Sunday, September 08, 2024
BREAKING NEWS
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Attach’ ਹੋਇਆ ਰਿਲੀਜ਼ਆਨਲਾਈਨ ਪਾਸਪੋਰਟ ਪੋਰਟਲ 5 ਦਿਨਾਂ ਲਈ ਹੋਇਆ ਬੰਦਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀਆਂਗਣਵਾੜੀ ਸੈਂਟਰਾਂ,ਸਕੂਲਾਂ, ਰਾਸ਼ਨ ਡਿਪੂਆਂ ਦਾ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਅਚਨਚੇਤ ਦੌਰਾਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਪੰਜਾਬ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਦੀ ਸੜਕ ਦੇ ਨਵ ਨਿਰਮਾਣ ਦੀ ਸ਼ੁਰੂਆਤ ਪੰਜਾਬ ਸਰਕਾਰ ਪੰਜਾਬ ਦੀ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਸੰਭਾਲਣ ਲਈ ਕਰ ਰਹੀ ਹੈ ਸ਼ਾਨਦਾਰ ਕੰਮ : ਅਮਨ ਅਰੋੜਾਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਦੌਰਾ ਕਰਕੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਲਾਭਕਾਰੀ ਸਕੀਮਾਂ ਦਾ ਨਿਰੀਖਣ ਕੀਤਾਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਕਾਂਗਰਸ ‘ਚ ਵਾਪਸੀਟੋਲ ਪਲਾਜ਼ੇ ‘ਤੇ FASTag ਦੀ ਥਾਂ ‘ਤੇ ਆ ਰਿਹੈ GNSSਕੁਮਕੁਮ ਭਾਗਿਆ ਫੇਮ ਆਸ਼ਾ ਸ਼ਰਮਾ ਦਾ ਹੋਇਆ ਦੇਹਾਂਤ

National

ਮਾਤਾ ਵੈਸ਼ਨੋ ਦੇਵੀ ਵਿਖੇ ਹੋਈ ਲੈਂਡ ਸਲਾਈਡਿੰਗ ‘ਚ ਵਿਆਹੁਤਾ ਦੀ ਮੌਤ

September 04, 2024 01:31 PM
SehajTimes

ਜੰਮੂ  : ਜੰਮੂ ਦੇ ਮਾਤਾ ਵੈਸ਼ਨੋ ਦੇਵੀ ਮਾਰਗ ‘ਤੇ ਬੀਤੇ ਦਿਨ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਸੀ ਜਿਸ ‘ਚ ਗੁਰਦਾਸਪੁਰ ਦੇ ਬਟਾਲਾ ਨਜ਼ਦੀਕ ਪੈਂਦੇ ਇਤਿਹਾਸਿਕ ਕਸਬਾ ਧਿਆਨਪੁਰ ਵਿਖੇ ਦੀ ਰਹਿਣ ਵਾਲੀ ਵਿਆਹੁਤਾ ਦੀ ਮੌਤ ਹੋ ਗਈ। ਸਪਨਾ ਦਾ ਇੱਕ ਮਹੀਨਾ ਪਹਿਲਾਂ ਹੀ ਵਿਆਹ ਹੋਇਆ ਸੀ। ਵਿਆਹ ਤੋਂ ਬਾਅਦ ਉਹ ਪਹਿਲੀ ਵਾਰ ਆਪਣੇ ਪਤੀ ਨਾਲ ਕਿਸੇ ਧਾਰਮਿਕ ਸਥਾਨ ‘ਤੇ ਗਈ ਸੀ 
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕਰੀਬ ਇੱਕ ਮਹੀਨਾ ਪਹਿਲਾਂ ਧਿਆਨਪੁਰ ਦੇ ਰਹਿਣ ਵਾਲੇ ਅਮਿਤ ਕੁਮਾਰ ਦਾ ਵਿਆਹ ਸਪਨਾ ਵਾਸੀ ਅੰਮ੍ਰਿਤਸਰ ਨਾਲ ਹੋਇਆ ਸੀ। ਦੋਵੇਂ 1 ਸਤੰਬਰ ਦੀ ਸ਼ਾਮ ਨੂੰ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਆਪਣੇ ਵਿਆਹੁਤਾ ਜੀਵਨ ਦੀ ਸ਼ੁਰੂਆਤ ਕਰਨ ਗਏ ਸਨ। ਅਚਾਨਕ ਜ਼ਮੀਨ ਖਿਸਕਣ ਕਾਰਨ ਸਪਨਾ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਜੰਮੂ ਤੋਂ ਮਰਨ ਵਾਲੀ ਸਪਨਾ ਦੀ ਲਾਸ਼ ਅਜੇ ਧਿਆਨਪੁਰ ਨਹੀਂ ਪਹੁੰਚੀ ਹੈ। ਸੀਆਰਪੀ ਦੇ ਲੋਕ ਹੀ ਇਸ ਲਾਸ਼ ਨੂੰ ਧਿਆਨਪੁਰ ਲੈ ਕੇ ਜਾਣਗੇ।

Have something to say? Post your comment