Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Sports

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸੁਨਾਮ ਬਲਾਕ ਦੀਆਂ ਖੇਡਾਂ ਦਾ ਆਗਾਜ਼ 

September 03, 2024 05:53 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ (ਸੀਜ਼ਨ-3) ਅਧੀਨ ਬਲਾਕ ਪੱਧਰੀ ਖੇਡ ਮੁਕਾਬਲੇ  ਆਰੰਭ ਹੋ ਗਏ ਹਨ। ਅੱਜ ਪਹਿਲੇ ਦਿਨ ਬਲਾਕ ਸੁਨਾਮ ਦੇ ਖਿਡਾਰੀਆਂ ਨੇ ਜੋਸ਼ੋ ਖਰੋਸ਼ ਨਾਲ ਹਿੱਸਾ ਲਿਆ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਡ ਮੁਕਾਬਲਿਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਖੇਡ ਅਫਸਰ ਨਵਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ 8 ਬਲਾਕਾਂ ਵਿੱਚ ਵੱਖ-ਵੱਖ 7 ਖੇਡਾਂ ਐਥਲੈਟਿਕਸ, ਫੁੱਟਬਾਲ, ਖੋਹ-ਖੋਹ, ਕਬੱਡੀ (ਨੈਸ਼ਨਲ ਸਟਾਇਲ), ਕਬੱਡੀ (ਸਰਕਲ ਸਟਾਇਲ), ਵਾਲੀਬਾਲ (ਸ਼ੂਟਿੰਗ), ਵਾਲੀਬਾਲ (ਸਮੈਸਿੰਗ) ਖੇਡਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਬਲਾਕ ਪੱਧਰੀ ਖੇਡ ਮੁਕਾਬਲੇ 11 ਸਤੰਬਰ ਤੱਕ ਚੱਲਣਗੇ।
ਉਨ੍ਹਾਂ ਦੱਸਿਆ ਕਿ ਬਲਾਕ ਸੁਨਾਮ ਦੇ ਹੋਏ ਕਬੱਡੀ (ਸਰਕਲ ਸਟਾਇਲ) ਅੰ-14 (ਲੜਕੇ) ਦੇ ਮੁਕਾਬਲੇ ਦੌਰਾਨ ਸ.ਸ.ਸ.ਸਕੂਲ (ਸਕੂਲ ਆਫ ਐਮੀਨੈਂਸ) ਛਾਜਲੀ, ਸਰਕਾਰੀ ਹਾਈ ਸਕੂਲ ਮੋਜੋਵਾਲ ਅਤੇ ਸਰਕਾਰੀ ਹਾਈ ਸਕੂਲ ਰਾਮਗੜ੍ਹ ਜਵੰਧੇ ਦੀ ਟੀਮ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਵਾਲੀਬਾਲ (ਸਮੈਸ਼ਿੰਗ)- ਅੰ-14 (ਲੜਕੀਆਂ) ਦੇ ਮੁਕਾਬਲੇ ਦੌਰਾਨ ਸੰਤ ਈਸਰ ਸਿੰਘ ਪਬਲਿਕ ਸਕੂਲ, ਛਾਹੜ ਦੀ ਟੀਮ ਨੇ ਪਹਿਲਾ ਅਤੇ ਸਰਕਾਰੀ ਹਾਈ ਸਕੂਲ, ਛਾਜਲੀ ਨੇ ਦੂਸਰਾ ਸਥਾਨ ਹਾਸਿਲ ਕੀਤਾ।
ਐਥਲੈਟਿਕਸ- ਅੰ-14 (ਲੜਕੇ) ਈਵੈਂਟ ਸ਼ਾਟ ਪੁੱਟ ਵਿੱਚ ਪਰਵੀਰ ਸਿੰਘ, ਜੋਬਨਪ੍ਰੀਤ ਸਿੰਘ ਅਤੇ ਰੂਪਰਾਮ ਸਿੰਘ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਅੰ-14 (ਲੜਕੀਆਂ) ਈਵੈਂਟ ਸ਼ਾਟਪੁੱਟ ਵਿੱਚ ਜਪਲੀਨ ਕੌਰ, ਵੀਰਪਾਲ ਕੌਰ ਅਤੇ ਪਲਕਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਅੰ-17 (ਲੜਕੀਆਂ) ਈਵੈਂਟ ਸ਼ਾਟਪੁੱਟ ਵਿੱਚ ਰਾਜਦੀਪ ਕੌਰ, ਜਸਲੀਨ ਕੌਰ ਅਤੇ ਸਿਮਰਨ ਕੌਰ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਅੰ-21 (ਵੂਮੈਨ) ਈਵੈਂਟ ਸ਼ਾਟਪੁੱਟ ਵਿੱਚ ਅਰਸ਼ਪ੍ਰੀਤ ਕੌਰ, ਰਾਜਪ੍ਰੀਤ ਕੌਰ ਅਤੇ ਕਿਰਨਜੋਤ ਕੌਰ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਕਬੱਡੀ (ਨੈਸ਼ਨਲ ਸਟਾਇਲ)- ਅੰ-14(ਲੜਕੀਆਂ) ਦੇ ਹੋਏ ਫਾਈਨਲ ਮੁਕਾਬਲੇ ਦੌਰਾਨ ਅਕਾਲ ਅਕੈਡਮੀ ਗੰਢੂਆਂ ਦੀ ਟੀਮ ਨੇ ਪਿੰਡ ਘਾਸੀਵਾਲਾ ਦੀ ਟੀਮ ਨੂੰ ਹਰਾ ਕੇ ਪਹਿਲਾ ਸਥਾਨ ਹਾਸਿਲ ਕੀਤਾ।

Have something to say? Post your comment

More in Sports

ਬੀਡਬਲਯੂਐਫ਼ ਵਿਸ਼ਵ ਜੂਨੀਅਰ ਕੱਪ ਲਈ ਭਾਰਤ ਦੀ ਅਗਵਾਈ ਕਰਨਗੀਆਂ ਤਨਵੀ ਪਾਤਰੀ, ਸ਼ਾਇਨਾ ਮਨੀਮੁਥੂ

ਏਸ਼ੀਅਨ ਖੇਡਾਂ  2026 : ਅਮਨ ਸਹਿਰਾਵਤ ਨੇ ਫ੍ਰੀਸਟਾਈਲ 57 ਕਿਲੋਗ੍ਰਾਮ ’ਚ ਉਤਰੀ ਕੋਰੀਆ ਦੇ ਚੋਂਗ ਸੋਂਗ ਹਾਨ ਦਾ ਘੋਗਾ ਚਿੱਤ ਕੀਤਾ

ਏਸ਼ੀਆਈ ਖੇਡਾਂ 2026 : ਦੀਪਕ ਨੇ ਮੰਗੋਲੀਆ ਦੇ ਗੰਖੁਯਾਗ ਦੀਆਂ ਲਵਾਈਆਂ ਗੋਡਣੀਆਂ

ਏਸ਼ੀਅਨ ਖੇਡਾਂ  2026 : ਅੰਤਿਮ ਪੰਘਾਲ ਨੇ ਔਰਤਾਂ ਦੀ 53 ਕਿਲੋਗ੍ਰਾਮ ਕੁਸ਼ਤੀ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ

ਹਾਕੀ ਇੰਡੀਆ ਦੇ ਪ੍ਰਧਾਨ ਦਿਲੀਪ ਟਿਕਰੀ ਨੇ ਏਸ਼ੀਅਨ ਖੇਡਾਂ ਦੇ ਸੋਨ ਤਗ਼ਮੇ ਤੋਂ ਬਾਅਦ ਪੁਰਸ਼ ਟੀਮ ਲਈ ਐਲਾਨੀ ਨਕਦ ਰਾਸ਼ੀ

ਏਸ਼ੀਆਈ ਖੇਡਾਂ 2026 : ਭਾਰਤੀ ਮਹਿਲਾ ਹਾਕੀ ਨੇ ਟੀਮ ਨੇ ਸਿਰਜਿਆ ਇਤਿਹਾਸ, ਚੀਨ ਨੂੰ 1-0 ਨਾਲ ਹਰਾਇਆ

ਏਸ਼ੀਆਈ ਖੇਡਾਂ 2026 : ਭਾਰਤ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਸੋਨ ਤਗ਼ਮਾ ਜਿੱਤਿਆ

ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਭਰਵਾਂ ਸਵਾਗਤ

ਏਸ਼ੀਆਈ ਖੇਡਾਂ 2026 ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਜਿੱਤ 'ਤੇ ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀ ਵਧਾਈ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ