Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਵੇਖਣ ਆਏ ਕੋਟਕਪੂਰਾ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ

September 03, 2024 08:24 PM
SehajTimes

ਚੰਡੀਗੜ : ਕੋਟਕਪੂਰਾ, ਜ਼ਿਲ੍ਹਾ ਫਰੀਦਕੋਟ ਨਾਲ ਸਬੰਧਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਿਲਾ ਨੌ, ਸ਼ੇਰ ਸਿੰਘ ਵਾਲਾ, ਪੱਖੀ ਕਲਾਂ, ਸੰਧਵਾਂ ਅਤੇ ਚੰਦਬਾਜਾ ਦੇ ਕੁੱਲ 90 ਵਿਦਿਆਰਥੀਆਂ ਨੇ ਅੱਜ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਦਰਸ਼ਕ ਵਜੋਂ ਵੇਖੀ ਅਤੇ ਸਦਨ ‘ਚ ਹੁੰਦੇ ਦੇ ਵਿਧਾਨਕ ਕੰਮ ਕਾਰ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਸੈਸ਼ਨ ਦੀ ਕਾਰਵਾਈ ਵੇਖਣ ਆਏ ਸਕੂਲੀ ਵਿਦਿਆਰਥੀਆਂ ਨਾਲ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਜੀਵਨ ‘ਚ ਮਿਹਨਤ ਕਰਕੇ ਸਫ਼ਲ ਇਨਸਾਨ ਬਣਨ ਅਤੇ ਸੂਬੇ ਅਤੇ ਦੇਸ਼ ਦੀ ਤਰੱਕੀ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਿਆ।

ਸ. ਸੰਧਵਾਂ ਨੇ ਇਸ ਮੌਕੇ ਕਿਹਾ ਕਿ ਸਦਨ ਦੀ ਕਾਰਵਾਈ ਵੇਖ ਕੇ ਜਿੱਥੇ ਵਿਦਿਆਰਥੀਆਂ ਨੂੰ ਸੂਬੇ ਦੀ ਵਿਧਾਨਕ ਕਾਰਜ ਪ੍ਰਣਾਲੀ ਬਾਰੇ ਜਾਣਕਾਰੀ ਮਿਲਦੀ ਹੈ, ਉੱਥੇ ਹੀ ਰਾਜਨੀਤਿਕ ਨੇਤਾਵਾਂ ਦੀ ਕਾਰਗੁਜ਼ਾਰੀ ਸਾਕਾਰ ਰੂਪ ‘ਚ ਵੇਖਣ ਨੂੰ ਮਿਲਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਹੈ ਕਿ ਪੰਜਾਬ ਦੇ ਨੌਜਵਾਨ ਵਿਦੇਸ਼ ਜਾਣ ਦੀ ਲਾਲਸਾ ਤਿਆਗਣ ਅਤੇ ਇੱਥੇ ਰਹਿ ਕੇ ਹੀ ਚੰਗਾ ਰੋਜ਼ਗਾਰ ਹਾਸਲ ਕਰਨ ਅਤੇ ਆਪਣੇ ਸਮਾਜ ਦੀ ਭਲਾਈ ਲਈ ਕੰਮ ਕਰਨ। ਇਸ ਮੌਕੇ ਸਬੰਧਤ ਸਕੂਲਾਂ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸਪੀਕਰ ਪੰਜਾਬ ਵਿਧਾਨ ਸਭਾ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ੍ਰੀ ਜੈ ਕ੍ਰਿਸ਼ਨ ਸਿੰਘ ਰੋੜੀ, ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਵੀ ਹਾਜ਼ਰ ਸਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ