਲ ਮਹਾਂਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ।
ਮਾਹਿਰ ਸਮੂਹ ਦੇ ਵਿਸ਼ੇਸ਼ ਇਨਵਾਇਟੀ ਡਾ. ਗਗਨਦੀਪ ਕੰਗ ਨੇ ਕੈਬਨਿਟ ਨੂੰ ਦੱਸਿਆ ਕਿ ਮੁੱਢਲੇ ਅੰਕੜਿਆਂ ਵਿੱਚ ਦੇਖਿਆ ਗਿਆ ਹੈ ਕਿ ਟੀਕੇ ਕੋਰੋਨਾ ਦੀ ਕਿਸਮ ਬੀ.1.617 ਵਿਰੁੱਧ ਲੜਨ ਸਮੇਤ ਕੋਰੋਨਾ ਵਾਇਰਸ ਖਿਲਾਫ ਉਮੀਦ ਨਾਲੋਂ ਬਿਹਤਰ ਕੰਮ ਕਰ ਰਹੇ ਹਨ ਜਿਸ ਲਈ ਟੀਕਾਕਰਨ ਪ੍ਰੋਗਰਾਮ ਦੀ ਵਿਸ਼ੇਸ਼ ਲੋੜ ਹੈ। ਉਨ੍ਹਾਂ ਕੋਵੀਸ਼ੀਲਡ ਦੀ ਸਮਰੱਥਾ ਅਤੇ ਉਪਲੱਬਧਤਾ ਦੇ ਮੱਦੇਨਜ਼ਰ ਇਸ ਦੀ ਵਿਆਪਕ ਵਰਤੋਂ ਦਾ ਸੁਝਾਅ ਦਿੱਤਾ ਅਤੇ ਦੱਸਿਆ ਹੈ ਕਿ ਕੋਵੀਸ਼ੀਲਡ ਦੀ ਇਕ ਖੁਰਾਕ ਵੀ ਵਧੇਰੇ ਪ੍ਰਭਾਵਸ਼ਾਲੀ ਹੈ ਅਤੇ ਦੂਜੀ ਖੁਰਾਕ ਨੂੰ 12 ਹਫਤਿਆਂ ਤੱਕ ਦਿੱਤਾ ਜਾ ਸਕਦਾ ਹੈ। ਡਾ. ਕੰਗ ਨੇ ਸੁਝਾਅ ਦਿੱਤਾ ਕਿ ਭਾਰਤ ਸਰਕਾਰ ਨੂੰ ਟੀਕਾਕਰਨ ਦੀ ਤਰਜੀਹੀ ਸੂਚੀ ਵਿੱਚ ਮੋਟਾਪੇ ਨੂੰ ਵੀ ਸ਼ਾਮਲ ਕਰਨ ਦੀ ਬੇਨਤੀ ਕੀਤੀ ਜਾਣੀ ਚਾਹੀਦੀ ਹੈ।

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ