Sunday, March 29, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Sports

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ; 100 ਮੀਟਰ ਦੌੜ ਵਿੱਚ ਮਨਪ੍ਰੀਤ ਲਖੋਤਾ ਨੇ ਬਾਜ਼ੀ ਮਾਰੀ

September 03, 2024 07:43 PM
SehajTimes
ਫੁੱਟਬਾਲ ਅੰਡਰ 14 ਵਿੱਚ ਕ੍ਰਿਪਾਲ ਸਿੰਘ ਲਿਬੜਾ ਅਕੈਡਮੀ ਦੀ ਟੀਮ ਨੇ ਨਲੀਨੀ ਦੀ ਟੀਮ ਨੂੰ 3-0 ਦੇ ਫਰਕ ਨਾਲ ਹਰਾਇਆ

ਫ਼ਤਹਿਗੜ੍ਹ ਸਾਹਿਬ :  ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪ੍ਰਫੁੱਲਤ ਕਰਨ ਲਈ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਸ਼ੁਰੂ ਕੀਤੀਆਂ ਗਈਆਂ "ਖੇਡਾਂ ਵਤਨ ਪੰਜਾਬ ਦੀਆਂ" ਦੇ ਪਿਛਲੇ 02 ਸਾਲ ਦੀ ਸਫਲਤਾਂ ਤੋਂ ਬਾਅਦ ਇਸ ਸਾਲ ਸੀਜ਼ਨ-3 ਨੂੰ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ ਸ਼੍ਰੀਮਤੀ ਗੁਰਦੀਪ ਕੌਰ ਨੇ ਦੱਸਿਆ ਕਿ "ਖੇਡਾਂ ਵਤਨ ਪੰਜਾਬ ਦੀਆਂ" ਪ੍ਰਤੀ ਨੌਜਵਾਨਾਂ ਵਿੱਚ ਪਾਏ ਗਏ ਉਤਸ਼ਾਹ ਸਦਕਾ ਇਨ੍ਹਾਂ ਖੇਡਾਂ ਦਾ ਤੀਜਾ ਸੀਜ਼ਨ ਕਰਵਾਇਆ ਜਾ ਰਿਹਾ ਹੈ। ਇਸ ਲਈ ਸਾਡੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੁੜ ਕੇ ਆਪਣਾ ਅਤੇ ਆਪਣੇ ਸੂਬੇ ਦਾ ਨਾਮ ਖੇਡਾਂ ਦੇ ਖੇਤਰ ਵਿੱਚ ਰੌਸ਼ਨ ਕਰਨਾ ਚਾਹੀਦਾ ਹੈ। ਮਿਤੀ 09 ਸਤੰਬਰ ਤੱਕ ਬਲਾਕ ਪੱਧਰ ਦੀਆਂ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਬਲਾਕ ਪੱਧਰੀ ਖੇਡਾਂ ਤਹਿਤ ਦਫ਼ਤਰ ਜ਼ਿਲ੍ਹਾ ਖੇਡ ਅਫ਼ਸਰ, ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਬਲਾਕ ਸਰਹਿੰਦ ਦੀਆਂ ਖੇਡਾਂ ਦੇ ਪਹਿਲੇ ਦਿਨ ਅਥਲੈਟਿਕਸ, ਵਾਲੀਵਾਲ (ਸ਼ੂਟਿੰਗ ਅਤੇ ਸਮੈਸ਼ਿੰਗ), ਫੁਟਬਾਲ, ਕਬੱਡੀ (ਨੈਸ਼ਨਲ ਸਟਾਇਲ), ਕਬੱਡੀ (ਸਰਕਲ ਸਟਾਇਲ) ਅਤੇ ਖੋ-ਖੋ ਦੇ ਮੁਕਾਬਲੇ ਕਰਵਾਏ ਗਏ। ਇਸ ਨਾਲ ਬਲਾਕ ਖੇੜਾ ਦੇ ਮੁਕਾਬਲੇ ਵੀ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਹੀ ਕਰਵਾਏ ਜਾ ਰਹੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੀਨੀਅਰ ਬਾਸਕਟ ਬਾਲ ਕੋਚ ਅਤੇ ਜ਼ਿਲ੍ਹਾ ਨੋਡਲ ਅਫਸਰ "ਖੇਡਾਂ ਵਤਨ ਪੰਜਾਬ ਦੀਆਂ" ਸ਼੍ਰੀ ਰਾਹੂਲਦੀਪ ਸਿੰਘ ਨੇ ਦੱਸਿਆ ਕਿ ਬਲਾਕ ਪੱਧਰੀ ਖੇਡਾਂ ਦੇ ਪਹਿਲੇ ਦਿਨ ਅਥਲੈਟਿਕਸ ਲੜਕੇ, ਅੰਡਰ-17, 100 ਮੀਟਰ ਦੌੜ ਵਿੱਚ ਮਨਪ੍ਰੀਤ ਲਖੋਤਾ ਨੇ ਪਹਿਲਾ ਸਥਾਨ, ਵਨਸ਼ਦੀਪ ਸਿੰਘ ਨੇ ਦੂਜਾ ਸਥਾਨ ਅਤੇ ਹਰਮਨ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਅਥਲੈਟਿਕਸ ਲੜਕਿਆਂ ਅੰਡਰ-17,400 ਮੀਟਰ ਵਿੱਚ ਪਹਿਲਾ ਸਥਾਨ ਹਾਰਦਿਕ ਵਾਵਾ, ਦੂਜਾ ਸਥਾਨ ਅਰੁਣ ਕੁਮਾਰ, ਤੀਜਾ ਸਥਾਨ ਜਸ਼ਨਪ੍ਰੀਤ ਸਿੰਘ ਨੇ ਹਾਸਲ ਕੀਤਾ।

ਕਬੱਡੀ ਨੈਸ਼ਨਲ ਸਟਾਈਲ ਲੜਕੇ ਅੰਡਰ-17 ਵਿੱਚ ਪਿੰਡ ਮਾਧੋਪੁਰ ਦੀ ਟੀਮ ਨੇ ਕੋਚਿੰਗ ਸੈਂਟਰ ਬਾਬਾ ਬੰਦਾ ਸਿੰਘ ਬਹਾਦਰ ਇੰਜ.ਕਾਲਜ ਦੀ ਟੀਮ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ।  

ਲੜਕਿਆਂ ਦੇ 14 ਸਾਲ ਉਮਰ ਵਰਗ ਦੇ ਵਾਲੀਵਾਲ ਦੇ ਮੁਕਾਬਲਿਆਂ ਵਿੱਚ ਅਕਾਲ ਅਕੈਡਮੀ,ਮਾਧੋਪੁਰ ਅਤੇ ਸ.ਹਾਈ.ਸਕੂਲ.ਸਾਨੀਪੁਰ ਜੇਤੂ ਰਹੇ। ਇਸੇ ਤਰ੍ਹਾਂ 17 ਸਾਲ ਉਮਰ ਵਰਗ ਵਿਚ ਬਾਬਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਪਬਲਿਕ ਸਕੂਲ, ਫਤਹਿਗੜ੍ਹ ਸਾਹਿਬ ਅਤੇ ਜੀਜਸ ਸੇਵੀਅਰ ਸਕੂਲ ਸਰਹਿੰਦ ਜੇਤੂ ਰਹੇ। ਰਾਹੁਲਦੀਪ ਸਿੰਘ ਨੇ ਹੋਰ ਦੱਸਿਆ ਕਿ ਲੜਕਿਆਂ ਦੇ ਫੁੱਟਬਾਲ ਅੰਡਰ 14 ਵਿੱਚ ਕ੍ਰਿਪਾਲ ਸਿੰਘ ਲਿਬੜਾ ਅਕੈਡਮੀ ਦੀ ਟੀਮ ਨੇ ਨਲੀਨੀ ਦੀ ਟੀਮ ਨੂੰ 3-0 ਦੇ ਫਰਕ ਨਾਲ ਹਰਾਇਆ ਅਤੇ ਅੰਡਰ -17 ਵਿੱਚ ਵੀ ਕ੍ਰਿਪਾਲ ਸਿੰਘ ਲਿਬੜਾ ਅਕੈਡਮੀ ਦੀ ਟੀਮ ਨੇ ਜੀਜਸ ਸੇਵੀਅਰ ਸਕੂਲ ਦੀ ਟੀਮ ਨੂੰ 1-0 ਦੇ ਫਰਕ ਨਾਲ ਹਰਾਇਆ। ਇਸੇ ਤਰ੍ਹਾਂ ਫੁੱਟਬਾਲ ਅੰਡਰ 21 ਸਾਲ ਉਮਰ ਵਰਗ ਦੇ ਮੁਕਾਬਲਿਆਂ ਵਿੱਚ ਯੂਨਾਟਿਡ ਫੁਟਬਾਲ ਕਲੱਬ, ਸਰਹਿੰਦ ਦੀ ਟੀਮ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੀ ਟੀਮ ਨੂੰ 2-0 ਦੇ ਫਰਕ ਨਾਲ ਹਰਾਇਆ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ "ਖੇਡਾਂ ਵਤਨ ਪੰਜਾਬ ਦੀਆਂ" ਸੀਜ਼ਨ-3 ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇ ਤਾਂ ਜੋ ਨੌਜਵਾਨੀ ਨੂੰ ਤਰੱਕੀ ਦੇ ਰਾਹ 'ਤੇ ਤੋਰਿਆ ਜਾਵੇ ਅਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ। ਇਸ ਮੌਕੇ ਸ੍ਰੀਮਤੀ ਰੂਪਪ੍ਰੀਤ ਕੌਰ, ਸ੍ਰੀ ਲਖਵੀਰ ਸਿੰਘ, ਸ੍ਰੀ ਮਨੀਸ਼ ਕੁਮਾਰ, ਸ੍ਰੀ ਸੁਖਦੀਪ ਸਿੰਘ, ਸ੍ਰੀ ਮਨੋਜ ਕੁਮਾਰ, ਸ੍ਰੀ ਮਨਜੀਤ ਸਿੰਘ, ਸ੍ਰੀ ਯਾਦਵਿੰਦਰ ਸਿੰਘ, ਭੁਪਿੰਦਰ ਕੌਰ, ਸ੍ਰੀਮਤੀ ਵੀਰਾ ਦੇਵੀ ਹਾਜ਼ਰ ਸਨ।
 
 
 
 

Have something to say? Post your comment

 

More in Sports

28 ਸਾਲਾਂ ਬਾਅਦ ਪੰਜਾਬ ਨੂੰ ਯੂਥ ਵਾਲੀਬਾਲ ‘ਚ ਸੋਨਾ, ਸਾਂਸਦ ਔਜਲਾ ਨੇ ਜਤਾਇਆ ਮਾਣ ਤੇ ਕੀਤੀਆਂ ਅਹਿਮ ਮੰਗਾਂ

ਸੁਨਾਮ ਕਾਲਜ 'ਚ ਸਲਾਨਾ ਖੇਡ ਸਮਾਰੋਹ ਸ਼ਾਨੋ ਸ਼ੌਕਤ ਨਾਲ ਸੰਪੰਨ 

ਪਿੰਡ ਭਿੱਟੇਵੱਡ ਵਿਖੇ ਹਜ਼ਾਰਾ ਸਿੰਘ ਮੋਰ ਪਹਿਲਵਾਨ ਦੀ ਯਾਦ 'ਚ ਕਰਵਾਇਆ ਗਿਆ 9ਵਾਂ ਛਿੰਝ ਮੇਲਾ

ਪੀ ਆਈ ਐਸ ਦੇ ਰੈਜੀਡੈਂਸੀਅਲ ਵਿੰਗ ਦੇ ਟਰਾਇਲ ਸਮਾਪਤ

ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੈਲ ਗੱਡੀਆਂ ਦੀਆਂ ਦੌੜਾਂ ‘ਤੇ ਰੋਕ ਲੱਗੀ ਸੀ

ਕਿਲਾ ਰਾਏਪੁਰ ਪੇਂਡੂ ਓਲੰਪਿਕ 2026 ਦੇ ਦੂਜੇ ਦਿਨ ਬੈਲ ਗੱਡੀਆਂ ਦੀ ਦੌੜ ਨਾਲ ਗੂੰਜਿਆ ਮੈਦਾਨ

ਖੇਤੀਬਾੜੀ ਮੰਤਰੀ ਨੇ ਕੀਤਾ ਕਿਲਾ ਰਾਏਪੁਰ ਪੇਂਡੂ ਓਲੰਪਿਕ - 2026 ਦਾ ਉਦਘਾਟਨ

ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ ਸਰਕਾਰ : ਚੀਮਾਂ 

ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 31 ਦਸੰਬਰ ਨੂੰ

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਝੰਡਾ ਲਹਿਰਾ ਕੇ ਕੀਤੀ ਗਈ