Tuesday, November 18, 2025

Malwa

ਭੁਪੇਸ਼ ਚੱਠਾ ਨੇ ਪਟਿਆਲਾ ਦੇ ਡੀ.ਪੀ.ਆਰ.ਓ. ਵਜੋਂ ਅਹੁਦਾ ਸੰਭਾਲਿਆ

September 03, 2024 06:15 PM
SehajTimes

ਪਟਿਆਲਾ : ਸੂਚਨਾ ਅਤੇ ਲੋਕ ਸੰਪਰਕ ਅਧਿਕਾਰੀ ਸ੍ਰੀ ਭੁਪੇਸ਼ ਚੱਠਾ ਨੇ ਪਟਿਆਲਾ ਦੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਪਣਾ ਅਹੁਦਾ ਸੰਭਾਲ ਲਿਆ ਹੈ। ਉਹ ਇਸ ਤੋਂ ਪਹਿਲਾਂ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਸਨ। ਆਪਣਾ ਅਹੁਦਾ ਸੰਭਾਲਣ ਮਗਰੋਂ ਸ੍ਰੀ ਭੁਪੇਸ਼ ਚੱਠਾ ਨੇ ਕਿਹਾ ਕਿ ਸਮੁੱਚੇ ਮੀਡੀਆ ਸਾਥੀਆਂ ਦੇ ਸਹਿਯੋਗ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਆਮ ਨਾਗਰਿਕਾਂ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲਕਦਮੀ ਹੋਵੇਗੀ।
ਸ੍ਰੀ ਭੁਪੇਸ਼ ਚੱਠਾ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਮੀਡੀਆ ਦਰਮਿਆਨ ਇੱਕ ਪੁਲ ਦੀ ਤਰ੍ਹਾਂ ਕੰਮ ਕਰਨਗੇ ਅਤੇ ਮੀਡੀਆ ਕਰਮੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਨਿਪਟਾਰੇ ਲਈ ਹਰ ਵੇਲੇ ਤਤਪਰ ਰਹਿਣਗੇ। ਜ਼ਿਕਰਯੋਗ ਹੈ ਕਿ ਇੰਨਵੈਸਟੀਗੇਟਿਵ ਜਰਨਲਿਜ਼ਮ ਵਿੱਚ ਵਧੀਆਂ ਸੇਵਾਵਾਂ ਦੇਣ ਵਾਲੇ ਰਾਸ਼ਟਰਪਤੀ ਅਵਾਰਡ ਨਾਲ ਸਨਮਾਨਤ ਸ੍ਰੀ ਭੁਪੇਸ਼ ਚੱਠਾ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਸ੍ਰੀ ਫ਼ਤਿਗੜ੍ਹ ਸਾਹਿਬ ਸਮੇਤ ਬਤੌਰ ਏ.ਪੀ.ਆਰ.ਓ ਪਟਿਆਲਾ ਵਿਖੇ ਵੀ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਉਨ੍ਹਾਂ ਕੋਲ ਪੱਤਰਕਾਰਤਾ ਦੇ ਖੇਤਰ ਵਿੱਚ ਲੰਬਾ ਤਜਰਬਾ ਹੈ।

 

Have something to say? Post your comment

 

More in Malwa

ਚਿਲਡਰਨ ਡੇਅ ਮੌਕੇ ਆਂਗਨਵਾੜੀ ਵਰਕਰਾਂ ਦਾ ਗੁੱਸਾ ਭੜਕਿਆ 

ਕੈਮਿਸਟਾਂ ਵੱਲੋਂ ਨਸ਼ਾ ਮੁਕਤ ਭਾਰਤ ਮੁਹਿੰਮ ਨੂੰ ਸਫਲ ਬਣਾਉਣ ਦਾ ਸੱਦਾ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਨੌਜਵਾਨਾਂ ਨੂੰ ਨੌਵੇਂ ਪਾਤਸ਼ਾਹ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ : ਲੌਂਗੋਵਾਲ 

ਸੁਨਾਮ ਹਲਕੇ ਦੇ ਲੋੜਵੰਦਾਂ ਦਾ ਪੱਕੇ ਮਕਾਨ ਵਾਲਾ ਸੁਪਨਾ ਹੋਇਆ ਸਾਕਾਰ

ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ

ਅਕੇਡੀਆ ਵਰਲਡ ਸਕੂਲ 'ਚ ਕਰਵਾਈ ਸਾਲਾਨਾ ਐਥਲੈਟਿਕ ਮੀਟ

ਰਣ ਚੱਠਾ ਦੀ ਅਗਵਾਈ 'ਚ ਕਿਸਾਨ ਚੰਡੀਗੜ੍ਹ ਰਵਾਨਾ 

ਕਿਸਾਨਾਂ ਨੇ ਸੰਗਰੂਰ ਧਰਨੇ ਦੀ ਵਿਢੀ ਤਿਆਰੀ 

ਮੁੱਖ ਮੰਤਰੀ ਨੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ